ਸ਼ਹਿਨਾਜ਼ ਗਿੱਲ ਨੇ ਸਾਂਝੀਆਂ ਕੀਤੀਆਂ ਸ਼ਿੰਦੇ ਗਰੇਵਾਲ ਨਾਲ ਕਿਊਟ ਤਸਵੀਰਾਂ, ਦੋਵੇਂ ਜਣੇ ਮਸਤੀ ਕਰਦੇ ਆਏ ਨਜ਼ਰ

Written by  Lajwinder kaur   |  March 15th 2021 12:45 PM  |  Updated: March 15th 2021 12:45 PM

ਸ਼ਹਿਨਾਜ਼ ਗਿੱਲ ਨੇ ਸਾਂਝੀਆਂ ਕੀਤੀਆਂ ਸ਼ਿੰਦੇ ਗਰੇਵਾਲ ਨਾਲ ਕਿਊਟ ਤਸਵੀਰਾਂ, ਦੋਵੇਂ ਜਣੇ ਮਸਤੀ ਕਰਦੇ ਆਏ ਨਜ਼ਰ

ਪੰਜਾਬ ਦੀ ਕੈਟਰੀਨਾ ਕੈਫ ਦੇ ਨਾਮ ਨਾਲ ਜਾਣੀ ਜਾਂਦੀ ਐਕਟਰੈੱਸ ਸ਼ਹਿਨਾਜ਼ ਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਏਨੀਂ ਦਿਨੀਂ ਉਹ ਆਪਣੇ ਨਵੇਂ ਫ਼ਿਲਮੀ ਪ੍ਰੋਜੈਕਟ ਦੇ ਲਈ ਕੈਨੇਡਾ ਪਹੁੰਚੀ ਹੋਈ ਹੈ। ਉਨ੍ਹਾਂ ਨੇ ਆਪਣੀ ਕੁਝ ਨਵੀਆਂ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ।

inside image of shehnaaz gill with shinda image source-instagram

ਹੋਰ ਪੜ੍ਹੋ :  ਦੂਜੀ ਵਾਰ ਮੰਮੀ-ਪਾਪਾ ਬਣਨ ਜਾ ਰਹੇ ਨੇ ਕ੍ਰਿਕੇਟਰ ਹਰਭਜਨ ਸਿੰਘ ਤੇ ਐਕਟਰੈੱਸ ਗੀਤਾ ਬਸਰਾ, ਪੋਸਟ ਪਾ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਖੁਸ਼ੀ

new pic of shehnaaz gill and shinda grewal image source-instagram

ਉਨ੍ਹਾਂ ਨੇ ਆਪਣੀ ਫ਼ਿਲਮ ਦੇ ਨੰਨ੍ਹੇ ਕੋ-ਸਟਾਰ ਸ਼ਿੰਦੇ ਗਰੇਵਾਲ ਦੇ ਨਾਲ ਕਿਊਟ ਜਿਹੀਆਂ ਫੋਟੋਆਂ ਸ਼ੇਅਰ ਕੀਤੀਆਂ ਨੇ। ਤਸਵੀਰਾਂ ‘ਚ ਦੋਵੇਂ ਜਣੇ ਖੂਬ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਨੇ। ਸ਼ਹਿਨਾਜ਼ ਗਿੱਲ ਜੋ ਕਿ ਪਿੰਕ ਰੰਗ ਦੇ ਆਉਟ ਫਿੱਟ ਤੇ ਸ਼ਿੰਦਾ ਗਰੇਵਾਲ ਬਲੈਕ ਰੰਗ ਦੇ ਆਉਟ ਫਿੱਟ ‘ਚ ਬਹੁਤ ਹੀ ਕਿਊਟ ਨਜ਼ਰ ਆ ਰਹੇ ਨੇ। ਦੋਵਾਂ ਜਣਿਆਂ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀਆਂ ਨੇ। ਇਸ ਪੋਸਟ ਉੱਤੇ ਸੱਤ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ।

shehnaaz gill and shinda grewal image source-instagram

ਦੱਸ ਦਈਏ ਸ਼ਹਿਨਾਜ਼ ਗਿੱਲ ਦਿਲਜੀਤ ਦੋਸਾਂਝ ਦੀ ਫ਼ਿਲਮ ‘ਹੌਸਲਾ ਰੱਖ’ ‘ਚ ਨਜ਼ਰ ਆਵੇਗੀ । ਇਸ ਫ਼ਿਲਮ ‘ਚ ਸੋਨਮ ਬਾਜਵਾ ਤੇ ਸ਼ਿੰਦਾ ਗਰੇਵਾਲ ਵੀ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਹਾਲ ਹੀ ‘ਚ ਉਹ ਬਾਦਸ਼ਾਹ ਦੇ ਗੀਤ ਫਲਾਈ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਈ । ਇਸ ਤੋਂ ਪਹਿਲਾਂ ਵੀ ਕਈ ਨਾਮੀ ਗਾਇਕਾਂ ਦੇ ਮਿਊਜ਼ਿਕ ਵੀਡੀਓ ਤੇ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ।

 

 

View this post on Instagram

 

A post shared by Shehnaaz Gill (@shehnaazgill)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network