Advertisment

ਹਰ ਕਿਸੇ ਨੂੰ ਪਸੰਦ ਆ ਰਿਹਾ ਹੈ ਸ਼ਹਿਨਾਜ਼ ਗਿੱਲ ਦਾ ਇਹ ਪੰਜਾਬੀ ਅੰਦਾਜ਼, ਮਸ਼ਹੂਰ ਪੰਜਾਬੀ ਗੀਤ ‘ਦਿਉਰ ਦੇ ਵਿਆਹ ਵਿੱਚ’ ‘ਤੇ ਡਾਂਸ ਕਰਦੀ ਨਜ਼ਰ ਆਈ ਅਦਾਕਾਰਾ, ਦੇਖੋ ਵੀਡੀਓ

author-image
By Lajwinder kaur
New Update
ਹਰ ਕਿਸੇ ਨੂੰ ਪਸੰਦ ਆ ਰਿਹਾ ਹੈ ਸ਼ਹਿਨਾਜ਼ ਗਿੱਲ ਦਾ ਇਹ ਪੰਜਾਬੀ ਅੰਦਾਜ਼, ਮਸ਼ਹੂਰ ਪੰਜਾਬੀ ਗੀਤ ‘ਦਿਉਰ ਦੇ ਵਿਆਹ ਵਿੱਚ’ ‘ਤੇ ਡਾਂਸ ਕਰਦੀ ਨਜ਼ਰ ਆਈ ਅਦਾਕਾਰਾ, ਦੇਖੋ ਵੀਡੀਓ
Advertisment
ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਤੇ ਚੁਲਬੁੱਲੇ ਸੁਭਾਅ ਵਾਲੀ ਐਕਟਰੈੱਸ ਸ਼ਹਿਨਾਜ਼ ਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੇ ਪ੍ਰਸ਼ੰਸਕਾਂ ਦੇ ਮਨੋਰੰਜਨ ਦੇ ਲਈ ਅਕਸਰ ਹੀ ਆਪਣੀ ਮਜ਼ੇਦਾਰ ਜਾਂ ਫਿਰ ਡਾਂਸ ਵੀਡੀਓ ਪਾਉਂਦੀ ਰਹਿੰਦੀ ਹੈ। ਉਨ੍ਹਾਂ ਨੇ ਆਪਣੀ ਨਵੀਂ ਡਾਂਸ ਵੀਡੀਓ ਇੰਸਟਾਗ੍ਰਾਮ ਅਕਾਉਂਟ ਉੱਤੇ ਪਾਈ ਹੈ।
Advertisment
pollywood actress shehnaaz gill Image Source: Instagram ਹੋਰ ਪੜ੍ਹੋ : ਗਾਇਕ ਅਰਮਾਨ ਬੇਦਿਲ ਦੇ ਆਉਣ ਵਾਲੇ ਨਵੇਂ ਗੀਤ ‘Rabba Ve’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਟੀਜ਼ਰ shenaaz gill video dance video Image Source: Instagram ਇਸ ਵੀਡੀਓ ‘ਚ ਉਹ ਦਿੱਗਜ ਗਾਇਕਾ
Advertisment
ਪ੍ਰਕਾਸ਼ ਕੌਰ ਤੇ ਸੁਰਿੰਦਰ ਕੌਰ ਦੇ ਮਸ਼ਹੂਰ ਗੀਤ ‘ਮੈਨੂੰ ਦਿਉਰ ਦੇ ਵਿਆਹ ਵਿੱਚ’ ਉੱਤੇ ਕਮਾਲ ਦਾ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ । ਉਸ ਨੇ ਕਾਲੇ ਰੰਗ ਦਾ ਪੰਜਾਬੀ ਸੂਟ ਪਾਇਆ ਹੋਇਆ ਹੈ ਤੇ ਸਿਰ ਉੱਤੇ ਫੁਲਕਾਰੀ ਵਾਲਾ ਦੁਪੱਟਾ ਲਿਆ ਹੋਇਆ ਹੈ। ਪ੍ਰਸ਼ੰਸਕਾਂ ਨੂੰ ਅਦਾਕਾਰਾ ਦਾ ਇਹ ਪੰਜਾਬੀ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ । ਤਿੰਨ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ। ਪ੍ਰਸ਼ੰਸਕ ਹਾਰਟ ਵਾਲੇ ਇਮੋਜ਼ੀ ਪੋਸਟ ਕਰਕੇ ਸ਼ਹਿਨਾਜ਼ ਗਿੱਲ ਦੀ ਤਾਰੀਫ ਕਰ ਰਹੇ ਨੇ।
Advertisment
punjabi actress shehnaaz gill shared cute video on punjabi song jutti kasuri Image Source: Instagram ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਲ ਹਿੰਦੀ ਮਿਊਜ਼ਿਕ ਜਗਤ ‘ਚ ਕਾਫੀ ਐਕਟਿਵ ਹੈ। ਹਾਲ ਹੀ ‘ਚ ਉਹ ਬਾਦਸ਼ਾਹ ਦੇ ਗੀਤ ਫਲਾਈ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਈ ਸੀ। ਉਹ ਕਈ ਨਾਮੀ ਗਾਇਕਾਂ ਦੇ ਮਿਊਜ਼ਿਕ ਵੀਡੀਓ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਅਦਾਕਾਰੀ ਦੇ ਨਾਲ ਉਹ ਖੁਦ ਵੀ ਵਧੀਆ ਗਾਇਕਾ ਹੈ । ਜਿਸ ਕਰਕੇ ਉਹ ਕਈ ਸਿੰਗਲ ਤੇ ਡਿਊਟ ਗੀਤਾਂ ਦੇ ਨਾਲ ਉਹ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ। ਬਹੁਤ ਜਲਦ ਉਹ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ‘ਹੌਸਲਾ ਰੱਖ’ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ ।
 
View this post on Instagram
 

A post shared by Shehnaaz Gill (@shehnaazgill)

Advertisment

Stay updated with the latest news headlines.

Follow us:
Advertisment
Advertisment
Latest Stories
Advertisment