ਪੀਟੀਸੀ ਪੰਜਾਬੀ ‘ਤੇ ਰਿਲੀਜ਼ ਹੋਵੇਗਾ ਬੀਬੀ ਗਗਨਦੀਪ ਕੌਰ ਜੀ ਦੀ ਆਵਾਜ਼ ‘ਚ ਸ਼ਬਦ

Written by  Shaminder   |  March 25th 2021 02:58 PM  |  Updated: March 25th 2021 02:58 PM

ਪੀਟੀਸੀ ਪੰਜਾਬੀ ‘ਤੇ ਰਿਲੀਜ਼ ਹੋਵੇਗਾ ਬੀਬੀ ਗਗਨਦੀਪ ਕੌਰ ਜੀ ਦੀ ਆਵਾਜ਼ ‘ਚ ਸ਼ਬਦ

ਪੀਟੀਸੀ ਪੰਜਾਬੀ ‘ਤੇ ਗੁਰਬਾਣੀ ਅਤੇ ਗੁਰੂ ਘਰ ਦੇ ਨਾਲ ਸੰਗਤਾਂ ਨੂੰ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਨੇ । ਹਰ ਦਿਨ ਨਵੇਂ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਇਸੇ ਲੜੀ ਦੇ ਤਹਿਤ ਬੀਬੀ ਗਗਨਦੀਪ ਕੌਰ ਜੀ ਦੀ ਆਵਾਜ਼ ‘ਚ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ ਦਿਨ ਸ਼ੁੁੱਕਰਵਾਰ, 26ਮਾਰਚ ਨੂੰ ਕੀਤਾ ਜਾਵੇਗਾ ।

bibi gagandeep

ਹੋਰ ਪੜ੍ਹੋ : ਗਾਇਕ ਕਾਕੇ ਦਾ ਨਵਾਂ ਗਾਣਾ ਲੋਕਾਂ ਨੂੰ ਆ ਰਿਹਾ ਹੈ ਖੂਬ ਪਸੰਦ

gagandeep

 

ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ‘ਤੇ ਰਿਲੀਜ਼ ‘ਤੇ ਸਰਵਣ ਕਰ ਸਕਦੇ ਹੋ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਬੀਤੇ ਦਿਨ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਗਿਆ ਸੀ ।ਇਸ ਸ਼ਬਦ ‘ਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ਸੀ । ਇਸ ਤੋਂ ਇਲਾਵਾ ਕਈ ਭਾਈ ਸਾਹਿਬਾਨ ਜੀ ਦੀ ਆਵਾਜ਼ ‘ਚ ਵੀ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਦੇ ਲਈ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network