ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਕੀਤਾ ਜਾਵੇਗਾ ਰਿਲੀਜ਼

written by Shaminder | January 15, 2021

ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ16  ਜਨਵਰੀ, ਦਿਨ ਸ਼ਨਿੱਚਰਵਾਰ ਨੂੰ ਕੀਤਾ ਜਾਵੇਗਾ।ਇਸ ਸ਼ਬਦ ਨੂੰ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ‘ਤੇ ਰਿਲੀਜ਼ ਕੀਤਾ ਜਾਵੇਗਾ । bhai satinderpal ਇਸ ਤੋਂ ਪਹਿਲਾਂ ਵੀ ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਜਿਸ ਦਾ ਲਾਭ ਸੰਗਤਾਂ ਉਠਾ ਰਹੀਆਂ ਹਨ । ਹੁਣ ਮੁੜ ਤੋਂ ਭਾਈ ਸਤਿੰਦਰਪਾਲ ਸਿੰਘ ਜੀ ਦੀ ਰਸਭਿੰਨੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਜਾਵੇਗਾ । ਹੋਰ ਪੜ੍ਹੋ : ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ ‘ਬਾਬਾ ਫਿਰਿ ਮੱਕੇ ਗਇਆ’
bhai satinderpal singh ji ਪੀਟੀਸੀ ਪੰਜਾਬੀ ਵੱਲੋਂ ਪੰਜਾਬ ਦੇ ਸੱਭਿਆਚਾਰ, ਸਿੱਖੀ ਅਤੇ ਪੰਜਾਬ ਦੀ ਵਿਰਾਸਤ ਨੂੰ ਪ੍ਰਫੁੱਲਿਤ ਕਰਨ ਲਈ ਕਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । satinderpal ਪਿਛਲੇ ਲੰਮੇ ਸਮੇਂ ਤੋਂ ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਅਤੇ ਕੀਰਤਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ਅਤੇ ਗੁਰੂ ਘਰ ਅਤੇ ਗੁਰਬਾਣੀ ਨਾਲ ਜੁੜ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ ।  

0 Comments
0

You may also like