
ਰੇਸ਼ਮ ਸਿੰਘ ਅਨਮੋਲ (Resham Singh Anmol) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਰੇਸ਼ਮ ਸਿੰਘ ਅਨਮੋਲ ਆਪਣੇ ਘਰ ‘ਚ ਨਜ਼ਰ ਆ ਰਿਹਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਰੇਸ਼ਮ ਸਿੰਘ ਅਨਮੋਲ ਟ੍ਰੈਕਟਰ ‘ਤੇ ਸਵਾਰ ਹਨ ਅਤੇ ਵੀਡੀਓ (Video ) ‘ਚ ਉਹ ਆਪਣੀ ਮੁੱਛ ਨੂੰ ਵੱਟ ਚੜਾਉਂਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਦੇ ਬੈਕਗਰਾਊਂਡ ‘ਚ ਡਾਈਲੌਗ ਵੀ ਚੱਲ ਰਿਹਾ ਹੈ । ਜਿਸ ‘ਚ ਇੱਕ ਸ਼ਖਸ ਆਖ ਰਿਹਾ ਹੈ ਕਿ ਇਨ੍ਹਾਂ ਮੁੱਛਾਂ ਦੇ ਵੀ ਬੜੇ ਰੌਲੇ ਆ।

ਹੋਰ ਪੜ੍ਹੋ : ਇਸ ਮਾਮਲੇ ਵਿੱਚ ਸ਼ਹਿਨਾਜ਼ ਗਿੱਲ ਨੇ ਹਰ ਇੱਕ ਨੂੰ ਛੱਡਿਆ ਪਿੱਛੇ, ਸੋਸ਼ਲ ਮੀਡੀਆ ’ਤੇ ਖੂਬ ਹੋ ਰਹੀ ਹੈ ਚਰਚਾ
ਕੋਈ ਕਹਿੰਦਾ ਸਾਨੂੰ ਵੇਖ ਕੇ ਚਾੜਦਾ, ਕੋਈ ਕਹਿੰਦਾ ਸਾਲਾ ਫੁਕਰੀ ਮਾਰਦਾ’। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਰੇਸ਼ਮ ਸਿੰਘ ਅਨਮੋਲ ਨੇ ਕਿਸਾਨ ਮਜ਼ਦੂਰ ਏਕਤਾ ਦੇ ਨਾਅਰੇ ਨੂੰ ਵੀ ਬੁਲੰਦ ਕੀਤਾ ਹੈ । ਰੇਸ਼ਮ ਸਿੰਘ ਅਨੋਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਅਤੇ ਉਹ ਅਕਸਰ ਕਿਸਾਨਾਂ ਦਾ ਸਮਰਥਨ ਕਰਦੇ ਨਜ਼ਰ ਆਉਂਦੇ ਹਨ । ਉਨ੍ਹਾਂ ਨੇ ਕਿਸਾਨਾਂ ਦੇ ਹੱਕ ‘ਚ ਕਈ ਗੀਤ ਵੀ ਕੱਢੇ ਹਨ । ਇਸ ਤੋਂ ਇਲਾਵਾ ਉਹ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕਿਸਾਨਾਂ ਦੇ ਸਮਰਥਨ ‘ਚ ਪੋਸਟਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । ਉਹ ਖੁਦ ਵੀ ਇੱਕ ਕਾਮਯਾਬ ਕਿਸਾਨ ਹਨ ਅਤੇ ਕਿਸਾਨਾਂ ਦੇ ਧਰਨੇ ‘ਚ ਖੁਦ ਵੀ ਸ਼ਾਮਿਲ ਹੁੰਦੇ ਰਹੇ ਹਨ । ਬੀਤੇ ਕੁਝ ਮਹੀਨਿਆਂ ਤੋਂ ਉਹ ਲਗਾਤਾਰ ਕਿਸਾਨਾਂ ਦੇ ਹੱਕ ‘ਚ ਕੀਤੇ ਜਾਣ ਵਾਲੇ ਧਰਨੇ ‘ਚ ਸ਼ਾਮਿਲ ਹੋ ਕੇ ਲੰਗਰ ਦੀ ਸੇਵਾ ਕਰਦੇ ਹੋਏ ਨਜ਼ਰ ਆਏ ਸਨ ।
View this post on Instagram