ਸ਼ਹਿਨਾਜ਼ ਗਿੱਲ ਨੇ ਸਾਂਝੀ ਕੀਤੀ ਨਵੀਂ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਹੈ ਖੂਬ ਪਸੰਦ, ਸੋਸ਼ਲ ਮੀਡੀਆ ਉੱਤੇ ਹੋ ਰਹੀ ਖੂਬ ਵਾਇਰਲ

written by Lajwinder kaur | June 01, 2021

ਪੰਜਾਬੀ ਅਦਾਕਾਰਾ ਤੇ ਗਾਇਕਾ ਸ਼ਹਿਨਾਜ਼ ਗਿੱਲ ਨੇ ਆਪਣੀ ਨਵੀਂ ਤਸਵੀਰ ਸਾਂਝੀ ਕੀਤੀ ਹੈ । ਤਸਵੀਰ 'ਚ ਉਹ ਫਲੋਰਲ ਡਰੈੱਸ 'ਚ ਬਹੁਤ ਹੀ ਪਿਆਰੀ ਨਜ਼ਰ ਆ ਰਹੀ ਹੈ। ਫੈਨਜ਼ ਨੂੰ ਆਪਣੀ ਪਸੰਦੀਦਾ ਅਦਾਕਾਰਾ ਸ਼ਹਿਨਾਜ਼ ਗਿੱਲ ਦੀ ਇਹ ਤਸਵੀਰ ਕਾਫੀ ਪਸੰਦ ਆ ਰਹੀ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਸ਼ਹਿਨਾਜ਼ ਦੀ ਜੰਮ ਕੇ ਤਾਰੀਫ ਕਰ ਰਹੇ ਨੇ।

Shehnaaz image source-instagram
ਹੋਰ ਪੜ੍ਹੋ : ਗਾਇਕਾ ਸੁਨੰਦਾ ਸ਼ਰਮਾ ਨੇ ਆਪਣੀਆਂ ਦਿਲਕਸ਼ ਅਦਾਵਾਂ ਦੇ ਨਾਲ ਲੁੱਟਿਆ ਦਰਸ਼ਕਾਂ ਦਾ ਦਿਲ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ
shehnaaz gill new post image source-instagram
ਦੱਸ ਦਈਏ ਹਾਲ ਹੀ ‘ਚ ਸ਼ਹਿਨਾਜ਼ ਗਿੱਲ ਨੂੰ ਚੰਡੀਗੜ੍ਹ ਮੋਸਟ ਡਿਜ਼ਾਇਰੇਬਲ ਵੂਮੈਨ 2020 ਦੀ ਸੂਚੀ ’ਚ ਪਹਿਲਾ ਸਥਾਨ ਮਿਲਿਆ ਹੈ। ਜਿਸ ਤੋਂ ਬਾਅਦ ਸ਼ਹਿਨਾਜ਼ ਗਿੱਲ ਬਹੁਤ ਖੁਸ਼ ਹੈ। ਉਹ ਅਕਸਰ ਹੀ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਦਰਸ਼ਕਾਂ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ।
shehnaaz gill punjabi dance video image source-instagram
ਬਿੱਗ ਬੌਸ ਸੀਜ਼ਨ 13 ਤੋਂ ਬਾਅਦ ਸ਼ਹਿਨਾਜ਼ ਗਿੱਲ  ਦੀ ਫੈਨ ਫਾਲਵਿੰਗ ਦੁੱਗਣੀ-ਚੌਗਣੀ ਹੋ ਗਈ ਸੀ। ਸੋਸ਼ਲ ਮੀਡੀਆ ਉੱਤੇ ਸ਼ਹਿਨਾਜ਼ ਗਿੱਲ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ। ਸ਼ਹਿਨਾਜ਼ ਗਿੱਲ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਕਈ ਨਾਮੀ ਗਾਇਕਾਂ ਦੇ ਮਿਊਜ਼ਿਕ ਵੀਡੀਓ 'ਚ ਉਹ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੀ ਹੈ। ਅਖੀਰਲੀ ਵਾਰ ਉਹ ਗਿੱਪੀ ਗਰੇਵਾਲ ਦੀ ਡਾਕਾ ਫ਼ਿਲਮ 'ਚ ਨਜ਼ਰ ਆਈ ਸੀ। ਅਦਾਕਾਰਾ ਦੇ ਨਾਲ ਉਹ ਵਧੀਆ ਗਾਇਕਾ ਵੀ ਹੈ।
 
View this post on Instagram
 

A post shared by Shehnaaz Gill (@shehnaazgill)

0 Comments
0

You may also like