ਸ਼ੈਰੀ ਮਾਨ ਬਹੁਤ ਜਲਦ ਆਪਣੇ ਨਵੇਂ ਗੀਤ ‘ਗੁੰਮਸ਼ੁਦਾ’ ਦੇ ਨਾਲ ਹੋਣਗੇ ਦਰਸ਼ਕਾਂ ਦੇ ਰੁਬਰੂ, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

written by Lajwinder kaur | July 24, 2020

ਪੰਜਾਬੀ ਗਾਇਕ ਸ਼ੈਰੀ ਮਾਨ ਬਹੁਤ ਜਲਦ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਨਵੇਂ ਗੀਤ ਦਾ ਪੋਸਟਰ ਸ਼ੇਅਰ ਕੀਤਾ ਹੈ ।  ਹੋਰ ਵੇਖੋ: ਕੁਦਰਤ ਦੀ ਸਿਫ਼ਤ ਕਰਦੇ ਨਜ਼ਰ ਆ ਰਹੇ ਨੇ ਸਤਿੰਦਰ ਸਰਤਾਜ ਆਪਣੇ ਨਵੇਂ ਗੀਤ ‘ਔਜ਼ਾਰ’ ‘ਚ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ ਸ਼ੈਰੀ ਮਾਨ ਨੇ ਪੋਸਟਰ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ, ‘ਇਹ ਗੀਤ ਮੇਰੇ ਦਿਲ ਦੇ ਬਹੁਤ ਨੇੜੇ ਏ ਤੇ ਮੈਂ ਮਹਿਫ਼ਿਲ ਦੇ ਵਿੱਚ ਗਿਟਾਰ ‘ਤੇ ਬਹੁਤ ਗਾਇਆ ਇਹ ਗੀਤ । ਬਹੁਤ ਜਲਦੀ ਤੁਹਾਡੇ ਲਈ ਲੈ ਕੇ ਰਹੇ ਆ’ । ਦਰਸ਼ਕ ਇਸ ਗੀਤ ਨੂੰ ਲੈ ਕੇ ਬਹੁਤ ਉਤਸੁਕ ਨੇ । ਪੋਸਟਰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਸ਼ੈਰੀ ਮਾਨ ਦੇ ਇਸ ਗੀਤ ਦੇ ਬੋਲ ਗੀਤਕਾਰ ਜਗਦੀਪ ਨੇ ਲਿਖੇ ਨੇ ਤੇ ਮਿਊਜ਼ਿਕ ਇੰਦਰ ਧੰਮੂ ਦਾ ਹੋਵੇਗਾ । ਗੀਤ ਦੇ ਟਾਈਟਲ ਤੋਂ ਲੱਗਦਾ ਇਹ ਗੀਤ ਸੈਡ ਜ਼ੌਨਰ ਦਾ ਹੋਵੇਗਾ । ਇਹ ਗੀਤ ਬਹੁਤ ਜਲਦ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਜਾਵੇਗਾ ।

0 Comments
0

You may also like