ਪੀਟੀਸੀ ਪੰਜਾਬੀ ‘ਤੇ ਸੰਤ ਬਾਬਾ ਹਰਜੀਤ ਸਿੰਘ ਜੀ ਮਹਿਤਾ ਚੌਕ ਵਾਲਿਆਂ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਸ਼ਬਦ

Written by  Shaminder   |  September 21st 2021 03:20 PM  |  Updated: September 21st 2021 03:23 PM

ਪੀਟੀਸੀ ਪੰਜਾਬੀ ‘ਤੇ ਸੰਤ ਬਾਬਾ ਹਰਜੀਤ ਸਿੰਘ ਜੀ ਮਹਿਤਾ ਚੌਕ ਵਾਲਿਆਂ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਸ਼ਬਦ

ਸੰਤ ਬਾਬਾ ਹਰਜੀਤ ਸਿੰਘ ਜੀ (Sant Baba Harjit Singh Ji)  ਮਹਿਤਾ ਚੌਕ ਵਾਲਿਆਂ ਦੀ ਆਵਾਜ਼ ‘ਚ ਨਵੇਂ ਸ਼ਬਦ (Shabad) ਦਾ ਵਰਲਡ ਪ੍ਰੀਮੀਅਰ 22 ਸਤੰਬਰ, ਦਿਨ ਬੁੱਧਵਾਰ ਨੂੰ ਪੀਟੀਸੀ ਪੰਜਾਬੀ ‘ਤੇ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕਦੇ ਹੋ । ਇਸ ਦੇ ਨਾਲ ਹੀ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਸ ‘ਤੇ ਵੀ ਇਸ ਸ਼ਬਦ ਨੂੰ ਸਰਵਣ ਕੀਤਾ ਜਾ ਸਕਦਾ ਹੈ ।

Shabad,,-min

ਹੋਰ ਪੜ੍ਹੋ : ਕਰੀਨਾ ਕਪੂਰ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਉਸ ਦੀ ਜ਼ਿੰਦਗੀ ਨਾਲ ਜੁੜਿਆ ਦਿਲਚਸਪ ਕਿੱਸਾ

ਇਸ ਤੋਂ ਪਹਿਲਾਂ ਵੀ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।ਤੁਸੀਂ ਵੀ ਸਰਵਣ ਕਰਨਾ ਚਾਹੁੰਦੇ ਹੋ ਨਵੇਂ-ਨਵੇਂ ਸ਼ਬਦ ਅਤੇ ਮਾਨਣਾ ਚਾਹੁੰਦੇ ਹੋ ਧਾਰਮਿਕ ਪ੍ਰੋਗਰਾਮਾਂ ਦਾ ਆਨੰਦ ਤਾਂ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।

baba harjit singh,.....-min

ਦੱਸ ਦਈਏ ਕਿ ਪੀਟੀਸੀ ਪੰਜਾਬੀ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਸ਼ਬਦ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ, ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ । ਪੀਟੀਸੀ ਪੰਜਾਬੀ, ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਲਗਾਤਾਰ ਸੇਵਾ ਕਰਦਾ ਆ ਰਿਹਾ ਹੈ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network