ਅੰਮ੍ਰਿਤ ਮਾਨ ਦੀ ਆਵਾਜ਼ ‘ਚ ਰਿਲੀਜ਼ ਹੋਇਆ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਦਾ ਨਵਾਂ ਗੀਤ ‘Moge Di Barfi’, ਦੇਖੋ ਵੀਡੀਓ

written by Lajwinder kaur | December 17, 2021

ਗਿੱਪੀ ਗਰੇਵਾਲ ਦੀ ਆਉਣ ਵਾਲੀ ਨਵੀਂ ਫ਼ਿਲਮ ਸ਼ਾਵਾ ਨੀ ਗਿਰਧਾਰੀ ਲਾਲ Shava Ni Girdhari Lal ਏਨੀਂ ਦਿਨੀਂ ਖੂਬ ਸੁਰਖੀਆਂ ‘ਚ ਬਣੀ ਹੋਈ ਹੈ। ਜੀ ਹਾਂ 50 ਤੋਂ ਵੱਧ ਕਲਾਕਾਰਾਂ ਵਾਲੀ ਇਹ ਫ਼ਿਲਮ ਅੱਜ ਹੀ ਰਿਲੀਜ਼ ਹੋਣ ਜਾ ਰਹੀ ਹੈ। ਜਿਸ ਕਰਕੇ ਇਸ ਫ਼ਿਲਮ ਦਾ ਇੱਕ ਹੋਰ ਨਵਾਂ ਗੀਤ ਦਰਸ਼ਕਾਂ ਦੇ ਰੁਬਰੂ ਹੋ ਗਿਆ ਹੈ।

ਹੋਰ ਪੜ੍ਹੋ : ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ਮਜ਼ੇਦਾਰ ‘ਅੰਗਰੇਜ਼ੀ-ਪੰਜਾਬੀ’ ਭਾਸ਼ਾ ਦੇ ਸੁਮੇਲ ਵਾਲਾ ਗੀਤ ‘What Ve’ ਹੋਇਆ ਰਿਲੀਜ਼, ਦੇਖੋ ਵੀਡੀਓ

inside image of new song moge di barfi

ਨਾਮੀ ਗਾਇਕ ਅੰਮ੍ਰਿਤ ਮਾਨ ਦੀ ਆਵਾਜ਼ ‘ਚ ਇਸ ਫ਼ਿਲਮ ਦਾ ਨਵਾਂ ਗੀਤ ‘ਮੋਗੇ ਦੀ ਬਰਫੀ’ ਰਿਲੀਜ਼ ਹੋਇਆ ਹੈ। ਇਸ ਗੀਤ ‘ਚ ਉਹ ਮੁਟਿਆਰਾਂ ਦੀਆਂ ਤਾਰੀਫਾਂ ਕਰਦੇ ਹੋਏ ਨਜ਼ਰ ਆ ਰਹੇ ਨੇ। ਇਸ ਗੀਤ ਨੂੰ ਗਿੱਪੀ ਗਰੇਵਾਲ, ਯਾਮੀ ਗੌਤਮ, ਨੀਰੂ ਬਾਜਵਾ ਅਤੇ ਸੁਰੀਲੀ ਗੌਤਮ ਉੱਤੇ ਫਿਲਮਾਇਆ ਗਿਆ ਹੈ। ਗੀਤ ‘ਚ ਨਜ਼ਰ ਆ ਰਿਹਾ ਹੈ ਕਿ ਗਿੱਪੀ ਨੂੰ ਹਰ ਮੁਟਿਆਰ ‘ਚ ਖੂਬੀ ਨਜ਼ਰ ਆਉਂਦੀ ਹੈ ਤੇ ਪਿਆਰ ਹੋ ਜਾਂਦਾ ਹੈ। ਇਸ ਗੀਤ ਦੇ ਬੋਲ ਵੀ ਖੁਦ ਅੰਮ੍ਰਿਤ ਮਾਨ ਨੇ ਹੀ ਲਿਖੇ ਨੇ । ਇਸ ਗੀਤ ਨੂੰ ਵੀ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਮਿਊਜ਼ਿਕ ਡਾਇਰੈਕਟਰ ਜਤਿੰਦਰ ਸ਼ਾਹ ਨੇ ਦਿੱਤਾ ਹੈ।  ਇਸ ਗੀਤ ਨੂੰ ਹੰਬਲ ਮਿਊਜ਼ਿਕ ਦੇ ਯੂਟਿਊਬ ਚੈਨਲ ਉੱਤ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਹੋਰ ਪੜ੍ਹੋ : ਰਾਜਕੁਮਾਰ ਰਾਓ ਅਤੇ ਪੱਤਰਲੇਖਾ ਨੇ ਇਸ ਤਰ੍ਹਾਂ ਮਨਾਇਆ ਵਿਆਹ ਦਾ ਇੱਕ ਮਹੀਨਾ ਪੂਰਾ ਹੋਣ ਦਾ ਜਸ਼ਨ, ਮਸਤੀ ਵਾਲਾ ਫੋਟੋ ਕੀਤਾ ਸ਼ੇਅਰ

moge di barfi new song

ਇਸ ਫ਼ਿਲਮ ‘ਚ ਗਿੱਪੀ ਗਰੇਵਾਲ, ਨੀਰੂ ਬਾਜਵਾ, ਹਿਮਾਂਸ਼ੀ ਖੁਰਾਣਾ, ਸੁਰੀਲੀ ਗੌਤਮ, ਸਾਰਾ ਗੁਰਪਾਲ, ਰਾਣਾ ਰਣਬੀਰ, ਕਰਮਜੀਤ ਅਨਮੋਲ, ਤੇ ਕਈ ਹੋਰ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਗਿੱਪੀ ਗਰੇਵਾਲ ਨੇ ਹੀ ਡਾਇਰੈਕਟ ਕੀਤਾ ਹੈ।  ਦੱਸ ਦਈਏ ਇਹ ਫ਼ਿਲਮ 1940 ਦੇ ਦਹਾਕੇ ਦੀ ਪੀਰੀਅਡ ਕਾਮੇਡੀ ਡਰਾਮਾ ਮੂਵੀ ਹੈ। ਇਸ ਫ਼ਿਲਮ ਦੀ ਕਹਾਣੀ ਰਾਣਾ ਰਣਬੀਰ ਅਤੇ ਗਿੱਪੀ ਗਰੇਵਾਲ ਨੇ ਮਿਲਕੇ ਲਿਖੀ ਹੈ । ਦੱਸ ਦਈਏ ਇਸ ਫ਼ਿਲਮ ‘ਚ ਬਾਲੀਵੁੱਡ ਅਦਾਕਾਰਾ ਯਾਮੀ ਗੌਤਮ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। ‘ਸ਼ਾਵਾ ਨੀ ਗਿਰਧਾਰੀ ਲਾਲ’  17 ਦਸੰਬਰ ਯਾਨੀ ਕਿ ਅੱਜ ਹੀ ਰਿਲੀਜ਼ ਹੋਣ ਜਾ ਰਹੀ ਹੈ।

You may also like