ਹੋਟਲ ਦੇ ਰੂਮ ਵਿੱਚ ਮਾਂ ਦੇ ਨਾਲ ਪੰਜਾਬੀ ਗੀਤ ਉੱਤੇ ਜੰਮ ਕੇ ਨੱਚਦੀ ਨਜ਼ਰ ਆਈ ਸ਼ਹਿਨਾਜ਼ ਗਿੱਲ, ਵੀਡੀਓ ਹੋਇਆ ਵਾਇਰਲ
Shehnaaz Gill viral video: ਅਦਾਕਾਰਾ ਸ਼ਹਿਨਾਜ਼ ਗਿੱਲ ਜੋ ਕਿ ਇੰਨ੍ਹੀਂ ਦਿਨੀਂ ਆਪਣੀਆਂ ਵੀਡੀਓਜ਼ ਨੂੰ ਲੈਕ ਸੋਸ਼ਲ ਮੀਡੀਆ ਉੱਤੇ ਖੂਬ ਟਰੈਂਡ ਕਰ ਰਹੀ ਹੈ। ਹਾਲ ਵਿੱਚ ਉਹ ਫਿਲਮਫੇਅਰ ਅਵਾਰਡ ਵਾਲੇ ਇਵੈਂਟ ਵਿੱਚ ਨਜ਼ਰ ਆਈ ਸੀ। ਜਿਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ।
ਫਿਲਫੇਅਰ ਦੇ ਮੰਚ ਉੱਤੇ ਸ਼ਹਿਨਾਜ਼ ਗਿੱਲ ਨੇ ਅਦਾਕਾਰ ਸਿਧਾਰਥ ਸ਼ੁਕਲਾ ਨੂੰ ਯਾਦ ਕਰਕੇ ਸਾਰਿਆਂ ਨੂੰ ਭਾਵੁਕ ਕਰ ਦਿੱਤਾ ਸੀ, ਇਸ ਤੋਂ ਇਲਾਵਾ ਸ਼ਹਿਨਾਜ਼ ਨੇ ਆਪਣੇ ਅਵਾਰਡ ਨੂੰ ਸਿਧਾਰਥ ਸ਼ੁਕਲਾ ਨੂੰ ਸਮਰਪਿਤ ਕੀਤਾ ਸੀ। ਇਸ ਦੌਰਾਨ ਸ਼ਹਿਨਾਜ਼ ਗਿੱਲ ਦਾ ਬੈੱਡਰੂਮ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ। ਇਸ ਵਾਇਰਲ ਵੀਡੀਓ ਵਿੱਚ ਸ਼ਹਿਨਾਜ਼ ਆਪਣੀ ਮੰਮੀ ਦੇ ਨਾਲ ਨਜ਼ਰ ਆ ਰਹੀ ਹੈ।
Image Source: Instagram
ਇਸ ਵੀਡੀਓ 'ਚ ਸ਼ਹਿਨਾਜ਼ ਗਿੱਲ ਇੱਕ ਕਮਰੇ 'ਚ ਆਪਣੀ ਮਾਂ ਨਾਲ ਪੰਜਾਬੀ ਗੀਤ 'ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਸ਼ਹਿਨਾਜ਼ ਅਤੇ ਉਸ ਦੀ ਮਾਂ ਦੋਵੇਂ ਕਮਰੇ ਵਿੱਚ ਜੰਮ ਕੇ ਖੂਬ ਮਸਤੀ ਕਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਵੀਡੀਓ ਵਿੱਚ ਦੇਖ ਸਕਦੇ ਹੋ ਸ਼ਹਿਨਾਜ਼ ਗਿੱਲ ਆਪਣੇ ਅਤੇ ਆਪਣੀ ਮੰਮੀ 'ਤੇ ਫੁੱਲ ਸੁੱਟਦੀ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਉੱਤੇ ਇਹ ਵੀਡੀਓ ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ।
Image Source: Instagram
ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਸਲਮਾਨ ਖ਼ਾਨ ਦੀ ਫ਼ਿਲਮ Kisi Ka Bhai Kisi Ki Jaan ਦੇ ਨਾਲ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੀ ਹੈ। ਇਸ ਤੋਂ ਇਲਾਵਾ ਸ਼ਹਿਨਾਜ਼ ਗਿੱਲ ਦੀ ਝੋਲੀ ਕਈ ਹੋਰ ਹਿੰਦੀ ਫ਼ਿਲਮਾਂ ਦੇ ਪ੍ਰੋਜੈਕਟ ਹਨ।
Image Source: Instagram
View this post on Instagram