ਸ਼ਹਿਨਾਜ਼ ਗਿੱਲ ਨੇ ‘ਕੁੜਤਾ ਪਜਾਮਾ’ ਗੀਤ ਦੇ ਸ਼ਾਨਦਾਰ ਡਾਂਸ ਲਈ ਕੀਤੀ ਸੀ ਇੰਨੀ ਮਿਹਨਤ, ਦੇਖੋ ਵਾਇਰਲ ਵੀਡੀਓ

written by Lajwinder kaur | August 20, 2020

ਪੰਜਾਬ ਦੀ ਕੈਟਰੀਨਾ ਕੈਫ ਦੇ ਨਾਂਅ ਨਾਲ ਜਾਣੀ ਜਾਂਦੀ ਸ਼ਹਿਨਾਜ਼ ਗਿੱਲ ਦੀ ਲੋਕਪ੍ਰਿਯਤਾ ਦਿਨੋਂ ਦਿਨ ਵੱਧਦੀ ਜਾ ਰਹੀ ਹੈ । ਅਜਿਹੇ ‘ਚ ਸ਼ਹਿਨਾਜ਼ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਟਰੈਂਡ ਕਰਦੀਆਂ ਨੇ।

ਉਨ੍ਹਾਂ ਦਾ ਇੱਕ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਕੁੜਤਾ ਪਜਾਮਾ ਗੀਤ ਦੇ ਡਾਂਸ ਲਈ ਰਿਹਰਸਲ ਕਰਦੇ ਹੋਏ ਨਜ਼ਰ ਆ ਰਹੇ ਨੇ । ਇਸ ਗੀਤ ਦੇ ਸ਼ਾਨਦਾਰ ਡਾਂਸ ਲਈ ਸ਼ਹਿਨਾਜ਼ ਗਿੱਲ ਨੇ ਖੂਬ ਮਿਹਨਤ ਕੀਤੀ ਹੈ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ । ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਉਹ ਕਈ ਨਾਮੀ ਗਾਇਕਾਂ ਦੇ ਵੀਡੀਓ ‘ਚ ਅਦਾਕਾਰੀ ਵੀ ਕਰ ਚੁੱਕੇ ਨੇ । ਇਸ ਤੋਂ ਇਲਾਵਾ ਪੰਜਾਬੀ ਫ਼ਿਲਮਾਂ ‘ਚ ਵੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਨੇ ।

0 Comments
0

You may also like