ਗੌਰਵਮਈ ਸਿੱਖ ਇਤਿਹਾਸ ਨੂੰ ਜਾਨਣ ਲਈ ਦੇਖੋ ਪੀਟੀਸੀ ਪੰਜਾਬੀ ਦਾ ਨਵਾਂ ਸ਼ੋਅ ‘ਸ਼ਾਨ-ਏ-ਸਿੱਖੀ’

Written by  Rupinder Kaler   |  February 10th 2020 01:00 PM  |  Updated: February 10th 2020 01:00 PM

ਗੌਰਵਮਈ ਸਿੱਖ ਇਤਿਹਾਸ ਨੂੰ ਜਾਨਣ ਲਈ ਦੇਖੋ ਪੀਟੀਸੀ ਪੰਜਾਬੀ ਦਾ ਨਵਾਂ ਸ਼ੋਅ ‘ਸ਼ਾਨ-ਏ-ਸਿੱਖੀ’

ਨਵੀਂ ਪੀੜ੍ਹੀ ਨੂੰ ਗੌਰਵਮਈ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਤੇ ਸਿੱਖੀ ਸਿਧਾਂਤਾਂ ਨਾਲ ਜੋੜਨ ਦੇ ਮਕਸਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੀਟੀਸੀ ਪੰਜਾਬੀ ਵੱਲੋਂ ਨਵੇਂ ਸ਼ੋਅ ‘ਸ਼ਾਨ-ਏ-ਸਿੱਖੀ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ । ਇਹ ਸ਼ੋਅ ਅੱਜ ਯਾਨੀ 10 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ । ਪੀਟੀਸੀ ਪੰਜਾਬੀ ’ਤੇ ਇਹ ਸ਼ੋਅ ਹਰ ਸੋਮਵਾਰ ਤੋਂ ਬੁੱਧਵਾਰ ਤੱਕ ਰਾਤ 7.00 ਵਜੇ ਦਿਖਾਇਆ ਜਾਵੇਗਾ ।

https://www.instagram.com/p/B8QxDMgFpoE/

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਨਾਲ ਸ਼ੁਰੂ ਹੋਣ ਜਾ ਰਹੇ ਇਸ ਪ੍ਰੋਗਰਾਮ ਵਿੱਚ ਸਿੱਖ ਬੱਚਿਆਂ ਤੋਂ ਸਿੱਖ ਇਤਿਹਾਸ ਨਾਲ ਸਬੰਧਿਤ ਸਵਾਲ ਪੁੱਛੇ ਜਾਣਗੇ । ਇਹਨਾਂ ਸਵਾਲਾਂ ਦਾ ਸਹੀ ਜਵਾਬ ਦੇਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ । ਸੋ ਇਸ ਸ਼ੋਅ ਦਾ ਹਿੱਸਾ ਬਣਨ ਲਈ ਤੇ ਸਿੱਖ ਇਤਿਹਾਸ ਨੂੰ ਜਾਨਣ ਲਈ ਦੇਖਦੇ ਰਹੇ ‘ਸ਼ਾਨ-ਏ-ਸਿੱਖੀ’ ਹਰ ਸੋਮਵਾਰ ਤੋਂ ਬੁੱਧਵਾਰ ਤੱਕ ਰਾਤ 7.00 ਵਜੇ ਸਿਰਫ਼ ਪੀਟੀਸੀ ਪੰਜਾਬੀ ’ਤੇ ।

https://www.instagram.com/p/B8QpxrUFWxW/


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network