ਸ਼ਹਿਨਾਜ਼ ਗਿੱਲ ਦੇ ਭਰਾ ਨੇ ਆਪਣੀ ਭੈਣ ਨਾਲ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ, ਭੈਣ-ਭਰਾ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

written by Lajwinder kaur | April 10, 2022

ਪੰਜਾਬ ਦੀ ਕੈਟਰੀਨਾ ਕੈਫ ਯਾਨੀਕਿ ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਕੰਮ ਤੋਂ ਬ੍ਰੇਕ ਲੈ ਕੇ ਆਪਣੇ ਹੋਮਟਾਊਨ ਅੰਮ੍ਰਿਤਸਰ ਪਹੁੰਚੀ ਹੈ। ਜਿੱਥੇ ਉਹ ਆਪਣੇ ਪਰਿਵਾਰ ਦੇ ਨਾਲ ਆਪਣੀ ਛੁੱਟੀਆਂ ਦਾ ਅਨੰਦ ਮਾਣ ਰਹੀ ਹੈ। ਆਪਣੇ ਘਰ ਕੇ ਉਹ ਬਹੁਤ ਖੁਸ਼ ਨਜ਼ਰ ਆ ਰਹੀ ਹੈ। ਹਾਲ ਹੀ 'ਚ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਸੀ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈਆਂ ਸਨ। ਹੁਣ ਸ਼ਹਿਨਾਜ਼ ਦੇ ਭਰਾ ਸ਼ਹਿਬਾਜ਼ ਨੇ ਆਪਣੀ ਭੈਣ ਨਾਲ ਕੁਝ ਪਿਆਰੀਆਂ ਜਿਹੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਹੋਰ ਪੜ੍ਹੋ : 'ਕੱਚੇ ਬਦਾਮ' ਤੋਂ ਬਾਅਦ ਨਿੰਬੂ ਸੋਡਾ ਵੇਚਣ ਵਾਲੇ ਦਾ ਇਹ ਅੰਦਾਜ਼ ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

Shehnaaz 3

ਸ਼ਹਿਬਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਭੈਣ ਦੇ ਨਾਲ ਕੁਝ ਖ਼ਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਚ ਦੋਵੇਂ ਭੈਣ-ਭਰਾ ਖੂਬ ਮਸਤੀ, ਮਜ਼ਾਕ ਕਰਦੇ ਹੋਏ ਨਜ਼ਰ ਆ ਰਹੇ ਹਨ। ਪਹਿਲੀ ਤਸਵੀਰ 'ਚ ਸ਼ਹਿਨਾਜ਼ ਆਪਣੇ ਭਰਾ ਨੂੰ ਮਜ਼ਾਕ 'ਚ ਕੁੱਟਦੀ ਹੋਈ ਦਿਖਾਈ ਦੇ ਰਹੀ ਹੈ। ਦੂਜੀ ਤਸਵੀਰ ‘ਚ ਉਹ ਆਪਣੇ ਭਰਾ ਦੇ ਨਾਲ ਰੇਂਜ ਰੋਵਰ ਕਾਰ ਦੇ ਅੱਗੇ ਖੜ੍ਹੇ ਹੋਏ ਨਜ਼ਰ ਆ ਰਹੀ ਹੈ। ਬਾਕੀ ਦੀਆਂ ਤਸਵੀਰਾਂ 'ਚ ਸ਼ਹਿਨਾਜ਼ ਤੇ ਸ਼ਹਿਬਾਜ਼ ਖੂਬ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ। ਦਰਸ਼ਕਾਂ ਨੂੰ ਵੀ ਭੈਣ-ਭਰਾ ਦਾ ਇਹ ਅੰਦਾਜ਼ ਕਾਫੀ ਜ਼ਿਆਦਾ ਪਸੰਦ ਆ ਰਿਹਾ ਹੈ। ਇੱਕ ਯੂਜ਼ਰ ਨੇ ਲਿਖਿਆ ਹੈ ਕਿਊਟ ਭੈਣ-ਭਰਾ..ਇੱਕ ਹੋਰ ਯੂਜ਼ਰ ਨੇ ਸਾਡੀ ਸ਼ਹਿਨਾਜ਼ ਵਾਪਸ ਆ ਗਈ.. ਇਸ ਤਰ੍ਹਾਂ ਪ੍ਰਸ਼ੰਸਕ ਕਮੈਂਟ ਕਰਕੇ ਆਪਣਾ ਪਿਆਰ ਲੁੱਟਾ ਰਹੇ ਹਨ। ਸ਼ਿਡਨਾਜ਼ ਦੇ ਫੈਨਜ਼ ਸ਼ਹਿਨਾਜ਼ ਨੂੰ ਇਸ ਤਰ੍ਹਾਂ ਮਸਤੀ ਕਰਦੇ ਦੇਖਕੇ ਬਹੁਤ ਖੁਸ਼ ਹਨ।

shehnaaz and shebaaz

ਹੋਰ ਪੜ੍ਹੋ : ਸਤਿੰਦਰ ਸਰਤਾਜ ਲੈ ਕੇ ਆ ਰਹੇ ਨੇ ਨਵਾਂ ਗੀਤ ‘ਦਿਲ ਗਾਉਂਦਾ ਫ਼ਿਰਦਾ’, ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਪੋਸਟਰ

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਏਨੀਂ ਦਿਨੀਂ ਆਪਣੇ ਨਵੇਂ-ਨਵੇਂ ਫੋਟੋਸ਼ੂਟਸ ਨੂੰ ਲੈ ਕੇ ਕਾਫੀ ਲਾਈਮ ਲਾਈਟ ਚ ਹੈ। ਕਈ ਨਾਮੀ ਬੈਂਡ ਦੇ ਲਈ ਉਹ ਫੋਟੋਸ਼ੂਟ ਕਰਵਾ ਚੁੱਕੀ ਹੈ। ਪਿਛਲੇ ਸਾਲ ਉਹ ਆਪਣੀ ਫ਼ਿਲਮ ਹੌਸਲਾ ਰੱਖ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਈ ਸੀ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ।

 

View this post on Instagram

 

A post shared by SHEHBAZ BADESHA (@badeshashehbaz)

 

 

You may also like