ਸ਼ੈਰੀ ਮਾਨ ਆਪਣੇ ਨਵੇਂ ਗੀਤ ‘ਕਿਨਾਰੇ’ ਦੇ ਨਾਲ ਜਿੱਤ ਰਹੇ ਨੇ ਹਰ ਇੱਕ ਦਾ ਦਿਲ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਵੀਡੀਓ ਵੇਖੋ

written by Lajwinder kaur | August 26, 2021

ਪੰਜਾਬੀ ਸਿੰਗਰ ਸ਼ੈਰੀ ਮਾਨ (Sharry Mann) ਜੋ ਕਿ ਆਪਣੇ ਨਵੇਂ ਗੀਤ ਕਿਨਾਰੇ (Kinaare) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ। ਜੀ ਹਾਂ ਪਿਆਰ ਤੇ ਦਰਦ ਦੇ ਰੰਗਾਂ ਨਾਲ ਭਰਿਆ ਇਹ ਗੀਤ ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ।

ਹੋਰ ਪੜ੍ਹੋ: ਅਦਾਕਾਰਾ ਮਾਹੀ ਵਿੱਜ ਦੀ ਧੀ ਤਾਰਾ ਨੇ ‘ਬਚਪਨ ਕਾ ਪਿਆਰ’ ਗੀਤ ‘ਤੇ ਕੀਤਾ ਏਨਾਂ ਕਿਊਟ ਡਾਂਸ, ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

sharry maan new song kinnare song teaser Image Source: youtube

ਇਸ ਗੀਤ ਨੂੰ ਸ਼ੈਰੀ ਮਾਨ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗੀਤ ਨੂੰ ਉਨ੍ਹਾਂ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ। ਇਸ ਗੀਤ ਦੇ ਬੋਲ Vinder Nathumajra ਨੇ ਲਿਖੇ ਨੇ ਤੇ ਮਿਊਜ਼ਿਕ Inder Dhammu ਨੇ ਦਿੱਤਾ ਹੈ। Goat Films ਵੱਲੋਂ ਗਾਣੇ ਦਾ ਮਿਊਜ਼ਿਕ ਵੀਡੀਓ ਵਿਦੇਸ਼ ਦੀਆਂ ਖ਼ੂਬਸੂਰਤ ਲੋਕੇਸ਼ਨਾਂ ਉੱਤੇ ਸ਼ੂਟ ਕੀਤਾ ਗਿਆ ਹੈ। ਇਸ ਮਿਊਜ਼ਿਕ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ, ਖੁਦ ਸ਼ੈਰੀ ਮਾਨ ਤੇ ਯਾਸਮੀਨ ਸਿੱਧੂ । ਦੋਵਾਂ ਦੀ ਅਦਾਕਾਰੀ ਤੇ ਗੀਤ ਦੇ ਬੋਲ ਹਰ ਇੱਕ ਦੇ ਦਿਲ ਨੂੰ ਛੂਹ ਰਹੇ ਨੇ। ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਕਿਨਾਰੇ ਗੀਤ ਨੂੰ। ਤੁਹਾਨੂੰ ਇਹ ਗੀਤ ਕਿਵੇਂ ਦਾ ਲੱਗਿਆ ਆਪਣੀ ਰਾਏ ਕਮੈਂਟ ਬਾਕਸ ‘ਚ ਦੇ ਸਕਦੇ ਹੋ।

ਹੋਰ ਪੜ੍ਹੋ: ਪੰਜਾਬੀ ਕਲਾਕਾਰਾਂ ਦੇ ਨਾਲ ਮਸਤੀ ਕਰਦੇ ਨਜ਼ਰ ਆਏ ਬਾਲੀਵੁੱਡ ਦੇ ਬੈਡਮੈਨ ਗੁਲਸ਼ਨ ਗਰੋਵਰ, ਗਾਇਕ ਕੁਲਵਿੰਦਰ ਬਿੱਲਾ ਨੇ ਸਾਂਝਾ ਕੀਤਾ ਇਹ ਵੀਡੀਓ

sarray mann Image Source: youtube

ਜੇ ਗੱਲ ਕਰੀਏ ਸ਼ੈਰੀ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ, ਜਿਨ੍ਹਾਂ ਨੇ ਯਾਰ ਅਣਮੁੱਲੇ ਗੀਤ ਦੇ ਨਾਲ ਹਰ ਇੱਕ ਦੇ ਦਿਲ ਚ ਖ਼ਾਸ ਜਗਾ ਬਣਾਈ ਹੈ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਚ ਵੀ ਕਾਫੀ ਸਰਗਰਮ ਨੇ। ਉਹ ਕਈ ਪੰਜਾਬੀ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦਾ ਜਲਵਾ ਦਿਖਾ ਚੁੱਕੇ ਨੇ। ਇਸ ਤੋਂ ਇਲਾਵਾ ਉਹ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੀ ਮਜ਼ੇਦਾਰ ਵੀਡੀਓਜ਼ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਰਹਿੰਦੇ ਨੇ।

0 Comments
0

You may also like