ਪੀਟੀਸੀ ਰਿਕਾਰਡਜ਼ ਵੱਲੋਂ ਭਾਈ ਕਿਰਪਾਲ ਸਿੰਘ ਜੀ ਦੀ ਆਵਾਜ਼ 'ਚ ਸ਼ਬਦ ‘ਗੁਨ ਕੀਰਤਿ ਨਿਧਿ ਮੋਰੀ’ ਰਿਲੀਜ਼

written by Lajwinder kaur | January 12, 2020

ਪੀਟੀਸੀ ਨੈੱਟਵਰਕ ਵੱਲੋਂ ਨਾਨਕ ਨਾਮ ਲੇਵਾ ਸੰਗਤ ਲਈ ਹਰ ਹਫ਼ਤੇ ਨਵੇਂ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ। ਜਿਸਦੇ ਚੱਲਦੇ ਇਨ੍ਹਾਂ ਧਰਾਮਿਕ ਸ਼ਬਦਾਂ ਦਾ ਸਿਲਸਿਲਾ 2020 ‘ਚ ਵੀ ਜਾਰੀ ਹੈ। ਜਿਸਦੇ ਚੱਲਦੇ ਪੀਟੀਸੀ ਰਿਕਾਰਡਜ਼ ਵੱਲੋਂ ਨਵਾਂ ਧਾਰਮਿਕ ਸ਼ਬਦ ‘ਗੁਨ ਕੀਰਤਿ ਨਿਧਿ ਮੋਰੀ’ ਰਿਲੀਜ਼ ਕਰ ਦਿੱਤਾ ਗਿਆ ਹੈ। ਦੇਸ਼ ਵਿਦੇਸ਼ ਦੀਆਂ ਸੰਗਤਾਂ ਲਈ ਪੀਟੀਸੀ ਨੈੱਟਵਰਕ ਵੱਲੋਂ ਗੁਰੂ ਅਤੇ ਗੁਰਬਾਣੀ ਨਾਲ ਜੋੜਨ ਲਈ ਵਿਲੱਖਣ ਉਪਰਾਲੇ ਕੀਤੇ ਜਾਂਦਾ ਹਨ। ਹੋਰ ਵੇਖੋ:ਧਾਰਮਿਕ ਸ਼ਬਦ ‘ਕੈਸੀ ਆਰਤੀ ਹੋਇ’ ਭਾਈ ਕੁਲਜੀਤ ਸਿੰਘ ਨੈਰੋਬੀ ਜੀ ਦੀ ਆਵਾਜ਼ ਹੋਇਆ ਰਿਲੀਜ਼, ਦੇਖੋ ਵੀਡੀਓ ਇਸ ਵਾਰ ਭਾਈ ਕਿਰਪਾਲ ਸਿੰਘ ਜੀ(ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ) ਅਤੇ ਸਾਥੀਆਂ ਦੀਆਂ ਅਵਾਜ਼ਾਂ 'ਚ ਨਵਾਂ ਧਾਰਮਿਕ ਸ਼ਬਦ ‘ਗੁਨ ਕੀਰਤਿ ਨਿਧਿ ਮੋਰੀ’ ਨੂੰ ਰਿਲੀਜ਼ ਕੀਤਾ ਗਿਆ ਹੈ। ਇਸ ਸ਼ਬਦ ਨੂੰ ਪੀਟੀਸੀ ਰਿਕਾਡਜ਼ ਦੇ ਯੂਟਿਊਬ ਚੈਨਲ ਉੱਤੇ ਦੇਖ ਸਕਦੇ ਹੋ। ਇਸ ਧਾਰਮਿਕ ਸ਼ਬਦ ਨੂੰ ਸੰਗੀਤ ਦਿੱਤਾ ਹੈ ਸੰਦੀਪ ਸਿੰਘ ਨੇ। ਇਸ ਤੋਂ ਇਲਾਵਾ ਪੀਟੀਸੀ ਨਿਊਜ਼, ਪੀਟੀਸੀ ਪੰਜਾਬੀ ਤੇ ਪੀਟੀਸੀ ਸਿਮਰਨ 'ਤੇ ਇਸ ਧਾਰਮਿਕ ਸ਼ਬਦ ਨੂੰ ਐਸਕਲਿਉਸਿਵ ਚਲਾਇਆ ਜਾ ਰਿਹਾ ਹੈ। ਇਸ ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ, ਜਦਕਿ ਵੀਡੀਓ ਪੀਟੀਸੀ ਰਿਕਾਰਡਜ਼ ਵੱਲੋਂ ਬਣਾਇਆ ਗਿਆ ਹੈ। ਇਹ ਸ਼ਬਦ ਸੰਗਤਾਂ ਨੂੰ ਪ੍ਰਮਾਤਮਾ ਦੀ ਭਗਤੀ ਅਤੇ ਉਸ ਦੇ ਸਿਮਰਨ ਦੇ ਨਾਲ ਜੁੜ ਰਿਹਾ ਹੈ। ਦੱਸ ਦਈਏ ਕਿ ਪੀਟੀਸੀ ਪੰਜਾਬੀ ਵੱਲੋਂ ਨਿੱਤ ਦਿਨ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ, ਇਨ੍ਹਾਂ ਧਾਰਮਿਕ ਸ਼ਬਦਾਂ ਨੂੰ ਦੇਸ਼ ਵਿਦੇਸ਼ 'ਚ ਬੈਠੀਆਂ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੀਟੀਸੀ ਵੱਲੋਂ ਰਿਲੀਜ਼ ਕੀਤੇ ਜਾ ਰਹੇ ਧਾਰਮਿਕ ਸ਼ਬਦ ਦਾ ਅਨੰਦ ਤੁਸੀਂ ਪੀਟੀਸੀ ਪਲੇਅ ਐਪ ‘ਤੇ ਵੀ ਮਾਣ ਸਕਦੇ ਹੋ।

0 Comments
0

You may also like