Advertisment

ਭਾਈ ਕਿਰਪਾਲ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ਸ਼ਬਦ ਹੋਇਆ ਰਿਲੀਜ਼

author-image
By Shaminder
New Update
ਭਾਈ ਕਿਰਪਾਲ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ਸ਼ਬਦ ਹੋਇਆ ਰਿਲੀਜ਼
Advertisment
ਭਾਈ ਕਿਰਪਾਲ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ  ਪੀਟੀਸੀ ਰਿਕਾਰਡਜ਼  ਵੱਲੋਂ ਨਵਾਂ ਸ਼ਬਦ ‘ਮੀਠੇ ਹਰਿ ਗੁਣ ਗਾਉ’  ਰਿਲੀਜ਼ ਹੋ ਚੁੱਕਿਆ ਹੈ । ਇਸ ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਸੰਦੀਪ ਸਿੰਘ ਨੇ ਅਤੇ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ ਅਤੇ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ‘ਤੇ ਵੀ ਸਰਵਣ ਕਰ ਸਕਦੇ ਹੋ । ਇਸ ਸ਼ਬਦ ‘ਚ ਕੁਲ ਮਾਲਕ ਪ੍ਰਮਾਤਮਾ ਦੀ ਗੱਲ ਕੀਤੀ ਗਈ ਹੈ । ਕਿਉਂਕਿ ਪ੍ਰਮਾਤਮਾ ਦੇ ਨਾਮ ਸਿਮਰਨ ਦੇ ਨਾਲ ਹੀ ਹਰ ਤਰ੍ਹਾਂ ਦੇ ਦੁੱਖਾਂ ਤੋਂ ਨਿਜ਼ਾਤ ਮਿਲਦੀ ਹੈ । ਇਸ ਦੇ ਨਾਲ ਹੀ ਸੰਗਤਾਂ ਨੂੰ ਮਿੱਠਾ ਬੋਲਣ ਦੀ ਗੱਲ ਵੀ ਇਸ ਸ਼ਬਦ ਕੀਤੀ ਗਈ ਹੈ । ਕਿਉਂਕਿ ਫਿੱਕਾ ਬੋਲਣ ਦੇ ਨਾਲ ਤਨ ਮਨ ਸਭ ਫਿੱਕਾ ਹੋ ਜਾਂਦਾ ਹੈ । ਜੋ ਵਿਅਕਤੀ ਪ੍ਰਮਾਤਮਾ ਦੇ ਨਾਲ ਸਿਮਰਨ ਅਤੇ ਉਸ ਦੀ ਭਗਤੀ ‘ਚ ਲੀਨ ਰਹਿੰਦਾ ਹੈ ਉਸ ਨੂੰ ਹਰ ਤਰ੍ਹਾਂ ਦੇ ਦੁੱਖਾਂ ਤੋਂ ਨਿਜਾਤ ਮਿਲਦੀ ਹੈ । ਇਨਸਾਨ ਦੇ ਹਰ ਤਰ੍ਹਾਂ ਦੇ ਦੁੱਖ ਸੰਤਾਪ ਦੂਰ ਹੋ ਜਾਂਦੇ ਹਨ । ਪੀਟੀਸੀ ਪੰਜਾਬੀ ਵੱਲੋਂ ਗੁਰਬਾਣੀ ਅਤੇ ਗੁਰੂ ਘਰ ਦੇ ਨਾਲ ਜੋੜਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ । ਜਿਸ ਦਾ ਲਾਭ ਦੇਸ਼ ਵਿਦੇਸ਼ ਦੀਆਂ ਸੰਗਤਾਂ ਉਠਾ ਰਹੀਆਂ ਨੇ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment