ਸ਼ਹਿਨਾਜ਼ ਗਿੱਲ ਨੇ ਦੀਪਿਕਾ ਪਾਦੁਕੋਣ ਦੇ ਗੀਤ ਉੱਤੇ ਕੀਤਾ ਡਾਂਸ, ਪੰਜਾਬ ਦੀ ਕੈਟਰੀਨਾ ਕੈਫ ਦਾ ਇਹ ਵੀਡੀਓ ਹੋਇਆ ਵਾਇਰਲ

written by Lajwinder kaur | August 07, 2020

ਪੰਜਾਬ ਦੀ ਕੈਟਰੀਨਾ ਕੈਫ ਅਤੇ ਬਿੱਗ ਬੌਸ 13 ਦੀ ਚਰਚਿਤ ਪ੍ਰਤੀਭਾਗੀ ਸ਼ਹਿਨਾਜ਼ ਗਿੱਲ ਜੋ ਕਿ ਆਪਣੀ ਵੀਡੀਓਜ਼ ਤੇ ਤਸਵੀਰਾਂ ਕਰਕੇ ਸੋਸ਼ਲ ਮੀਡੀਆ ‘ਚ ਛਾਈ ਰਹਿੰਦੀ ਹੈ । ਏਨੀਂ ਦਿਨੀਂ ਉਨ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ।

 ਉਨ੍ਹਾਂ ਦੇ ਇੱਕ ਫੈਨ ਪੇਜ਼ ਨੇ ਇਹ ਵੀਡੀਓ ਸ਼ੇਅਰ ਕੀਤੀ ਹੈ । ਇਸ ਵੀਡੀਓ ‘ਚ ਉਹ ਬਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਦੀਪਿਕਾ ਪਾਦੁਕੋਣ ਦੇ ਗੀਤ ਉੱਤੇ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੀ ਹੈ । ਤਿਤਲੀ ਗੀਤ ਉੱਤੇ ਡਾਂਸ ਕਰਦੇ ਹੋਏ ਸ਼ਹਿਨਾਜ਼ ਗਿੱਲ ਬਹੁਤ ਹੀ ਪਿਆਰੀ ਨਜ਼ਰ ਆ ਰਹੀ ਹੈ ।

ਸ਼ਹਿਨਾਜ਼ ਗਿੱਲ ਨੇ ਗਰੀਨ ਤੇ ਗੋਲਡਨ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ । ਇਸ ਗੀਤ ਉੱਤੇ ਉਨ੍ਹਾਂ ਦਾ ਕਮਾਲ ਦਾ ਡਾਂਸ ਤੇ ਕਿਊਟ ਅਦਾਵਾਂ ਦੇਖਣ ਨੂੰ ਮਿਲ ਰਹੀ ਹੈ । ਫੈਨਜ਼ ਨੂੰ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ । ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ਉਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਵਧੀਆ ਅਦਾਕਾਰਾ ਹੋਣ ਦੇ ਨਾਲ ਵਧੀਆ ਗਾਇਕਾ ਵੀ ਹੈ । ਉਹ ਬਹੁਤ ਸਾਰੀ ਪੰਜਾਬੀ ਗਾਇਕਾਂ ਦੇ ਵੀਡੀਓ ‘ਚ ਅਦਾਕਾਰੀ ਕਰ ਚੁੱਕੀ ਹੈ । ਇਸ ਤੋਂ ਇਲਾਵਾ ਉਹ ਆਪਣੀ ਆਵਾਜ਼ ‘ਚ ਕਈ ਗੀਤ ਦਰਸ਼ਕਾਂ ਦੀ ਝੋਲੀ ਪਾ ਚੁੱਕੀ ਹੈ ।

0 Comments
0

You may also like