ਭਾਈ ਸਿਮਰਨਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਕੀਤਾ ਜਾਵੇਗਾ ਰਿਲੀਜ਼

Written by  Shaminder   |  February 03rd 2021 06:47 PM  |  Updated: February 03rd 2021 06:47 PM

ਭਾਈ ਸਿਮਰਨਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਕੀਤਾ ਜਾਵੇਗਾ ਰਿਲੀਜ਼

ਪੀਟੀਸੀ ਰਿਕਾਰਡਜ਼ ਵੱਲੋਂ ਨਵੇਂ ਨਵੇਂ ਸ਼ਬਦ ਅਤੇ ਗੀਤ ਰਿਲੀਜ਼ ਕੀਤੇ ਜਾ ਰਹੇ ਹਨ । ਭਾਈ ਸਿਮਰਨਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਵਰਲਡ ਪ੍ਰੀਮੀਅਰ 5 ਫਰਵਰੀ, ਦਿਨ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਅਤੇ ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ ‘ਤੇ ਸਰਵਣ ਕਰ ਸਕਦੇ ਹੋ ।

bhai simranjit

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਗਿਆ ਸੀ ।ਜਿਸ ਨੂੰ ਸੰਗਤਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ।

ਹੋਰ ਪੜ੍ਹੋ : ਕੰਗਨਾ ਰਨੌਤ ਨੇ ਦਿਲਜੀਤ ਨੂੰ ਦੱਸਿਆ ‘ਭੇਡ ਦੀ ਖੱਲ ਵਿੱਚ ਭੇੜੀਆ’, ਟਵੀਟ ਕਰਕੇ ਕਿਹਾ ਖਾਲਿਸਤਾਨੀ

bhai simranjit singh

ਹੁਣ ਭਾਈ ਸਿਮਰਨਜੀਤ ਸਿੰਘ ਜੀ ਦੀ ਰਸਭਿੰਨੀ ਆਵਾਜ਼ ‘ਚ ਸ਼ਬਦ ਸਰਵਣ ਕਰ ਸਕਦੇ ਹੋ ।

bhai simranjit

ਪੀਟੀਸੀ ਪੰਜਾਬੀ ‘ਤੇ ਜਿੱਥੇ ਸਵੇਰੇ ਸ਼ਾਮ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਕੀਤਾ ਜਾਂਦਾ ਹੈ, ਉੱਥੇ ਹੀ ਪੀਟੀਸੀ ਸਿਮਰਨ ‘ਤੇ ਵੀ ਸਿੱਖੀ ਨਾਲ ਸਬੰਧਤ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network