ਭਾਈ ਅਮਰਜੀਤ ਸਿੰਘ ਦੀ ਆਵਾਜ਼ ‘ਚ ਸ਼ਬਦ ਹੋਵੇਗਾ ਰਿਲੀਜ਼

Written by  Shaminder   |  December 28th 2020 03:29 PM  |  Updated: December 28th 2020 03:29 PM

ਭਾਈ ਅਮਰਜੀਤ ਸਿੰਘ ਦੀ ਆਵਾਜ਼ ‘ਚ ਸ਼ਬਦ ਹੋਵੇਗਾ ਰਿਲੀਜ਼

ਪੀਟੀਸੀ ਰਿਕਾਰਡਜ਼ ਵੱਲੋਂ ਸੰਗਤਾਂ ਨੂੰ ਗੁਰੁ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਲਗਾਤਾਰ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ ।ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਮੁੜ ਤੋਂ ਸ਼ਬਦ ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ ਦਿਨ ਮੰਗਲਵਾਰ, 29 ਦਸੰਬਰ ਨੂੰ ਕੀਤਾ ਜਾਵੇਗਾ।

bhai-amarjeet-singh-patiala

ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ । ਪੀਟੀਸੀ ਪੰਜਾਬੀ ਵੱਲੋਂ ਕੁਝ ਦਿਨ ਪਹਿਲਾਂ ਵੀ ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਗਿਆ ਸੀ ।

ਹੋਰ ਪੜ੍ਹੋ : ਦੇਖੋ ਵੀਡੀਓ: ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ਨਵਾਂ ਧਾਰਮਿਕ ਸ਼ਬਦ ‘ਸਭੁ ਜਗਤੁ ਕਰੇ ਨਮਸਕਾਰੁ’

amarjeet ji

ਇਸ ਤੋਂ ਇਲਾਵਾ ਹੋਰ ਕਈ ਸਿੰਘ ਸਾਹਿਬਾਨਾਂ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਪੀਟੀਸੀ ਪੰਜਾਬੀ ਵੱਲੋਂ ਗੁਰੂ ਘਰ ਦੇ ਨਾਲ ਸੰਗਤਾਂ ਨੂੰ ਜੋੜਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ।

bhai amarjeet

ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ । ਉੱਥੇ ਹੀ ਪੀਟੀਸੀ ਸਿਮਰਨ ‘ਤੇ ਕਈ ਧਾਰਮਿਕ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network