ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਸਾਂਝੀ ਕਰਦੇ ਹੋਏ ਹਰਫ ਚੀਮਾ ਨੇ ਕਿਸਾਨਾਂ ਦੀ ਜਿੱਤ ਲਈ ਕੀਤੀ ਅਰਦਾਸ

written by Shaminder | January 06, 2021

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਹਰਫ ਚੀਮਾ ਨੇ ਗੁਰੂ ਸਾਹਿਬ ਦੀ ਤਸਵੀਰ ਸਾਂਝੀ ਕਰਦੇ ਹੋਏ ਕਿਸਾਨਾਂ ਦੀ ਜਿੱਤ ਲਈ ਅਰਦਾਸ ਕੀਤੀ ਹੈ । ਉਨ੍ਹਾਂ ਨੇ ਹਾਲ ਹੀ ‘ਚ ਆਏ ਆਪਣੇ ਨਵੇਂ ਗੀਤ ਦੇ ਬੋਲ ਵੀ ਸਾਂਝੇ ਕੀਤੇ ਹਨ । ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ‘ਮਹਿਲਾਂ ਨੂੰ ਟੱਕਰ ਦਿੱਤੀ ਬਾਬਾ ਤੂੰ ਗੜੀਆਂ ਚੋਂ, ਯੋਧੇ ਬਣ ਨਿੱਤਰਾਂਗੇ ਹੁਣ ਮੁਸ਼ਕਿਲ ਦੀਆਂ ਘੜੀਆਂ ਚੋਂ ਪਾਤਸ਼ਾਹ ਦਰਵੇਸ਼ ਗੁਰੂ ਗੋਬਿੰਦ ਸਿੰਘ’। harf and kanwar ਹਰਫ ਚੀਮਾ ਇਸ ਸਮੇਂ ਕਿਸਾਨ ਅੰਦੋਲਨ ‘ਚ ਮੌਜੂਦ ਹਨ ਅਤੇ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦੇ ਧਰਨੇ ‘ਚ ਸਮਰਥਨ ਕਰਦੇ ਹੋਏ ਲਗਾਤਾਰ ਕਿਸਾਨਾਂ ਦੀ ਸੇਵਾ ‘ਚ ਜੁਟੇ ਹੋਏ ਹਨ । ਦੱਸ ਦਈਏ ਕਿ ਖੇਤੀ ਬਿੱਲਾਂ ਦੇ ਵਿਰੋਧ ‘ਚ ਕਿਸਾਨਾਂ ਦਾ ਧਰਨਾ ਪਿਛਲੇ ਚਾਲੀ ਦਿਨਾਂ ਤੋਂ ਲਗਾਤਾਰ ਜਾਰੀ ਹੈ । ਹੋਰ ਪੜ੍ਹੋ : ਕੰਵਰ ਗਰੇਵਾਲ ਅਤੇ ਹਰਫ ਚੀਮਾ ਦਾ ਨਵਾਂ ਗੀਤ ‘ਪਾਤਸ਼ਾਹ’ ਹਰ ਕਿਸੇ ਨੂੰ ਕਰ ਰਿਹਾ ਭਾਵੁਕ
harf cheema ਪਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ‘ਤੇ ਹਾਲੇ ਤੱਕ ਕੋਈ ਵਿਚਾਰ ਨਹੀਂ ਕੀਤਾ ਗਿਆ ਹੈ । Harf Cheema ਹਾਲਾਂਕਿ ਕਿਸਾਨਾਂ ਦੀ ਸਰਕਾਰ ਨਾਲ ਕਈ ਦੌਰ ਦੀ ਮੀਟਿੰਗ ਹੋ ਚੁੱਕੀ ਹੈ ।ਪਰ ਸਰਕਾਰ ਆਪਣੀ ਜ਼ਿੱਦ ‘ਤੇ ਅੜੀ ਹੋਈ ਹੈ ਅਤੇ ਕਿਸਾਨ ਖੇਤੀ ਕਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ ।

 
View this post on Instagram
 

A post shared by Harf Cheema (ਹਰਫ) (@harfcheema)

0 Comments
0

You may also like