ਸ਼ਹਿਨਾਜ਼ ਗਿੱਲ ਨੇ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਖੂਬਸੂਰਤ ਵੀਡੀਓ, Pole Dancing ਕਰਦੀ ਆਈ ਨਜ਼ਰ

written by Lajwinder kaur | June 26, 2022

ਸ਼ਹਿਨਾਜ਼ ਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਆਪਣੀ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਉਨ੍ਹਾਂ ਨੇ ਆਪਣਾ ਇੱਕ ਨਵਾਂ ਵੀਡੀਓ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤਾ ਹੈ। ਜੋ ਤੇਜ਼ੀ ਦੇ ਨਾਲ ਸੋਸ਼ਲ ਮੀਡੀਆ ਉੱਤੇ ਸ਼ੇਅਰ ਹੋ ਰਹੀ ਹੈ। ਇਸ ਵੀਡੀਓ ਵਿੱਚ ਉਹ ਯਾਟ ਉੱਤੇ ਡਾਂਸ ਕਰਦੀ ਅਤੇ ਮਸਤੀ ਕਰਦੀ ਨਜ਼ਰ ਆ ਰਹੀ ਹੈ।

ਹੋਰ ਪੜ੍ਹੋ : ਸੁਨੀਲ ਗਰੋਵਰ ਸੁਨਹਿਰੀ ਭਵਿੱਖ ਲਈ ਤੋਤੇ ਜੋਤਸ਼ੀ ਕੋਲ ਪਹੁੰਚੇ, ਵੀਡੀਓ ਦੇਖ ਕੇ ਪ੍ਰਸ਼ੰਸਕਾਂ ਨੇ ਬੋਲੇ- 'ਭਾਈ ਕੁਝ ਸਮਝ ਆਇਆ'

shehnaaz gill cute pic Image Source: Instagram

ਇਸ ਕਿਊਟ ਜਿਹੇ ਵੀਡੀਓ ‘ਚ ਸ਼ਹਿਨਾਜ਼ ਗਿੱਲ ਕਾਲੇ ਰੰਗ ਵਾਲੀ ਆਉਟਫਿੱਟ ਪਾਈ ਹੋਈ ਹੈ ਤੇ ਪੋਲ ਦੇ ਨਾਲ ਡਾਂਸ ਕਰਦੀ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਗਿੱਲ ਸੂਰਜ ਡੁੱਬਣ ਦੇ ਖ਼ੂਬਸੂਰਤ ਦ੍ਰਿਸ਼ ਦੀ ਤਾਰੀਫ਼ ਕਰ ਰਹੀ ਹੈ। ਜਿਵੇਂ ਹੀ ਉਨ੍ਹਾਂ ਨੇ ਵੀਡੀਓ ਸ਼ੇਅਰ ਕੀਤਾ, ਪ੍ਰਸ਼ੰਸਕਾਂ ਨੇ ਉਨ੍ਹਾਂ ਦੀ ਖੂਬ ਤਾਰੀਫ ਕੀਤੀ। ਇਕ ਯੂਜ਼ਰ ਨੇ ਲਿਖਿਆ, 'ਬੋਰਨ ਟੂ ਸ਼ਾਈਨ'। ਇਸ ਵੀਡੀਓ ਉੱਤੇ ਚਾਰ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਹਨ। ਪ੍ਰਸ਼ੰਸਕ ਵੀ ਕਮੈਂਟ ਕਰਕੇ ਤਾਰੀਫ ਕਰ ਰਹੇ ਹਨ।

shehnaaz latest funny video viral Image Source: Instagram

ਸ਼ਹਿਨਾਜ਼ ਨੇ ਹਾਲ ਹੀ ਵਿੱਚ ਫੈਸ਼ਨ ਡਿਜ਼ਾਈਨਰ ਸਾਮੰਤ ਚੌਹਾਨ ਦੇ ਇੱਕ ਫੈਸ਼ਨ ਸ਼ੋਅ ਵਿੱਚ ਹਿੱਸਾ ਲਿਆ। ਉਸਨੇ ਇੱਕ ਫੈਸ਼ਨ ਸ਼ੋਅ ਵਿੱਚ ਰੈਂਪ ਵਾਕ ਕੀਤੀ ਸੀ। ਸੋਸ਼ਲ ਮੀਡੀਆ ਉੱਤੇ ਸ਼ਹਿਨਾਜ਼ ਦੇ ਇਸ ਇਵੈਂਟ ਦੀਆਂ ਤਸਵੀਰਾਂ ਅਤੇ ਵੀਡੀਓਜ਼ ਅਜੇ ਤੱਕ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ। ਪ੍ਰਸ਼ੰਸਕ ਉਸ ਦੇ ਬ੍ਰਾਈਡਲ ਅਵਤਾਰ ਦੀ ਤਾਰੀਫ ਕਰ ਰਹੇ ਸਨ।

Image Source: Instagram

ਦੱਸ ਦਈਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਸਾਲ 2021 'ਚ ਦਿਲਜੀਤ ਦੋਸਾਂਝ ਦੀ ਫਿਲਮ 'ਹੌਂਸਲਾ ਰੱਖ' ਚ ਨਜ਼ਰ ਆਈ ਸੀ। ਹੁਣ ਉਹ ਸਲਮਾਨ ਖਾਨ ਦੀ ਅਗਲੀ ਫਿਲਮ ਭਾਈਜਾਨ ਦੇ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ।

ਇਸ ਫ਼ਿਲਮ ਦੀ ਟੀਮ ਪਿਛਲੇ ਮਹੀਨੇ ਮੁੰਬਈ 'ਚ ਸ਼ੂਟਿੰਗ ਕਰਨ ਤੋਂ ਬਾਅਦ ਸਲਮਾਨ ਖਾਨ ਨਾਲ ਹੈਦਰਾਬਾਦ 'ਚ ਸ਼ੂਟਿੰਗ ਕਰ ਰਹੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਹੁਣ ਟੀਮ ਭਾਰਤ ਦੇ ਉੱਤਰੀ ਸ਼ਹਿਰਾਂ 'ਚ ਸ਼ੂਟਿੰਗ ਕਰੇਗੀ।

 

 

View this post on Instagram

 

A post shared by Shehnaaz Gill (@shehnaazgill)

You may also like