ਸ਼ਹਿਨਾਜ਼ ਗਿੱਲ ਦੀ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਖੂਬ ਹੋ ਰਹੀ ਹੈ ਵਾਇਰਲ, ਲੋਕਾਂ ਨੇ ਕੀਤੇ ਇਸ ਤਰ੍ਹਾਂ ਦੇ ਕਮੈਂਟ

Written by  Rupinder Kaler   |  June 22nd 2020 05:49 AM  |  Updated: June 22nd 2020 05:49 AM

ਸ਼ਹਿਨਾਜ਼ ਗਿੱਲ ਦੀ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਖੂਬ ਹੋ ਰਹੀ ਹੈ ਵਾਇਰਲ, ਲੋਕਾਂ ਨੇ ਕੀਤੇ ਇਸ ਤਰ੍ਹਾਂ ਦੇ ਕਮੈਂਟ

ਸ਼ਹਿਨਾਜ਼ ਗਿੱਲ ਆਪਣੇ ਅੰਦਾਜ਼ ਲਈ ਜਾਣੀ ਜਾਂਦੀ ਹੈ । ਇੱਕ ਰਿਆਲਟੀ ਸ਼ੋਅ ਦੌਰਾਨ ਉਸ ਨੇ ਆਪਣੇ ਖੂਬ ਫੈਨ ਬਣਾਏ ਹਨ । ਉਸ ਨੂੰ ਪੰਜਾਬ ਦੀ ਕੈਟਰੀਨਾ ਕੈਫ ਕਿਹਾ ਜਾਂਦਾ ਹੈ, ਪਰ ਹਾਲ ਹੀ ਵਿੱਚ ਸ਼ਹਿਨਾਜ਼ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ਵਿੱਚ ਉਹ ਆਪਣੇ ਪ੍ਰਸ਼ੰਸਕਾਂ ਨੂੰ ਦੱਸ ਰਹੀ ਹੈ ਕਿ ਉਹ ਹੁਣ ਪੰਜਾਬ ਦੀ ਕੈਟਰੀਨਾ ਕੈਫ ਨਹੀਂ ਰਹੀ, ਬਲਕਿ ਉਹ ਹੁਣ ਇੰਡੀਆ ਦੀ ਸ਼ਹਿਨਾਜ਼ ਗਿੱਲ ਹੈ ।

https://www.instagram.com/p/CBrvMzuhM_T/?utm_source=ig_embed

ਸ਼ਹਿਨਾਜ਼ ਦਾ ਇਹ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ਨੂੰ ਉਸ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤਾ ਹੈ । ਇਹ ਵੀਡੀਓ ਸ਼ਹਿਨਾਜ਼ ਦੇ ਲਾਈਵ ਸੈਸ਼ਨ ਦਾ ਹੈ ਜਿਸ ਵਿੱਚ ਉਹ ਆਪਣੇ ਪ੍ਰਸ਼ੰਸਕਾਂ ਨਾਲ ਗੱਲ ਕਰਦੀ ਨਜ਼ਰ ਆ ਰਹੀ ਹੈ । ਇਸ ਵੀਡੀਓ ਤੇ ਸ਼ਹਿਨਾਜ਼ ਦੇ ਪ੍ਰਸ਼ੰਸਕ ਖੂਬ ਕਮੈਂਟ ਕਰ ਰਹੇ ਹਨ ।

https://www.instagram.com/p/CBruXOoiBgu/?utm_source=ig_embed

ਤੁਹਾਨੂੰ ਦੱਸ ਦਿੰਦੇ ਹਾਂ ਕਿ ਸ਼ਹਿਨਾਜ਼ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਵੀਡੀਓ ਤੇ ਤਸਵੀਰਾਂ ਰਾਹੀਂ ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੀ ਰਹਿੰਦੀ ਹੈ । ਇਸੇ ਲਈ ਘਰ ਰਹਿੰਦੇ ਹੋਏ ਵੀ ਅਕਸਰ ਸ਼ਹਿਨਾਜ਼ ਗਿੱਲ ਦਾ ਹੈ ਹੈਸ਼ਟੇਗ ਟ੍ਰੈਂਡ ਕਰਦਾ ਹੈ । ਹਾਲ ਹੀ ਵਿੱਚ ਉਸ ਦਾ ਨਵਾਂ ਗਾਣਾ ਜੱਸੀ ਗਿੱਲ ਨਾਲ ਆਇਆ ਹੈ ।

https://www.instagram.com/p/CBtOYxqCGDG/


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network