ਸ਼ਹਿਨਾਜ਼ ਗਿੱਲ ਦੇ ਇਸ ਨਵੇਂ ਵੀਡੀਓ ‘ਤੇ ਆਏ 1 ਮਿਲੀਅਨ ਤੋਂ ਵੱਧ ਵਿਊਜ਼, ਦਿਲਕਸ਼ ਅਦਾਵਾਂ ਬਿਖੇਰਦੀ ਨਜ਼ਰ ਆਈ ਅਦਾਕਾਰਾ

Written by  Lajwinder kaur   |  September 04th 2020 11:45 AM  |  Updated: September 04th 2020 11:46 AM

ਸ਼ਹਿਨਾਜ਼ ਗਿੱਲ ਦੇ ਇਸ ਨਵੇਂ ਵੀਡੀਓ ‘ਤੇ ਆਏ 1 ਮਿਲੀਅਨ ਤੋਂ ਵੱਧ ਵਿਊਜ਼, ਦਿਲਕਸ਼ ਅਦਾਵਾਂ ਬਿਖੇਰਦੀ ਨਜ਼ਰ ਆਈ ਅਦਾਕਾਰਾ

ਪੰਜਾਬੀ ਅਦਾਕਾਰਾ ਸ਼ਹਿਨਾਜ਼ ਗਿੱਲ ਜਿਸ ਦੀ ਲੋਕਪ੍ਰਿਯਤਾ ਦਿਨੋ ਦਿਨ ਵੱਧਦੀ ਹੀ ਜਾ ਰਹੀ ਹੈ । ਇਸ ਗੱਲ ਦਾ ਅੰਦਾਜ਼ ਇਸ ਗੱਲ ਤੋਂ ਹੀ ਲਾਇਆ ਜਾ ਸਕਦਾ ਹੈ ਕਿ ਸ਼ਹਿਨਾਜ਼ ਦੀ ਕੋਈ ਤਸਵੀਰ ਹੋਵੇ ਜਾਂ ਫਿਰ ਵੀਡੀਓ ਸੋਸ਼ਲ ਮੀਡੀਆ ਉੱਤੇ ਟਰੈਂਡ ਕਰਨ ਲੱਗ ਜਾਂਦੀ ਹੈ । ਉਨ੍ਹਾਂ ਦਾ ਇੱਕ ਨਵਾਂ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ।

View this post on Instagram

 

❤️❤️❤️

A post shared by Shehnaaz Gill (@shehnaazgill) on

ਸ਼ਹਿਨਾਜ਼ ਗਿੱਲ ਨੇ ਆਪਣਾ ਨਵਾਂ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੀ ਦਿਲਕਸ਼ ਅਦਾਵਾਂ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤੇ ਹੋਏ ਨਜ਼ਰ ਆ ਰਹੀ ਹੈ । ਜਿਸ ਕਰਕੇ ਇਸ ਵੀਡੀਓ ਉੱਤੇ ਕੁਝ ਹੀ ਘੰਟਿਆਂ ‘ਚ ਇੱਕ ਮਿਲੀਅਨ ਤੋਂ ਵੱਧ ਵਿਊਜ਼ ਆ ਚੁੱਕੇ ਨੇ । ਫੈਨਜ਼ ਕਮੈਂਟਸ ਕਰਕੇ ਸ਼ਹਿਨਾਜ਼ ਦੀ ਤਾਰੀਫ਼ ਕਰ ਰਹੇ ਨੇ ।

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੀ ਤਾਂ ਉਨ੍ਹਾਂ ਨੂੰ ਪੰਜਾਬ ਦੀ ਕੈਟਰੀਨਾ ਕੈਫ ਵਜੋਂ ਵੀ ਜਾਣਿਆ ਜਾਂਦਾ ਹੈ । ਉਹ ਬਹੁਤ ਸਾਰੇ ਪੰਜਾਬੀ ਗਾਇਕਾਂ ਦੇ ਵੀਡੀਓ ‘ਚ ਅਦਾਕਾਰੀ ਕਰ ਚੁੱਕੇ ਨੇ । ਲਾਕਡਾਊਨ ਦੇ ਦੌਰਾਨ ਉਹ ਜੱਸੀ ਗਿੱਲ ਦੇ ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸੀ । ਇਸ ਤੋਂ ਇਲਾਵਾ ਉਹ ਹਿੰਦੀ ਗੀਤਾਂ ‘ਚ ਵੀ ਕੰਮ ਕਰ ਰਹੇ ਨੇ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network