
'Pathan' trailer release date: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖ਼ਾਨ ਤੇ ਦੀਪਿਕਾ ਪਾਦੂਕੋਣ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਪਠਾਨ' ਨੂੰ ਲੈ ਕੇ ਸੁਰਖੀਆਂ 'ਚ ਹਨ। ਜਿੱਥੇ ਇੱਕ ਪਾਸੇ ਪ੍ਰਸ਼ੰਸਕ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਦੂਜੇ ਪਾਸੇ ਸੋਸ਼ਲ ਮੀਡੀਆ 'ਤੇ ਕੁਝ ਯੂਜ਼ਰਸ ਵੱਲੋਂ ਟਰੋਲਿੰਗ ਦਾ ਸਿਲਸਿਲਾ ਵੀ ਜਾਰੀ ਹੈ।

ਸ਼ਾਹਰੁਖ ਖ਼ਾਨ ਤੇ ਦੀਪਿਕਾ ਦੀ ਫ਼ਿਲਮ 'ਪਠਾਨ' ਅਤੇ ਇਸ ਦੇ ਟ੍ਰੇਲਰ ਨੂੰ ਲੈ ਕੇ ਨਿੱਤ ਨਵੀਂ ਅਪਡੇਟ ਸਾਹਮਣੇ ਆ ਰਹੀ ਹੈ। ਇਸ ਦੌਰਾਨ ਹਾਲ ਹੀ 'ਚ ਫ਼ਿਲਮ ਦੇ ਟਾਈਟਲ ਨੂੰ ਲੈ ਕੇ ਇੱਕ ਵੱਡੀ ਜਾਣਕਾਰੀ ਵੀ ਸਾਹਮਣੇ ਆਈ ਹੈ, ਜੋ ਕਿ ਇਸ ਸਮੇਂ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
ਦੱਸਣਯੋਗ ਹੈ ਕਿ ਫ਼ਿਲਮ ਨੂੰ ਲੈ ਕੇ ਹੋ ਟਾਈਟਲ 'ਪਠਾਨ' 'ਚ ਤਬਦੀਲੀ ਕੀਤੀ ਜਾਵੇਗੀ।
ਹਾਲ ਹੀ ਵਿੱਚ ਜਾਣਕਾਰੀ ਸਾਹਮਣੇ ਆ ਰਹੀ ਹੈ, ਮੇਕਰਸ ਨੇ ਇਸ ਫ਼ਿਲਮ ਨੂੰ ਲੈ ਕੇ ਕੁਝ ਅਹਿਮ ਫੈਸਲੇ ਲਏ ਹਨ। ਮੀਡੀਆ ਰਿਪੋਰਟਸ ਦੇ ਮੁਤਾਬਿਕ ਬਿਨਾਂ ਕਿਸੇ ਬਦਲਾਅ ਦੇ ਫ਼ਿਲਮ 'ਪਠਾਨ' ਟਾਈਟਲ ਦੇ ਨਾਲ ਹੀ ਰਿਲੀਜ਼ ਹੋਵੇਗੀ ਤੇ ਜਲਦ ਹੀ ਇਸ ਦਾ ਟ੍ਰੇਲਰ ਵੀ ਲਾਂਚ ਕਰ ਦਿੱਤਾ ਜਾਵੇਗਾ।
ਫਿਲਮ ਕ੍ਰਿਟਿਕ ਤਰਨ ਆਦਰਸ਼ ਨੇ ਇਸ ਸਬੰਧੀ ਟਵੀਟ ਵੀ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ, 'ਪਠਾਨ ਦਾ ਟ੍ਰੇਲਰ 10 ਜਨਵਰੀ, 2023 ਨੂੰ ਰਿਲੀਜ਼ ਹੋਵੇਗਾ ਅਤੇ ਫ਼ਿਲਮ ਦੇ ਟਾਈਟਲ ਵਿੱਚ ਕਿਸੇ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਹੋਵੇਗਾ। 25 ਜਨਵਰੀ, 2023 ਨੂੰ, ਇਹ ਫ਼ਿਲਮ ਹਿੰਦੀ ਸਣੇ ਤਮਿਲ ਅਤੇ ਤੇਲਗੂ ਭਾਸ਼ਾ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਕੀਤੀ ਜਾਵੇਗੀ।'

ਇਸ ਟਵੀਟ 'ਤੇ ਲੋਕਾਂ ਨੇ ਮਿਲੇਜੁਲੇ ਰਿਐਕਸ਼ਨਸ ਦਿੱਤੇ ਹਨ। ਕਿੰਗ ਖ਼ਾਨ ਦੇ ਫੈਨਜ਼ ਇਸ ਫ਼ਿਲਮ ਨੂੰ ਵੇਖਣ ਲਈ ਬਹੁਤ ਉਤਸ਼ਾਹਿਤ ਹਨ। ਉਥੇ ਹੀ ਵੱਡੀ ਗਿਣਤੀ ਵਿੱਚ ਫੈਨਜ਼ ਨੇ ਮੇਕਰਸ ਦੇ ਇਸ ਫੈਸਲੇ ਦੀ ਤਾਰੀਫ ਕੀਤੀ ਹੈ ਕਿ ਵਿਵਾਦਾਂ ਵਿੱਚ ਆਉਣ ਮਗਰੋਂ ਵੀ ਫ਼ਿਲਮ ਦਾ ਨਾਮ ਨਹੀਂ ਬਦਲਿਆ ਗਿਆ। ਹਲਾਂਕਿ ਕੁਝ ਯੂਜ਼ਰਸ ਇਥੇ ਵੀ ਫ਼ਿਲਮ ਨੂੰ ਟ੍ਰੋਲ ਕਰਦੇ ਨਜ਼ਰ ਆਏ।
#PathaanTrailer on 10 Jan 2023… #Pathaan [NO title change] arrives in *cinemas* on 25 Jan 2023 [#RepublicDay weekend] in #Hindi, #Tamil and #Telugu. pic.twitter.com/AbYCRn2W7s
— taran adarsh (@taran_adarsh) January 4, 2023