
ਸ਼ੀਤਲ ਠਾਕੁਰ (Sheetal Thakur) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪਤੀ (Husband) ਦੇ ਨਾਲ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਸ਼ੀਤਲ ਨੇ ਆਪਣੇ ਪਤੀ ਵਿਕਰਾਂਤ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਦੱਸ ਦਈਏ ਕਿ ਬੀਤੇ ਦਿਨ ਵਿਕਰਾਂਤ ਮੈਸੀ ਦਾ ਜਨਮ ਦਿਨ ਸੀ ਅਤੇ ਇਸ ਮੌਕੇ ਸ਼ੀਤਲ ਠਾਕੁਰ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਸੀ ।ਵਿਕਰਾਂਤ ਮੈਸੀ ਦੇ ਜਨਮ ਦਿਨ ‘ਤੇ ਪ੍ਰਸ਼ੰਸਕਾਂ ਨੇ ਵੀ ਕਮੈਂਟਸ ਕਰਕੇ ਵਧਾਈ ਦਿੱਤੀ ਹੈ ।

ਹੋਰ ਪੜ੍ਹੋ : ਅਦਾਕਾਰ ਵਿਕ੍ਰਾਂਤ ਮੈਸੀ ਸ਼ੀਤਲ ਠਾਕੁਰ ਦੇ ਨਾਲ ਵਿਆਹ ਦੇ ਬੰਧਨ ‘ਚ ਬੱਝੇ, ਤਸਵੀਰਾਂ ਵਾਇਰਲ
ਸ਼ੀਤਲ ਅਤੇ ਵਿਕਰਾਂਤ ਮੈਸੀ ਨੇ ਕੁਝ ਸਮਾਂ ਪਹਿਲਾਂ ਹੀ ਵਿਆਹ ਕਰਵਾਇਆ ਹੈ ਅਤੇ ਇਸ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ । ਵਿਕ੍ਰਾਂਤ ਮੈਸੀ ਅਤੇ ਸ਼ੀਤਲ ਠਾਕੁਰ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਖੂਬ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਨ੍ਹਾਂ ਤਸਵੀਰਾਂ ‘ਤੇ ਲਗਾਤਾਰ ਆਪਣਾ ਪ੍ਰਤੀਕਰਮ ਦੇ ਰਹੇ ਹਨ ।

ਸ਼ੀਤਲ ਠਾਕੁਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਅਦਾਕਾਰੀ ਕੀਤੀ ਹੈ ਅਤੇ ਟੀਵੀ ਦੇ ਕਈ ਸੀਰੀਅਲਸ ‘ਚ ਵੀ ਉਹ ਆਪਣੀ ਅਦਾਕਾਰੀ ਵਿਖਾ ਚੁੱਕੀ ਹੈ । ਉਸ ਦਾ ਜਨਮ ੧੩ ਨਵੰਬਰ ੧੯੯੧ ਨੂੰ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ‘ਚ ਹੋਇਆ ਸੀ ਅਤੇ ਜਿਸ ਤੋਂ ਬਾਅਦ ਉਸ ਨੇ ਮਾਡਲਿੰਗ ਦੇ ਖੇਤਰ ‘ਚ ਕਦਮ ਰੱਖਿਆ । ਇੱਥੋਂ ਹੀ ਉਸ ਨੂੰ ਅਦਾਕਾਰੀ ਦੇ ਖੇਤਰ ‘ਚ ਕੰਮ ਕਰਨ ਦਾ ਮੌਕਾ ਮਿਲਿਆ ਅਤੇ ਇੱਕ ਤੋਂ ਬਾਅਦ ਕਈ ਟੀਵੀ ਸੀਰੀਅਲਸ ‘ਚ ੳੇੁਸ ਨੇ ਕੰਮ ਕੀਤਾ ।
View this post on Instagram