ਸ਼ਹਿਨਾਜ਼ ਗਿੱਲ ਨੇ ਕਿਹਾ ਕਦੇ ਵੀ ਆਪਣੇ ਸੁਫ਼ਨਿਆਂ ਦੇ ਨਾਲ ਨਹੀਂ ਕਰਨਾ ਚਾਹੀਦਾ ਸਮਝੌਤਾ

written by Shaminder | March 30, 2022

ਸ਼ਹਿਨਾਜ਼ ਗਿੱਲ (Shehnaaz Gill) ਏਨੀਂ ਦਿਨੀਂ ਖੂਬ ਚਰਚਾ ‘ਚ ਹੈ ।ਕਦੇ ਨਵੇਂ ਫੋਟੋ ਸ਼ੂਟ ਦੇ ਕਾਰਨ ਉਹ ਚਰਚਾ ‘ਚ ਰਹਿੰਦੀ ਹੈ ਅਤੇ ਕਦੇ ਆਪਣੇ ਕਿਸੇ ਬਿਆਨ ਦੇ ਕਾਰਨ । ਸੋਸ਼ਲ ਮੀਡੀਆ ‘ਤੇ ਅਦਾਕਾਰਾ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ । ਜਿਸ ‘ਚ ਅਦਾਕਾਰਾ ਦਾ ਬਿਆਨ ਛਪਿਆ ਹੈ ਕਿ ਉਸ ਦੇ ਮਾਪੇ ਚਾਹੁੰਦੇ ਸਨ ਕਿ ਉਹ ਜਲਦ ਤੋਂ ਜਲਦ ਵਿਆਹ ਕਰਵਾਏ । ਪਰ ਆਪਣੇ ਸੁਫ਼ਨਿਆਂ ਦੇ ਨਾਲ ਕਦੇ ਵੀ ਸਮਝੌਤਾ ਇਨਸਾਨ ਨੂੰ ਨਹੀਂ ਕਰਨਾ ਚਾਹੀਦਾ ।

Shehnaaz Gill ,,, image From Instagram

ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਨੇ ਬਿਨਾਂ ਕਿਸੇ ਟ੍ਰੇਨਰ ਤੋਂ ਇਸ ਤਰ੍ਹਾਂ ਘਟਾਇਆ ਆਪਣਾ ਵਜ਼ਨ

ਜਿਸ ਤੋਂ ਬਾਅਦ ਉਸ ਦੇ ਪ੍ਰਸ਼ੰਸਕਾਂ ਦੀਆਂ ਵੀ ਪ੍ਰਤੀਕ੍ਰਿਆਵਾਂ ਸਾਹਮਣੇ ਆ ਰਹੀਆਂ ਹਨ ।ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।ਜਿਸ ਤੋਂ ਬਾਅਦ ਉਸ ਨੇ ਗਾਇਕੀ ਅਤੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਬਿੱਗ ਬੌਸ ‘ਚ ਆਉਣ ਤੋਂ ਬਾਅਦ ਉਸ ਦੀ ਪਾਪੂਲੈਰਿਟੀ ਬਹੁਤ ਜ਼ਿਆਦਾ ਵਧ ਗਈ ।

'Sidharth Shukla always wanted to see me laugh', says Shehnaaz Gill Image Source: Twitter

ਸਿਧਾਰਥ ਸ਼ੁਕਲਾ ਦੇ ਨਾਲ ਉਸ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਪਰ ਸਿਧਾਰਥ ਸ਼ੁਕਲਾ ਦੇ ਦਿਹਾਂਤ ਤੋਂ ਬਾਅਦ ਸ਼ਹਿਨਾਜ਼ ਪੂਰੀ ਤਰ੍ਹਾਂ ਟੁੱਟ ਗਈ ਸੀ । ਪਰ ਹੁਣ ਉਹ ਮੁੜ ਤੋਂ ਇੰਡਸਟਰੀ ‘ਚ ਸਰਗਰਮ ਹੋ ਚੁੱਕੀ ਹੈ ਅਤੇ ਇੱਕ ਤੋਂ ਬਾਅਦ ਇੱਕ ਪ੍ਰੋਜੈਕਟ ‘ਚ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਉਹ ਹੁਣ ਤੱਕ ਫੋਟੋ ਸ਼ੂਟ ਵੀ ਕਰਵਾ ਚੁੱਕੀ ਹੈ । ਜਿਸ ਦੀਆਂ ਤਸਵੀਰਾਂ ਵੀ ਅਦਾਕਾਰਾ ਨੇ ਬੀਤੇ ਦਿਨੀਂ ਸਾਂਝੀਆਂ ਕੀਤੀਆਂ ਸਨ ।

 

View this post on Instagram

 

A post shared by Filmy (@filmypr)

You may also like