ਸਿੱਖ ਇਤਿਹਾਸ ਨਾਲ ਸਬੰਧਿਤ ਸਵਾਲਾਂ ਦੇ ਜਵਾਬ ਜਾਨਣ ਲਈ ਦੇਖੋ ‘ਸ਼ਾਨ-ਏ-ਸਿੱਖੀ’ ਸਿਰਫ਼ ਪੀਟੀਸੀ ਪੰਜਾਬੀ ’ਤੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੀਟੀਸੀ ਪੰਜਾਬੀ ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਪੀਟੀਸੀ ਪੰਜਾਬੀ ’ਤੇ ਜਿੱਥੇ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਘਰ ਘਰ ਪਹੁੰਚਾਇਆ ਜਾ ਰਿਹਾ ਹੈ, ਉੱਥੇ ਪੀਟੀਸੀ ਪੰਜਾਬੀ ’ਤੇ ਅਜਿਹੇ ਪ੍ਰੋਗਰਾਮ ਵੀ ਪ੍ਰਸਾਰਿਤ ਕੀਤੇ ਜਾ ਰਹੇ ਹਨ ਜਿਹੜੇ ਨਵੇਂ ਪੀੜ੍ਹੀ ਨੂੰ ਗੁਰੂ ਘਰ ਨਾਲ ਜੋੜਦੇ ਹਨ, ਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਂਦੇ ਹਨ ।
ਇਸੇ ਤਰ੍ਹਾਂ ਦਾ ਇੱਕ ਪ੍ਰੋਗਰਾਮ 10 ਫਰਵਰੀ ਤੋਂ ਪੀਟੀਸੀ ਪੰਜਾਬੀ ’ਤੇ ਸ਼ੁਰੂ ਹੋਣ ਜਾ ਰਿਹਾ ਹੈ । ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਨਾਲ ਸ਼ੁਰੂ ਹੋਣ ਜਾ ਰਹੇ ਇਸ ਪ੍ਰੋਗਰਾਮ ਵਿੱਚ ਸਿੱਖ ਬੱਚਿਆਂ ਤੋਂ ਸਿੱਖ ਇਤਿਹਾਸ ਨਾਲ ਸਬੰਧਿਤ ਸਵਾਲ ਪੁੱਛੇ ਜਾਣਗੇ ।
ਇਹਨਾਂ ਸਵਾਲਾਂ ਦਾ ਸਹੀ ਜਵਾਬ ਦੇਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ । ਸੋ ਇਸ ਸ਼ੋਅ ਦਾ ਹਿੱਸਾ ਬਣਨ ਲਈ ਤੇ ਸਿੱਖ ਇਤਿਹਾਸ ਨੂੰ ਜਾਨਣ ਲਈ ਦੇਖਦੇ ਰਹੇ ‘ਸ਼ਾਨ-ਏ-ਸਿੱਖੀ’ ਹਰ ਸੋਮਵਾਰ ਤੋਂ ਬੁੱਧਵਾਰ ਤੱਕ ਸਿਰਫ਼ ਪੀਟੀਸੀ ਪੰਜਾਬੀ ’ਤੇ ।
https://www.facebook.com/ptcpunjabi/photos/a.371270756350513/1920416188102621/?type=3&theater