ਕੀ ਸ਼ਹਿਨਾਜ਼ ਗਿੱਲ ਨਜ਼ਰ ਆਵੇਗੀ ਹਾਲੀਵੁੱਡ ਸੀਰੀਜ਼ Lucifer 'ਚ, ਪੋਸਟਰ ਸਾਂਝਾ ਕਰਦੇ ਹੋਏ ਕਿਹਾ- 'ਅਸਲੀ ਬਿੱਗ ਬੌਸ ਤਾਂ ਇਹ ਹੈ'

written by Lajwinder kaur | December 22, 2021

ਸ਼ਹਿਨਾਜ਼ ਗਿੱਲ (Shehnaaz Gill) ਬਿੱਗ ਬੌਸ ਦਾ ਉਹ ਨਾਂ ਹੈ, ਜਿਸ ਨੂੰ ਸ਼ਾਇਦ ਹੀ ਕੋਈ ਭੁੱਲ ਸਕੇਗਾ। ਟੀਵੀ ਦੇ ਰਿਆਲਟੀ ਸ਼ੋਅ ਬਿੱਗ ਬੌਸ ਤੋਂ ਪੰਜਾਬ ਦੀ ਅਦਾਕਾਰਾ ਸ਼ਹਿਨਾਜ਼ ਪੂਰੇ ਭਾਰਤ ‘ਚ ਖ਼ਾਸ ਪਹਿਚਾਣ ਮਿਲੀ। ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਉਸ ਨੂੰ ਖੁਦ ਨੂੰ ਸੰਭਾਲਣ 'ਚ ਕਾਫੀ ਸਮਾਂ ਲੱਗਾ ਪਰ ਹੁਣ ਉਹ ਸਿਧਾਰਥ ਦੀਆਂ ਦੱਸੀਆਂ ਹੋਈਆਂ ਗੱਲਾਂ ਨੂੰ ਅਪਣਾਉਂਦੇ ਹੋਏ ਆਪਣੀ ਆਮ ਜ਼ਿੰਦਗੀ 'ਚ ਅੱਗੇ ਵਧ ਰਹੀ ਹੈ। ਸ਼ਹਿਨਾਜ਼ ਗਿੱਲ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਟਰੈਂਡ ਕਰਦੀਆਂ ਰਹਿੰਦੀਆਂ ਨੇ। ਹਾਲ ਹੀ 'ਚ ਸ਼ਹਿਨਾਜ਼ ਦਾ ਇੱਕ ਨਵਾਂ ਪੋਸਟਰ ਸੋਸ਼ਲ ਮੀਡੀਆ ਉੱਤੇ ਖੂਬ ਟਰੈਂਡ ਕਰ ਰਿਹਾ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਨਵੀਂ ਪੋਸਟ ਸਾਂਝੀ ਕਰਕੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ।

ਹੋਰ ਪੜ੍ਹੋ : ਮਿਸ ਪੂਜਾ ਨੇ ਆਪਣੇ ਪੁੱਤਰ ਅਲਾਪ ਲਈ ਗਾਇਆ ਪਿਆਰਾ ਜਿਹਾ ਗੀਤ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਮਾਂ-ਪੁੱਤ ਦਾ ਇਹ ਕਿਊਟ ਜਿਹਾ ਵੀਡੀਓ

Shehnaaz-Gill

ਸ਼ਹਿਨਾਜ਼ ਗਿੱਲ ਨੇ ਹਾਲੀਵੁੱਡ ਵੈੱਬ ਸ਼ੋਅ 'ਲੂਸੀਫਰ' Lucifer ਦਾ ਪੋਸਟਰ ਸ਼ੇਅਰ ਕੀਤਾ ਹੈ। ਪੋਸਟਰ 'ਚ ਸ਼ਹਿਨਾਜ਼ ਨਾਲ ਸ਼ੋਅ ਦੇ ਲੀਡ ਐਕਟਰ ਟੌਮ ਐਲਿਸ ਨਜ਼ਰ ਆ ਰਹੇ ਹਨ। ਤਸਵੀਰ 'ਚ ਟੌਮ ਅਤੇ ਸ਼ਹਿਨਾਜ਼ ਦੀ ਜੋੜੀ ਪਰਫੈਕਟ ਲੱਗ ਰਹੀ ਹੈ, ਜਿਸ ਨੂੰ ਦੇਖਣ ਤੋਂ ਬਾਅਦ ਇਹ ਕਹਿਣਾ ਮੁਸ਼ਕਿਲ ਹੈ ਕਿ ਇਹ ਫੋਟੋਸ਼ਾਪਡ ਹੈ ਜਾਂ ਅਸਲੀ। ਜਿਸ ਕਰਕੇ ਪ੍ਰਸ਼ੰਸਕ ਵੀ ਕੰਫਿਊਜ ਹੋ ਗਏ ਨੇ। ਪਰ ਜੇ ਇਹ ਸੱਚ ਹੈ ਤਾਂ ਸ਼ਹਿਨਾਜ਼ ਗਿੱਲ ਦੇ ਪ੍ਰਸ਼ੰਸਕ ਆਪਣੀ ਪਸੰਦੀਦਾ ਅਦਾਕਾਰਾ ਨੂੰ ਹਾਲੀਵੁੱਡ ‘ਚ ਕੰਮ ਕਰਦੇ ਹੋਏ ਦੇਖਣਗੇ।

ਹੋਰ ਪੜ੍ਹੋ : ਕੈਨੇਡਾ ਤੋਂ ਪਟਿਆਲੇ ਪਹੁੰਚੀ ਗੀਤ ਗਰੇਵਾਲ ਦਾ ਪਤੀ ਪਰਮੀਸ਼ ਵਰਮਾ ਨੇ ਕੀਤਾ ਖ਼ਾਸ ਸਵਾਗਤ, ਦਿਉਰ ਸੁੱਖਨ ਵਰਮਾ ਨੇ ਤਸਵੀਰ ਸ਼ੇਅਰ ਕਰਕੇ ਭਾਬੀ ਬਾਰੇ ਆਖੀ ਇਹ ਗੱਲ...

ਪੋਸਟਰ ਨੂੰ ਸ਼ਹਿਨਾਜ਼ ਨੇ ਟਵਿੱਟਰ ਅਤੇ ਇੰਸਟਾਗ੍ਰਾਮ ਦੋਵਾਂ 'ਤੇ ਸ਼ੇਅਰ ਕੀਤਾ ਹੈ। ਪੋਸਟਰ ਸ਼ੇਅਰ ਕਰਦੇ ਹੋਏ ਸ਼ਹਿਨਾਜ਼ ਨੇ ਲਿਖਿਆ- 'ਅਸਲੀ ਬਿੱਗ ਬੌਸ ਤੋਂ ਯਾਹਾਂ ਹੈ ਅਤੇ ਨਾਲ ਹੀ ਉਨ੍ਹਾਂ ਨੇ #NetflixIndiaPlayback2021 #Playback2021 ਟੈਗ ਪੋਸਟ ਕੀਤੇ ਨੇ। ਇਸ ਪੋਸਟ ਉੱਤੇ ਸੱਤ ਲੱਖ ਤੋਂ ਵੱਧ ਲਾਈਕਸ ਅਤੇ ਕਮੈਂਟ ਆ ਚੁੱਕੇ ਹਨ।

image of Tu Yaheen Hai (TRIBUTE) Sidharth Shukla - Shehnaaz Gill

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਦੇ ਨਾਲ ਫ਼ਿਲਮੀ ਜਗਤ 'ਚ ਕੰਮ ਕਰ ਚੁੱਕੀ ਹੈ। ਉਹ ਕਈ ਨਾਮੀ ਗਾਇਕਾਂ ਦੇ ਮਿਊਜ਼ਿਕ ਵੀਡੀਓ ਚ ਅਦਾਕਾਰੀ ਕਰ ਚੁੱਕੀ ਹੈ। ਅਦਾਕਾਰਾ ਹੋਣ ਦੇ ਨਾਲ ਉਹ ਵਧੀਆ ਗਾਇਕਾ ਵੀ ਹੈ। ਉਹ ਕਈ ਸਿੰਗਲ ਅਤੇ ਡਿਊਟ ਸੌਂਗ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ। ਹਾਲ ਹੀ ਚ ਉਹ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ 'ਹੌਸਲਾ ਰੱਖ' ਚ ਨਜ਼ਰ ਆਈ ਸੀ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ। ਇਸ ਤੋਂ ਇਲਾਵਾ ਉਹ ਹਿੰਦੀ ਮਿਊਜ਼ਿਕ ਵੀਡੀਓਜ਼ ‘ਚ ਅਦਾਕਾਰੀ ਕਰ ਚੁੱਕੀ ਹੈ।

 

 

View this post on Instagram

 

A post shared by Shehnaaz Gill (@shehnaazgill)

You may also like