ਰਾਗੀ ਭਾਈ ਗੁਰਦੀਪ ਸਿੰਘ ਰਸੀਲਾ ਮਾਛੀਵਾੜਾ ਸਾਹਿਬ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ਪੀਟੀਸੀ ਰਿਕਾਰਡਜ਼ ਵੱਲੋਂ ਰਿਲੀਜ਼ ਕੀਤਾ ਗਿਆ ਸ਼ਬਦ

written by Shaminder | March 23, 2020

ਪੀਟੀਸੀ ਰਿਕਾਰਡਜ਼ ਵੱਲੋਂ ਭਾਈ ਗੁਰਦੀਪ ਸਿੰਘ ਰਸੀਲਾ ਮਾਛੀਵਾੜਾ ਸਾਹਿਬ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ‘ਚ ਉਸ ਮਾਲਕ ਪ੍ਰਮਾਤਮਾ ਦੀ ਉਸਤਤ ਕੀਤੀ ਗਈ ਹੈ ਕਿ ਇਨਸਾਨ ਜੋ ਵੀ ਉਸ ਪ੍ਰਮਾਤਮਾ ਤੋਂ ਮੰਗਦਾ ਹੈ । ਉਹ ਪ੍ਰਮਾਤਮਾ ਹਰ ਇੱਕ ਦੀ ਅਰਦਾਸ ਨੂੰ ਜ਼ਰੂਰ ਸੁਣਦਾ ਹੈ ਅਤੇ ਸੇਵਕ ਨੂੰ ਜੋ ਵੀ ਕੁਝ ਚਾਹੀਦਾ ਹੈ, ਉਸ ਨੂੰ ਜ਼ਰੂਰ ਮਿਲਦਾ ਹੈ । ਹੋਰ ਵੇਖੋ:ਪੀਟੀਸੀ ਰਿਕਾਰਡਜ਼ ਵੱਲੋਂ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ਸ਼ਬਦ ਰਿਲੀਜ਼ ਇਸ ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਵੱਲੋਂ ਜਾਰੀ ਕੀਤਾ ਗਿਆ ਹੈ ਅਤੇ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਹੀ ਇਸ ਨੂੰ ਤਿਆਰ ਕੀਤਾ ਗਿਆ ਹੈ ।ਸ਼ਬਦ ਨੂੰ ਆਪਣੇ ਸੰਗੀਤ ਨਾਲ ਖੁਦ ਭਾਈ ਸਾਹਿਬ ਰਾਗੀ ਗੁਰਦੀਪ ਸਿੰਘ ਰਸੀਲਾ ਜੀ ਵੱਲੋਂ ਸ਼ਿੰਗਾਰਿਆ ਗਿਆ ਹੈ ।ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਪੀਟੀਸੀ ਪੰਜਾਬੀ ਵੱਲੋਂ ਆਏ ਦਿਨ ਗੁਰੂ ਘਰ ਅਤੇ ਗੁਰਬਾਣੀ ਨਾਲ ਜੋੜਨ ਲਈ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ ।ਇਸ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਵੀ ਕੀਤਾ ਜਾ ਰਿਹਾ ਹੈ,ਜਿਸ ਨਾਲ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਵੀ ਗੁਰੂ ਘਰ ਨਾਲ ਜੁੜ ਕੇ ਗੁਰਬਾਣੀ ਦਾ ਲਾਭ ਉਠਾ ਰਹੀਆਂ ਨੇ ।  

0 Comments
0

You may also like