ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਸ਼ਬਦ

Written by  Shaminder   |  October 20th 2021 03:56 PM  |  Updated: October 20th 2021 03:56 PM

ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਸ਼ਬਦ

ਪੀਟੀਸੀ ਪੰਜਾਬੀ ‘ਤੇ ਆਏ ਦਿਨ ਨਵੇਂ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਇਸੇ ਲੜੀ ਦੇ ਤਹਿਤ ਪੀਟੀਸੀ ਪੰਜਾਬੀ ‘ਤੇ ਨਵਾਂ ਸ਼ਬਦ ਭਾਈ ਅੰਮ੍ਰਿਤਪਾਲ ਸਿੰਘ ਜੀ (Bhai Amritpal Singh ji) ਦੀ ਆਵਾਜ਼ ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ (Shabad) ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ‘ਤੇ ਸਰਵਣ ਕਰ ਸਕਦੇ ਹੋ । ਸ਼ਬਦ ਦਾ ਵਰਲਡ ਪ੍ਰੀਮੀਅਰ 22ਅਕਤੂਬਰ, ਦਿਨ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ ।

BHAI AMRITPAL SINGH JI

ਹੋਰ ਪੜ੍ਹੋ : ਨੇਹਾ ਕੱਕੜ ਨੇ ਆਪਣੀ ਭੈਣ ਨੂੰ ਬਰਥਡੇ ਦੀ ਦਿੱਤੀ ਵਧਾਈ, ਤਸਵੀਰਾਂ ਕੀਤੀਆਂ ਸਾਂਝੀਆਂ

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ‘ਤੇ ਕਈ ਸ਼ਬਦ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਕੀਤੇ ਜਾ ਚੁੱਕੇ ਹਨ । ਇਨ੍ਹਾਂ ਸ਼ਬਦਾਂ ਦਾ ਲਾਹਾ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।

bhai Amritpal singh,-min (1)

ਪੀਟੀਸੀ ਪੰਜਾਬੀ ‘ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਸੰਗਤਾਂ ਦੇ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਲਾਈਵ ਪ੍ਰਸਾਰਣ ਕੀਤਾ ਜਾਂਦਾ ਹੈ । ਇਸ ਤੋਂ ਇਲਾਵਾ ਪੀਟੀਸੀ ਸਿਮਰਨ ‘ਤੇ ਵੀ ਕਈ ਧਾਰਮਿਕ ਪ੍ਰੋਗਰਾਮਾਂ ਦਾ ਪ੍ਰਸਾਰਣ ਕੀਤਾ ਜਾਂਦਾ ਹੈ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network