ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਨਤਮਸਤਕ ਹੋਈ ਸ਼ਹਿਨਾਜ਼ ਗਿੱਲ, ਵੇਖੋ ਤਸਵੀਰਾਂ

written by Pushp Raj | April 09, 2022

ਮਸ਼ਹੂਰ ਪੰਜਾਬੀ ਅਦਾਕਾਰਾ ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਕੰਮ ਤੋਂ ਬ੍ਰੇਕ ਲੈ ਕੇ ਆਪਣੇ ਹੋਮਟਾਊਨ ਅੰਮ੍ਰਿਤਸਰ ਪਹੁੰਚੀ ਹੈ। ਸ਼ਹਿਨਾਜ਼ ਇਥੇ ਆਪਣੀ ਛੁੱਟਿਆਂ ਦਾ ਭਰਪੂਰ ਮਜ਼ਾ ਲੈ ਰਹੀ ਹੈ। ਸ਼ਹਿਨਾਜ਼ ਆਪਣੇ ਪਰਿਵਾਰ ਸਣੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੀ।


ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਸ਼ਹਿਨਾਜ਼ ਗਿੱਲ ਆਪਣੇ ਇੰਸਟਾਗ੍ਰਾਮ ਉੱਤੇ ਫੈਨਜ਼ ਨਾਲ ਆਪਣਾ ਹੋਮਟਾਊਨ ਟੂਰ ਸ਼ੇਅਰ ਕਰ ਰਹੀ ਹੈ।

ਸ਼ਹਿਨਾਜ਼ ਗਿੱਲ ਆਪਣੇ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੀ। ਸ਼ਹਿਨਾਜ਼ ਨੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਗੁਰਬਾਣੀ ਦਾ ਸਰਵਣ ਕੀਤਾ।

Amritsar: Shehnaaz Gill pays obeisance at Golden Temple
ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸੱਚਖੰਡ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਥੇ ਉਹ ਹਰਿਮੰਦਰ ਸਾਹਿਬ ਦੇ ਪਰਿਸਰ ਵਿੱਚ ਬੈਠੀ ਹੋਈ ਨਜ਼ਰ ਆਈ। ਸ਼ਹਿਨਾਜ਼ ਨੇ ਮਹਿਰੂਨ ਰੰਗ ਦਾ ਸੂਟ ਪਾਇਆ ਹੈ ਤੇ ਸਿਰ ਉੱਤੇ ਦੁੱਪਟਾ ਲਿਆ ਹੋਇਆ ਹੈ। ਬਿਨਾਂ ਮੇਕਅੱਪ ਦੇ ਵੀ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਹਰਿਮੰਦਰ ਸਾਹਿਬ ਪਹੁੰਚੀ ਸ਼ਹਿਨਾਜ਼ ਦੇ ਚਿਹਰੇ 'ਤੇ ਇਕ ਵੱਖਰਾ ਹੀ ਸਕੂਨ ਦੇਖਣ ਨੂੰ ਮਿਲ ਰਿਹਾ ਹੈ।

ਇਸ ਤਸਵੀਰ ਤੋਂ ਇਲਾਵਾ ਸ਼ਹਿਨਾਜ਼ ਨੇ ਇੰਸਟਾ ਸਟੋਰੀ 'ਤੇ ਕੁਝ ਵੀਡੀਓਜ਼ ਵੀ ਸ਼ੇਅਰ ਕੀਤੀਆਂ ਹਨ।ਵੀਡੀਓ 'ਚ ਉਹ ਅੰਮ੍ਰਿਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦਰਸ਼ਨ ਕਰਦੀ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਦੀ ਇਸ ਤਸਵੀਰ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।

 

ਹੋਰ ਪੜ੍ਹੋ : ਸੂਟ ਪਾ ਖੇਤਾਂ 'ਚ ਮਸਤੀ ਕਰਦੀ ਨਜ਼ਰ ਆਈ ਸ਼ਹਿਨਾਜ਼ ਗਿੱਲ, ਕਿਹਾ 'ਮੇਰਾ ਪਿੰਡ ਮੇਰੇ ਖੇਤ'

ਇਸ ਤੋਂ ਪਹਿਲਾਂ ਸ਼ਹਿਨਾਜ਼ ਨੇ ਇੱਕ ਵੀਡੀਓ ਸ਼ੇਅਰ ਕੀਤੀ ਸੀ ਜਿਸ ਵਿੱਚ ਉਹ ਬੋਲੀ ਲਗਾਉਂਦੀ ਅਤੇ ਗਿੱਧਾ ਕਰਦੀ ਨਜ਼ਰ ਆ ਰਹੀ ਹੈ। ਇੱਕ ਹੋਰ ਵੀਡੀਓ ਸ਼ਹਿਨਾਜ਼ ਨੇ ਸ਼ੇਅਰ ਕੀਤੀ ਜਿਸ ਵਿੱਚ ਉਸ ਨੇ ਆਪਣੇ ਫੈਨਜ਼ ਨੂੰ ਆਪਣੇ ਘਰ ਤੇ ਪਿੰਡ ਦੀ ਝਲਕ ਵਿਖਾਈ ਸੀ।

ਸ਼ਿਡਨਾਜ਼ ਦੇ ਫੈਨਜ਼ ਸ਼ਹਿਨਾਜ਼ ਨੂੰ ਮੁਸਕੁਰਾਉਂਦਾ ਵੇਖ ਕੇ ਬੇਹੱਦ ਖੁਸ਼ ਹਨ। ਫੈਨਜ਼ ਉਸ ਵੱਲੋਂ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ਤੇ ਵੀਡੀਓਜ਼ ਨੂੰ ਬਹੁਤ ਪਸੰਦ ਕਰਦੇ ਹਨ।

 

View this post on Instagram

 

A post shared by Shehnaaz Gill (@shehnaazgill)

You may also like