ਬਾਲੀਵੁੱਡ ਦੀ ਇਸ ਅਦਾਕਾਰਾ ਨੇ ਪੰਜਾਬੀ ਗਾਣੇ ‘ਤੇ ਕੀਤਾ ਡਾਂਸ, ਵੀਡੀਓ ਨੂੰ ਕੀਤਾ ਜਾ ਰਿਹਾ ਪਸੰਦ

Written by  Shaminder   |  July 31st 2020 06:14 PM  |  Updated: July 31st 2020 06:14 PM

ਬਾਲੀਵੁੱਡ ਦੀ ਇਸ ਅਦਾਕਾਰਾ ਨੇ ਪੰਜਾਬੀ ਗਾਣੇ ‘ਤੇ ਕੀਤਾ ਡਾਂਸ, ਵੀਡੀਓ ਨੂੰ ਕੀਤਾ ਜਾ ਰਿਹਾ ਪਸੰਦ

ਬਾਲੀਵੁੱਡ ਅਦਾਕਾਰਾ ਅਤੇ ਬਿੱਗ ਬੌਸ ਦੀ ਪ੍ਰਤੀਭਾਗੀ ਰਹਿ ਚੁੱਕੀ ਸ਼ੈਫਾਲੀ ਜ਼ਰੀਵਾਲਾ ਏਨੀਂ ਦਿਨੀਂ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਹਨ । ਉਹ ਆਪਣੇ ਅੰਦਾਜ਼ ਲਈ ਜਾਣੀ ਜਾਂਦੀ ਹੈ ਅਤੇ ਅਕਸਰ ਉਹ ਆਪਣੇ ਫੈਨਸ ਦੇ ਨਾਲ ਵੀਡੀਓ ਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ‘ਚ ਉਹ ਪੰਜਾਬੀ ਗਾਣੇ ਤੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ ।

https://www.instagram.com/reel/CDE1yKrnpa8/?utm_source=ig_embed

ਵੀਡੀਓ ‘ਚ ਉਨ੍ਹਾਂ ਦੇ ਡਾਂਸ ਸਟੈਪਸ ਵੇਖਣ ਵਾਲੇ ਹਨ ।ਇਸ ਵੀਡੀਓ ਤੇ 45 ਹਜ਼ਾਰ ਤੋਂ ਜ਼ਿਆਦਾ ਲਾਈਕਸ ਆ ਚੁੱਕੇ ਹਨ ।ਪ੍ਰਿੰਟੇਡ ਵਨ ਪੀਸ ‘ਚ ਉਨ੍ਹਾਂ ਦਾ ਲੁੱਕ ਵੀ ਕਹਿਰ ਢਾਹ ਰਿਹਾ ਹੈ ।

https://www.instagram.com/p/B-PMsxnHxlT/

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਅਦਾਕਾਰਾ ਕਈ ਵੀਡੀਓ ਸਾਂਝੇ ਕਰ ਚੁੱਕੀ ਹੈ ।ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ ਅਤੇ ਬਿੱਗ ਬੌਸ ਤੋਂ ਬਾਅਦ ਉਨ੍ਹਾਂ ਨੇ ਖੂਬ ਸੁਰਖੀਆਂ ਵਟੋਰੀਆਂ ਸਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network