ਫ਼ਿਲਮ 'ਪਠਾਨ' ਦੇ ਰਿਲੀਜ਼ ਹੋਣ ਤੋਂ ਪਹਿਲਾਂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾ ਲਈ ਪਹੁੰਚੇ ਸ਼ਾਹਰੁਖ ਖ਼ਾਨ, ਵੇਖੋ ਵੀਡੀਓ

written by Pushp Raj | December 12, 2022 12:43pm

Shah Rukh Khan visits Mata Vaishno Devi : ਬਾਲੀਵੁੱਡ ਦੇ 'ਕਿੰਗ ਖ਼ਾਨ' ਯਾਨੀ ਕਿ ਸ਼ਾਹਰੁਖ ਖ਼ਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਪਠਾਨ' ਨੂੰ ਲੈ ਕੇ ਸੁਰਖੀਆਂ 'ਚ ਹਨ। ਇਹ ਫ਼ਿਲਮ ਜਲਦ ਹੀ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਹੈ। ਫ਼ਿਲਮ 'ਪਠਾਨ' ਦੇ ਰਿਲੀਜ਼ ਹੋਣ ਤੋਂ ਪਹਿਲਾਂ ਸ਼ਾਹਰੁਖ ਖ਼ਾਨ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾ ਲਈ ਪਹੁੰਚੇ। ਸ਼ਾਹਰੁਖ ਖ਼ਾਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

image from twitter

ਦੱਸ ਦਈਏ ਕਿ ਸ਼ਾਹਰੁਖ ਖ਼ਾਨ ਦੀ ਫ਼ਿਲਮ 'ਪਠਾਨ' ਅਗਲੇ ਸਾਲ 25 ਜਨਵਰੀ ਨੂੰ ਰਿਲੀਜ਼ ਹੋਣ ਵਾਲੀ ਹੈ। ਜਿਸ 'ਚ ਉਨ੍ਹਾਂ ਨਾਲ ਦੀਪਿਕਾ ਪਾਦੁਕੋਣ ਅਤੇ ਜੌਨ ਇਬ੍ਰਾਹਿਮ ਵੀ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣ ਵਾਲੇ ਹਨ। ਅਦਾਕਾਰ ਦੀ ਇਸ ਫ਼ਿਲਮ ਤੋਂ ਪ੍ਰਸ਼ੰਸਕਾਂ ਨੂੰ ਕਾਫੀ ਉਮੀਦਾਂ ਹਨ। ਕਿਉਂਕਿ ਇਸ ਤੋਂ ਪਹਿਲਾਂ ਇਹ ਅਦਾਕਾਰ ਕੁਝ ਫਿਲਮਾਂ 'ਚ ਕੈਮਿਓ ਅਪੀਅਰੈਂਸ ਦਿੰਦੇ ਹੋਏ ਨਜ਼ਰ ਆ ਚੁੱਕੇ ਹਨ।

ਸਾਲ 2018 'ਚ ਸ਼ਾਹਰੁਖ ਖ਼ਾਨ ਦੀ ਫ਼ਿਲਮ 'ਜ਼ੀਰੋ' ਫਲਾਪ ਸਾਬਿਤ ਹੋਈ ਸੀ। ਇਸ ਦੌਰਾਨ ਹਾਲ ਹੀ 'ਚ ਅਦਾਕਾਰ ਆਪਣੀ ਫ਼ਿਲਮ 'ਪਠਾਨ' ਦੀ ਰਿਲੀਜ਼ ਤੋਂ ਪਹਿਲਾਂ ਮਾਤਾ ਵੈਸ਼ਨੋ ਦੇਵੀ ਦਰਸ਼ਨਾਂ ਲਈ ਪਹੁੰਚੇ ਹਨ। ਜਿੱਥੋਂ ਉਨ੍ਹਾਂ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਜਿਸ 'ਤੇ ਲੋਕਾਂ ਦੀ ਮਿਲੀ-ਜੁਲੀ ਪ੍ਰਤੀਕਿਰਿਆ ਆ ਰਹੀ ਹੈ।

image from twitter

ਵਾਇਰਲ ਹੋ ਰਹੀ ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋਏ ਕਿ ਆਮ ਸ਼ਰਧਾਲੂਆਂ ਵਾਂਗ ਸ਼ਾਹਰੁਖ ਖ਼ਾਨ ਵੀ ਮਾਂ ਦੇ ਦਰਬਾਰ 'ਚ ਦਰਸ਼ਨ ਕਰਨ ਲਈ ਪੈਦਲ ਜਾ ਰਹੇ ਹਨ। ਹਾਲਾਂਕਿ ਉਨ੍ਹਾਂ ਦੇ ਆਲੇ-ਦੁਆਲੇ ਕੁਝ ਪੁਲਿਸ ਵਾਲੇ ਅਤੇ ਹੋਰ ਲੋਕ ਮੌਜੂਦ ਦਿਖਾਈ ਦੇ ਰਹੇ ਹਨ। ਵੀਡੀਓ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਸ਼ਾਹਰੁਖ ਨੇ ਇੱਕ ਹੂਡੀ ਸ਼ਰਟ ਪਾਈ ਹੋਈ ਹੈ ਤੇ ਇਸ ਨਾਲ ਉਨ੍ਹਾਂ ਨੇ ਖ਼ੁਦ ਨੂੰ ਪੂਰੀ ਤਰ੍ਹਾਂ ਲੁੱਕੋ ਲਿਆ ਹੈ। ਵੀਡੀਓ ਵਿੱਚ ਉਨ੍ਹਾਂ ਦਾ ਚਿਹਰਾ ਤਾਂ ਨਜ਼ਰ ਨਹੀਂ ਆ ਰਿਹਾ ਪਰ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੇ ਸਟਾਈਲ ਤੋਂ ਪਹਿਲਾਂ ਹੀ ਪਤਾ ਲੱਗ ਗਿਆ ਹੈ ਕਿ ਉਹ ਕੋਈ ਹੋਰ ਨਹੀਂ ਸਗੋਂ ਸ਼ਾਹਰੁਖ ਖ਼ਾਨ ਹੀ ਹਨ।

ਸ਼ਾਹਰੁਖ ਖ਼ਾਨ ਦੀ ਇਸ ਵੀਡੀਓ 'ਤੇ ਬਹੁਤ ਸਾਰੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਜਿੱਥੇ ਇੱਕ ਪਾਸੇ ਪ੍ਰਸ਼ੰਸਕਾਂ ਨੇ ਉਨ੍ਹਾਂ ਦੀ ਤਾਰੀਫ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਵੀ ਕੀਤੀ ਹੈ ਕਿ ਉਨ੍ਹਾਂ ਦੀ ਇਹ ਫ਼ਿਲਮ ਬਾਕਸ ਆਫਿਸ 'ਤੇ ਹਿੱਟ ਸਾਬਿਤ ਹੋਵੇ। ਇਸ ਦੇ ਨਾਲ ਹੀ ਕੁਝ ਲੋਕਾਂ ਦਾ ਕਹਿਣਾ ਹੈ ਕਿ ਪੀਆਰ ਐਕਟੀਵਿਟੀ ਸ਼ੁਰੂ ਹੋ ਗਈ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ਾਹਰੁਖ ਖ਼ਾਨ ਦੁਬਈ ਵਿੱਚ ਫ਼ਿਲਮ ਦੀ ਸ਼ੂਟਿੰਗ ਪੂਰੀ ਕਰਨ ਮਗਰੋਂ ਮੱਕਾ ਵਿਖੇ ਹੱਜ ਕਰਨ ਪਹੁੰਚੇ ਸਨ। ਇਥੋਂ ਵੀ ਉਨ੍ਹਾਂ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸਨ।

image from twitter

ਹੋਰ ਪੜ੍ਹੋ: ਮਰਹੂਮ ਅਦਾਕਾਰ ਸਿਧਾਰਥ ਸ਼ੁਕਲਾ ਦੀ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਨੂੰ ਯਾਦ ਕਰ ਭਾਵੁਕ ਹੋਏ ਫੈਨਜ਼

ਸ਼ਾਹਰੁਖ ਦੀ ਫ਼ਿਲਮ 'ਪਠਾਨ' ਬਾਰੇ ਗੱਲ ਕਰੀਏ ਤਾਂ ਹਾਲ ਹੀ 'ਚ ਫ਼ਿਲਮ ਦਾ ਟੀਜ਼ਰ ਰਿਲੀਜ਼ ਕੀਤਾ ਗਿਆ ਹੈ। ਜਿਸ 'ਚ ਸ਼ਾਹਰੁਖ, ਜੌਨ ਅਤੇ ਦੀਪਿਕਾ ਸ਼ਾਨਦਾਰ ਐਕਸ਼ਨ ਕਰਦੇ ਹੋਏ ਨਜ਼ਰ ਆਏ ਹਨ। ਉਨ੍ਹਾਂ ਦੀ ਇਹ ਫਿਲਮ ਐਕਸ਼ਨ, ਰੋਮਾਂਸ ਅਤੇ ਰੋਮਾਂਚ ਨਾਲ ਭਰਪੂਰ ਹੋਣ ਜਾ ਰਹੀ ਹੈ। 25 ਜਨਵਰੀ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਇਹ ਫਿਲਮ ਹਿੰਦੀ, ਤਾਮਿਲ ਅਤੇ ਤੇਲਗੂ ਭਾਸ਼ਾਵਾਂ 'ਚ ਰਿਲੀਜ਼ ਹੋਵੇਗੀ। ਫੈਨਜ਼ ਕਿੰਗ ਖ਼ਾਨ ਦੀ ਇਸ ਫ਼ਿਲਮ ਨੂੰ ਵੇਖਣ ਲਈ ਬਹੁਤ ਉਤਸ਼ਾਹਿਤ ਹਨ।

You may also like