ਆਲਿਆ ਭੱਟ ਤੇ ਰਣਬੀਰ ਕਪੂਰ ਦੇ ਵਿਆਹ 'ਤੇ ਸ਼ਾਹਿਦ ਕਪੂਰ ਨੇ ਦਿੱਤਾ ਰਿਐਕਸ਼ਨ, ਆਖੀ ਇਹ ਗੱਲ

written by Pushp Raj | April 08, 2022

ਬਾਲੀਵੁੱਡ ਅਭਿਨੇਤਾ ਸ਼ਾਹਿਦ ਕਪੂਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਜਰਸੀ' ਦੇ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਇਸ ਫਿਲਮ 'ਚ ਉਨ੍ਹਾਂ ਨਾਲ ਮ੍ਰਿਣਾਲ ਠਾਕੁਰ ਨਜ਼ਰ ਆਵੇਗੀ। ਮ੍ਰਿਣਾਲ ਅਤੇ ਸ਼ਾਹਿਦ ਆਪਣੀ ਫਿਲਮ ਦੀ ਪ੍ਰਮੋਸ਼ਨ ਲਈ ਦਿੱਲੀ ਆਏ ਸਨ। ਇਸ ਦੌਰਾਨ ਇੱਕ ਇੰਟਰਵਿਊ 'ਚ ਸ਼ਾਹਿਦ ਕਪੂਰ ਨੇ ਰਣਬੀਰ ਕਪੂਰ ਅਤੇ ਆਲਿਆ ਭੱਟ ਦੇ ਵਿਆਹ ਨੂੰ ਲੈ ਕੇ ਪੁੱਛੇ ਗਏ ਸਵਾਲ 'ਤੇ ਆਪਣਾ ਰਿਐਕਸ਼ਨ ਦਿੱਤਾ ਹੈ, ਸ਼ਾਹਿਦ ਨੇ ਰਣਬੀਰ ਤੇ ਆਲਿਆ ਦੇ ਵਿਆਹ ਨੂੰ ਲੈ ਕੇ ਕੀ ਕਿਹਾ, ਆਓ ਜਾਣਦੇ ਹਾਂ।

ਇਨ੍ਹੀਂ ਦਿਨੀਂ ਹਰ ਪਾਸੇ ਰਣਬੀਰ ਅਤੇ ਆਲਿਆ ਦੇ ਚਰਚੇ ਹਨ। ਰਣਬੀਰ ਤੇ ਆਲਿਆ 17 ਅਪ੍ਰੈਲ ਨੂੰ ਵਿਆਹ ਕਰਵਾਉਣ ਜਾ ਰਹੇ ਹਨ ਤੇ ਇਨ੍ਹਾਂ ਦੇ ਵਿਆਹ ਦੇ ਫਕੰਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਹਨ।

ਜਦੋਂ ਸ਼ਾਹਿਦ ਫ਼ਿਲਮ ਜਰਸੀ ਦੀ ਪ੍ਰਮੋਸ਼ਨ ਕਰ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਕੋਲੋਂ ਇਹ ਸਵਾਲ ਪੁੱਛਿਆ ਗਿਆ ਕਿ ਉਹ ਆਲਿਆ ਤੇ ਰਣਬੀਰ ਦੇ ਵਿਆਹ ਬਾਰੇ ਕੀ ਕਹਿਣਾ ਚਾਹੁੰਦੇ ਹਨ। ਇਸ ਉੱਤੇ ਸ਼ਾਹਿਦ ਨੇ ਆਪਣਾ ਰਿਐਕਸ਼ਨ ਦਿੰਦੇ ਹੋਏ ਕਿਹਾ ਕਿ ਮੈਂ ਉਸ ਵੇਲੇ ਕੁਝ ਨਹੀਂ ਕਹਿਣਾ ਚਾਹੁੰਦਾ ਜਦੋਂ ਤੱਕ ਇਹ ਜੋੜੀ ਖ਼ੁਦ ਆਫੀਸ਼ੀਅਲ ਕੁਝ ਨਹੀਂ ਕਹਿੰਦੀ। ਅਫਵਾਹਾਂ ਫੈਲ ਰਹੀਆਂ ਹਨ ਤਾਂ ਇਨ੍ਹਾਂ ਚੀਜ਼ਾਂ ਨੂੰ ਇਥੇ ਤੱਕ ਹੀ ਰਹਿਣ ਦਵੋ, ਮੈਂ ਇਸ ਬਾਰੇ ਕੋਈ ਕਮੈਂਟ ਨਹੀਂ ਕਰਨਾ ਚਾਹੁੰਦਾ।

 

ਹੋਰ ਪੜ੍ਹੋ : ਸ਼ਾਹਿਦ ਕਪੂਰ ਦੀ ਪਤਨੀ ਮੀਰਾ ਰਾਜਪੂਤ ਨੇ ਫਿਲਮ "ਉਡਤਾ ਪੰਜਾਬ" ਵੇਖ ਕੇ ਦਿੱਤਾ ਇਹ ਰਿਐਕਸ਼ਨ, ਜਾਨਣ ਲਈ ਪੜ੍ਹੋ

ਫਿਲਹਾਲ ਸ਼ਾਹਿਦ ਨੇ ਰਣਬੀਰ ਤੇ ਆਲਿਆ ਦੇ ਵਿਆਹ ਸਬੰਧੀ ਕੋਈ ਵੀ ਕਰਨ ਤੋਂ ਇਨਕਾਰ ਕਰ ਦਿੱਤਾ। ਦੱਸ ਦਈਏ ਕਿ 14 ਅਪ੍ਰੈਲ ਨੂੰ ਸ਼ਾਹਿਦ ਕਪੂਰ ਦੀ ਫ਼ਿਲਮ ਜਰਸੀ ਸਿਨੇਮਾਘਰਾ ਦੇ ਵਿੱਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਸ਼ਾਹਿਦ ਦੀ ਇਹ ਫ਼ਿਲਮ ਸਪੋਰਟਸ ਡਰਾਮਾ 'ਤੇ ਅਧਾਰਿਤ ਹੈ। ਇਹ ਇੱਕ ਖਿਡਾਰੀ ਦੀ ਕਹਾਣੀ ਹੈ ਜੋ ਆਪਣੇ ਕ੍ਰਿਕਟਰ ਬਣਨ ਦੇ ਸੁਪਨੇ ਨੂੰ ਪੂਰਾ ਕਰਨ ਲਈ ਸਖ਼ਤ ਮਿਹਨਤ ਕਰਦਾ ਹੈ ਅਤੇ ਅੰਤ ਵਿੱਚ ਕਾਮਯਾਬ ਹੁੰਦਾ ਹੈ।

You may also like