ਸ਼ੰਕਰ ਸਾਹਨੀ ਲੈ ਕੇ ਆ ਰਹੇ ਨੇ ਆਪਣਾ ਨਵਾਂ ਗੀਤ ‎ਬ੍ਰਾਂਡ ‬

Written by  Lajwinder kaur   |  June 11th 2019 05:18 PM  |  Updated: June 11th 2019 05:18 PM

ਸ਼ੰਕਰ ਸਾਹਨੀ ਲੈ ਕੇ ਆ ਰਹੇ ਨੇ ਆਪਣਾ ਨਵਾਂ ਗੀਤ ‎ਬ੍ਰਾਂਡ ‬

ਪੰਜਾਬੀ ਇੰਡਸਟਰੀ ਦੇ ਨਾਮੀ ਗਾਇਕ ਸ਼ੰਕਰ ਸਾਹਨੀ ਜੋ ਕਿ ਬਹੁਤ ਜਲਦ ਆਪਣਾ ਨਵਾਂ ਗੀਤ ‎ਬ੍ਰਾਂਡ ਲੈ ਕੇ ਰਹੇ ਨੇ। ਇੱਕ ਲੰਮੇ ਅਰਸੇ ਤੋਂ ਬਾਅਦ ਉਹ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਹਨ। ‎ਬ੍ਰਾਂਡ ਗੀਤ ਨੂੰ ਉਨ੍ਹਾਂ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਚੈਨਲ ਉੱਤੇ ਐਕਸਕਲਿਉਸਿਵ ਰਿਲੀਜ਼ ਕੀਤਾ ਜਾਵੇਗਾ। ਸ਼ੰਕਰ ਸਾਹਨੀ ਵੱਲੋਂ ਗਾਇਆ ਇਹ ਗੀਤ 13 ਜੂਨ ਨੂੰ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ।

ਹੋਰ ਵੇਖੋ:ਪਿਆਰ ਦੇ ਜਜ਼ਬਾਤਾਂ ਨਾਲ ਭਰਿਆ ਮਿਲਿੰਦ ਗਾਬਾ ਦਾ ਨਵਾਂ ਗੀਤ ‘ਜ਼ਿੰਦਗੀ ਦੀ ਪੌੜੀ’ ਕਰ ਰਿਹਾ ਹੈ ਸਭ ਨੂੰ ਭਾਵੁਕ, ਦੇਖੋ ਵੀਡੀਓ

ਸ਼ੰਕਰ ਸਾਹਨੀ ਇਸ ਤੋਂ ਪਹਿਲਾਂ ਵੀ ਆਪਣੀ ਗਾਇਕੀ ਦੇ ਨਾਲ ਕਈ ਸੁਪਰ ਹਿੱਟ ਗੀਤ ਜਿਵੇਂ ਧੋਖੇ, ਮਾਪੇ ਕੌਣ ਸੰਭਾਲੂ, 12 ਬੋਰ ਦੀ, ਯਾਰੀ ਯਾਰੀ,ਕਿਹੜੇ ਯਾਰ ਨੂੰ ਆਦਿ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network