ਪੀਟੀਸੀ ਪੰਜਾਬੀ ‘ਤੇ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਸ਼ਬਦ

written by Shaminder | May 24, 2021

ਪੀਟੀਸੀ ਰਿਕਾਰਡਜ਼ ਵੱਲੋਂ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਘਰ ਦੇ ਨਾਲ ਜੋੜਨ ਦੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਇਸ ਲੜੀ ਦੇ ਤਹਿਤ ਪੀਟੀਸੀ ਰਿਕਾਰਡਜ਼ ਵੱਲੋਂ ਸੰਗਤਾਂ ਦੇ ਲਈ ਨਵਾਂ ਸ਼ਬਦ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਰਿਕਾਰਡਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕਦੇ ਹੋ ।

bibi ravinder kaur

ਹੋਰ ਪੜ੍ਹੋ : ਪੰਜਾਬੀ ਅਦਾਕਾਰ ਦੀਪ ਸਿੱਧੂ ’ਤੇ ਇੱਕ ਹੋਰ ਮਾਮਲਾ ਹੋਇਆ ਦਰਜ਼ 

bibi Ravinder kaur

ਇਸ ਸ਼ਬਦ ਦਾ ਵਰਲਡ ਪ੍ਰੀਮੀਅਰ  25 ਮਈ, ਦਿਨ ਮੰਗਲਵਾਰ ਨੂੰ ਕੀਤਾ ਜਾਵੇਗਾ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤਾ ਜਾਵੇਗਾ । ਇਸ ਦੇ ਨਾਲ ਹੀ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

bibi ravinder kaur

ਪੀਟੀਸੀ ਪੰਜਾਬੀ ‘ਤੇ ਸੰਗਤਾਂ ਨੂੰ ਗੁਰੂ ਘਰ ਦੇ ਨਾਲ ਜੋੜਨ ਕਈ ਉਪਰਾਲੇ ਕੀਤੇ ਜਾ ਰਹੇ ਹਨ । ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।

 

0 Comments
0

You may also like