ਸ਼ਹਿਨਾਜ਼ ਗਿੱਲ ਸਮੁੰਦਰ ਦੇ ਕੰਢੇ ਕਬੂਤਰਾਂ ਦੇ ਨਾਲ ਮਸਤੀ ਕਰਦੀ ਆਈ ਨਜ਼ਰ, ਪ੍ਰਸ਼ੰਸਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਅਦਾਕਾਰਾ ਦਾ ਇਹ ਅੰਦਾਜ਼, ਦੇਖੋ ਵੀਡੀਓ

written by Lajwinder kaur | February 11, 2022

ਸ਼ਹਿਨਾਜ਼ ਗਿੱਲ Shehnaaz Gill ਨੇ ਕੁਝ ਸਮੇਂ ਪਹਿਲਾਂ ਹੀ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਪਿਆਰਾ ਜਿਹਾ ਵੀਡੀਓ ਅਪਲੋਡ ਕੀਤਾ ਹੈ। ਇਸ ਵੀਡੀਓ ‘ਚ ਉਹ ਬੀਚ ਦੇ ਕੰਢੇ ਨਜ਼ਰ ਆ ਰਹੀ ਹੈ। ਇਸ ਵੀਡੀਓ ਚ ਉਨ੍ਹਾਂ ਦੇ ਖੁਸ਼ਨੁਮਾ ਪਲ ਦੇਖਣ ਨੂੰ ਮਿਲ ਰਹੇ ਹਨ। ਉਨ੍ਹਾਂ ਦੇ ਪ੍ਰਸ਼ੰਸਕ ਬਹੁਤ ਹੀ ਬੇਸਬਰੀ ਦੇ ਨਾਲ ਸ਼ਹਿਨਾਜ਼ ਦੀ ਖੁਸ਼ੀ ਵਾਲਾ ਅੰਦਾਜ਼ ਦੇਖਣ ਨੂੰ ਬੇਤਾਬ ਰਹਿੰਦੇ ਹਨ। ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਦਾ ਹੱਸਮੁੱਖ ਅੰਦਾਜ਼ ਦੇਖਣ ਨੂੰ ਨਹੀਂ ਮਿਲਿਆ। ਪਰ ਇਸ ਵੀਡੀਓ ਚ ਸ਼ਹਿਨਾਜ਼ ਦੇ ਚਿਹਰੇ ਉੱਤੇ ਇੱਕ ਪਿਆਰੀ ਜਿਹੀ ਮੁਸਕਾਨ ਦੇਖਣ ਨੂੰ ਮਿਲੀ ਹੈ, ਜਿਸ ਤੋਂ ਸ਼ਹਿਨਾਜ਼ ਦੇ ਫੈਨਜ਼ ਬਹੁਤ ਖੁਸ਼ ਨੇ।

ਹੋਰ ਪੜ੍ਹੋ : ਵ੍ਹਾਈਟ ਰੰਗ ਦੇ ਸ਼ਰਾਰੇ ਸੂਟ ‘ਚ ਦਿਲਕਸ਼ ਅਦਾਵਾਂ ਦੇ ਨਾਲ ਅਦਾਕਾਰਾ ਨੀਰੂ ਬਾਜਵਾ ਨੇ ਲੁੱਟਿਆ ਮੇਲਾ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

shehnaaz gill

ਵੀਡੀਓ ਵਿੱਚ ਦੇਖ ਸਕਦੇ ਹੋ ਸ਼ਹਿਨਾਜ਼ ਬੀਚ 'ਤੇ ਦੌੜਦੇ ਹੋਈ ਦਿਖਾਈ ਦੇ ਰਹੀ ਹੈ, ਕਿਉਂਕਿ ਉਹ ਕਬੂਤਰਾਂ (Pigeons) ਨੂੰ ਦੇਖ ਕੇ ਆਪਣੇ ਆਪ ਨੂੰ ਰੋਕ ਨਹੀਂ ਪਾਈ ਹੈ ਤੇ ਉਹ ਕਬੂਤਰਾਂ ਨੂੰ ਬੀਚ 'ਤੇ ਉੱਡੇ ਹੋਏ ਨਜ਼ਰ ਆ ਰਹੀ ਹੈ। ਵੀਡੀਓ ਚ ਸ਼ਹਿਨਾਜ਼ ਗਿੱਲ ਨੇ ਬਲੈਕ ਸ਼ਾਰਟ ਟੌਪ ਨਾਲ ਬੂਟ ਕੱਟ ਵਾਲੀ ਡੈਨੀਅਮ ਪਾਈ ਹੋਈ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- “ਕਾਸ਼ ਮੈਂ ਵੀ ਉੱਡ ਜਾ ਸਕਦੀ,”। ਇਸ ਵੀਡੀਓ ਉੱਤੇ ਕੁਝ ਹੀ ਸਮੇਂ ਚ ਇੱਕ ਮਿਲੀਅਨ ਤੋਂ ਵੱਧ ਵਿਊਜ਼ ਤੇ ਵੱਡੀ ਗਿਣਤੀ ਚ ਕਮੈਂਟ ਆ ਚੁੱਕੇ ਹਨ।

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਜੈਸਮੀਨ ਭਸੀਨ ਨੂੰ ਕਿਹਾ ‘ਮੋਟੀ’ ਤਾਂ ਦੇਖੋ ਅਦਾਕਾਰਾ ਨੇ ਕੀ ਦਿੱਤਾ ਜਵਾਬ

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਏਨੀਂ ਦਿਨੀਂ ਮਾਇਆ ਨਗਰੀ ਮੁੰਬਈ ‘ਚ ਆਪਣੇ ਨਵੇਂ ਪ੍ਰੋਜੈਕਟਸ ਉੱਤੇ ਕੰਮ ਕਰ ਰਹੀ ਹੈ। ਹਾਲ ਹੀ ‘ਚ ਉਹ ਸ਼ਿਲਪਾ ਸ਼ੈੱਟੀ ਦੇ ਸ਼ੋਅ ‘ਚ ਬਤੌਰ ਫਰਸਟ ਗੈਸਟ ਨਜ਼ਰ ਆਈ ਸੀ। ਪਿਛਲੇ ਸਾਲ ਉਹ  ਪੰਜਾਬੀ ਫ਼ਿਲਮ ਹੌਸਲਾ ਰੱਖ ‘ਚ ਨਜ਼ਰ ਆਈ ਸੀ। ਇਸ ਫ਼ਿਲਮ ਚ ਉਹ ਦਿਲਜੀਤ ਦੋਸਾਂਝ ਦੇ ਨਾਲ ਸਿਲਵਰ ਸਕਰੀਨ ਸ਼ੇਅਰ ਕਰਦੀ ਨਜ਼ਰ ਆਈ ਸੀ। ਉਹ ਇੱਕ ਵਧੀਆ ਅਦਾਕਾਰਾ ਹੋਣ ਦੇ ਨਾਲ ਚੰਗੀ ਗਾਇਕਾ ਵੀ ਹੈ।  ਸ਼ਹਿਨਾਜ਼ ਗਿੱਲ ਕਈ ਨਾਮੀ ਗਾਇਕਾਂ ਦੇ ਮਿਊਜ਼ਿਕ ਵੀਡੀਓ ਚ ਬਤੌਰ ਮਾਡਲ ਵੀ ਕੰਮ ਕਰ ਚੁੱਕੀ ਹੈ।

shilpa shetty and shehnaaz gill boring day video

 

 

View this post on Instagram

 

A post shared by Shehnaaz Gill (@shehnaazgill)

You may also like