
Shehnaaz Gill News: ਬਿੱਗ ਬੌਸ ਤੋਂ ਵੱਖਰੀ ਪਛਾਣ ਬਣਾਉਣ ਵਾਲੀ ਅਭਿਨੇਤਰੀ ਸ਼ਹਿਨਾਜ਼ ਗਿੱਲ ਅੱਜਕੱਲ੍ਹ ਕਿਸੇ ਪਹਿਚਾਣ ਦੀ ਮੁਹਤਾਜ ਨਹੀਂ ਹੈ। ਅਜਿਹਾ ਕੋਈ ਦਿਨ ਨਹੀਂ ਜਦੋਂ ਉਹ ਸੁਰਖੀਆਂ 'ਚ ਨਾ ਰਹੀ ਹੋਵੇ। ਸੋਸ਼ਲ ਮੀਡੀਆ 'ਤੇ ਅਦਾਕਾਰਾ ਦੀਆਂ ਤਸਵੀਰਾਂ ਤੇ ਵੀਡੀਓਜ਼ ਵਾਇਰਲ ਹੁੰਦੀਆਂ ਨੇ ਤੇ ਟ੍ਰੈਂਡ 'ਚ ਵੀ ਰਹਿੰਦੀਆਂ ਹਨ। ਸੋਸ਼ਲ ਮੀਡੀਆ ਉੱਤੇ ਸ਼ਹਿਨਾਜ਼ ਗਿੱਲ ਦਾ ਇੱਕ ਨਵਾਂ ਵੀਡੀਓ ਖੂਬ ਵਾਹ ਵਾਹੀ ਖੱਟ ਰਿਹਾ ਹੈ।
Shehnaaz Gill Viral Video: ਇੱਕ ਚੰਗੇ ਦੋਸਤ ਦੀ ਤਰ੍ਹਾਂ ਜੱਸੀ ਗਿੱਲ ਸ਼ਹਿਨਾਜ਼ ਗਿੱਲ ਦਾ ਧਿਆਨ ਰੱਖਦੇ ਆਏ ਨਜ਼ਰ, ਦੇਖੋ ਵੀਡੀਓ

ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣਾ ਇੱਕ ਵੀਡੀਓ ਸ਼ੇਅਰ ਕੀਤਾ ਜਿਸ ਵਿੱਚ ਉਹ ਬਹੁਤ ਹੀ ਜ਼ਿਆਦਾ ਖ਼ੂਸਬੂਸਰਤ ਲੱਗ ਰਹੀ ਹੈ। ਇਸ ਵੀਡੀਓ 'ਚ ਉਸ ਨੇ ਫਿੱਕੇ ਨੀਲੇ ਰੰਗ ਦਾ ਸੂਟ ਪਾਇਆ ਹੋਇਆ ਹੈ। ਇਸ ਦੇ ਨਾਲ ਹੀ ਉਸ ਨੇ ਕੰਨਾਂ 'ਚ ਵੱਡੀਆਂ ਵਾਲੀਆਂ ਅਤੇ ਹੱਥਾਂ 'ਚ ਚੂੜੀਆਂ ਪਾਈਆਂ ਹੋਈਆਂ ਹਨ।

ਵੀਡੀਓ 'ਚ ਉਹ ਦੁਪੱਟੇ ਨਾਲ ਪਰਫਾਰਮੈਂਸ ਦਿੰਦੀ ਨਜ਼ਰ ਆ ਰਹੀ ਹੈ। ਉਹ ਦਿਲਜੀਤ ਦੋਸਾਂਝ ਦੇ ਗੀਤ ਜਿੰਦ ਮਾਹੀ ਉੱਤੇ ਆਪਣੀ ਦਿਲਕਸ਼ ਅਦਾਵਾਂ ਦੇ ਨਾਲ ਪ੍ਰਸ਼ੰਸਕਾਂ ਦਾ ਦਿਲ ਕਹਿਰ ਢਹਾਉਂਦੀ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਨੇ ਜਿਵੇਂ ਹੀ ਆਪਣਾ ਵੀਡੀਓ ਸ਼ੇਅਰ ਕੀਤਾ, ਉਹ ਕਾਫੀ ਵਾਇਰਲ ਹੋਣ ਲੱਗੀ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸ਼ਹਿਨਾਜ਼ ਨੇ ਖੁਦ ਪੰਜ ਸਟਾਰ ਦਿੱਤੇ ਹਨ। ਯੂਜ਼ਰ ਕਮੈਂਟ ਕਰਕੇ ਕਿਊਟ ਸ਼ਹਿਨਾਜ਼ ਗਿੱਲ ਦੀ ਜੰਮ ਕੇ ਤਾਰੀਫ਼ ਕਰ ਰਹੇ ਹਨ।

ਦੱਸ ਦਈਏ ਸ਼ਹਿਨਾਜ਼ ਗਿੱਲ ਜੋ ਕਿ ਜਲਦ ਹੀ ਸਲਮਾਨ ਖ਼ਾਨ ਦੀ ਆਉਣ ਵਾਲੀ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੇ ਨਾਲ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੀ ਹੈ। ਇਸ ਤੋਂ ਇਲਾਵਾ ਹੁਣ ਸ਼ਹਿਨਾਜ਼ ਦੀ ਝੋਲੀ ਕਈ ਫ਼ਿਲਮਾਂ ਹਨ। ਸ਼ਹਿਨਾਜ਼ ਨੇ ਪੰਜਾਬੀ ਮਨੋਰੰਜਨ ਇੰਡਸਟਰੀ ਦੇ ਨਾਲ ਆਪਣੇ ਕਰੀਆਰ ਦੀ ਸ਼ੁਰੂਆਤ ਕੀਤੀ ਹੈ। ਉਹ ਕਈ ਨਾਮੀ ਗਾਇਕਾਂ ਦੇ ਨਾਲ ਕੰਮ ਕਰ ਚੁੱਕੀ ਹੈ। ਅਖੀਰਲੀ ਵਾਰ ਉਹ ਦਿਲਜੀਤ ਦੋਸਾਂਝ ਦੇ ਨਾਲ ‘ਹੌਸਲਾ ਰੱਖ’ ਫ਼ਿਲਮ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਈ ਸੀ।
View this post on Instagram