ਪੀਟੀਸੀ ਰਿਕਾਰਡਜ਼ ਵੱਲੋਂ ਨਵਾਂ ਸ਼ਬਦ ‘ਵਿਚਿ ਹਉਮੈ ਕਰਿ ਦੁਖੁ ਰੋਈ’ ਰਿਲੀਜ਼

written by Rupinder Kaler | January 30, 2020

ਸਿੱਖ ਸੰਗਤਾਂ ਨੂੰ ਗੁਰੂ ਘਰ ਨਾਲ ਜੋੜੇ ਰੱਖਣ ਲਈ ਜਿੱਥੇ ਪੀਟੀਸੀ ਪੰਜਾਬੀ ’ਤੇ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਦਿਖਾਇਆ ਜਾਂਦਾ ਹੈ ਉੱਥੇ ਪੀਟੀਸੀ ਰਿਕਾਰਡਜ਼ ’ਤੇ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਪੀਟੀਸੀ ਰਿਕਾਰਡਜ਼ ਵੱਲੋਂ ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਚਰਨ ਸਿੰਘ ਦੀ ਆਵਾਜ਼ ਵਿੱਚ ਨਵਾਂ ਸ਼ਬਦ ‘ਵਿਚਿ ਹਉਮੈ ਕਰਿ ਦੁਖੁ ਰੋਈ ।।’ ਸ਼ਬਦ ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਨੈੱਟਵਰਕ ਦੇ ਵੱਖ-ਵੱਖ ਚੈਨਲਾਂ ‘ਤੇ ਸੁਣ ਸਕਦੇ ਹੋ । ਇਸ ਤੋਂ ਇਲਾਵਾ ਇਸ ਸ਼ਬਦ ਨੂੰ ਤੁਸੀਂ ‘ਪੀਟੀਸੀ ਪਲੈਅ’ ਐਪ ਤੇ ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ ’ਤੇ ਸੁਣ ਸਕਦੇ ਹੋ । ਸ਼ਬਦ ਦੀ ਗੱਲ ਕੀਤੀ ਜਾਵੇ ਤਾਂ ਇਸ ਨੂੰ ਮਿਊਜ਼ਿਕ ਹਰਜਿੰਦਰ ਸਿੰਘ ਟਿੱਕੂ ਨੇ ਦਿੱਤਾ ਹੈ ਜਦੋਂ ਕਿ ਵੀਡੀਓ ਪੀਟੀਸੀ ਰਿਕਾਰਡਜ਼ ਨੇ ਹੀ ਤਿਆਰ ਕੀਤੀ ਹੈ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਪੀਟੀਸੀ ਰਿਕਾਰਡਜ਼ ਵੱਲੋਂ ਹੋਰ ਕਈ ਸ਼ਬਦ ਵੀ ਰਿਲੀਜ਼ ਕੀਤੇ ਗਏ ਹਨ ।

0 Comments
0

You may also like