ਭਾਰਤੀ ਸਿੰਘ ਦੇ ਪੁੱਤਰ ਗੋਲਾ ‘ਤੇ ਪਿਆਰ ਲੁਟਾਉਂਦੀ ਨਜ਼ਰ ਆਈ ਸ਼ਹਿਨਾਜ਼ ਗਿੱਲ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ
ਭਾਰਤੀ ਸਿੰਘ ਦੇ ਪੁੱਤਰ ਗੋਲਾ ‘ਤੇ ਪਿਆਰ ਲੁਟਾਉਂਦੀ ਨਜ਼ਰ ਆਈ ਸ਼ਹਿਨਾਜ਼ ਗਿੱਲ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ
Shehnaaz Gill Latest Video: ਪੰਜਾਬ ਦੀ ਕੈਟਰੀਨਾ ਕੈਫ ਯਾਨੀਕਿ ਸ਼ਹਿਨਾਜ਼ ਗਿੱਲ ਜੋ ਕਿ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਕਰਕੇ ਸੁਰਖੀਆਂ ਵਿੱਚ ਰਹਿੰਦੀ ਹੈ। ਫਿਲਮਫੇਅਰ ਦੇ ਮੰਚ 'ਤੇ ਸ਼ਹਿਨਾਜ਼ ਨੇ ਆਪਣੇ ਖ਼ਾਸ ਦੋਸਤ ਸਿਧਾਰਥ ਸ਼ੁਕਲਾ ਨੂੰ ਯਾਦ ਕਰਕੇ ਸਾਰਿਆਂ ਨੂੰ ਭਾਵੁਕ ਕਰ ਦਿੱਤਾ। ਇੰਨਾ ਹੀ ਨਹੀਂ ਸ਼ਹਿਨਾਜ਼ ਨੇ ਆਪਣਾ ਅਵਾਰਡ ਵੀ ਸਿਧਾਰਥ ਸ਼ੁਕਲਾ ਨੂੰ ਹੀ ਸਮਰਪਿਤ ਕੀਤਾ ਹੈ।
image source: Instagram
ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਕਾਮੇਡੀ ਦੀ ਕੁਇਨ ਭਾਰਤੀ ਸਿੰਘ ਦੇ ਪੁੱਤਰ ਗੋਲਾ ਦਾ ਇੱਕ ਪਿਆਰਾ ਜਿਹਾ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ਵਿੱਚ ਸ਼ਹਿਨਾਜ਼ ਗੋਲਾ ਦੇ ਨਾਲ ਗੱਲਾਂ ਕਰਦੀ ਹੋਈ ਪਿਆਰ ਲੁੱਟਾ ਰਹੀ ਹੈ। ਵੀਡੀਓ ਵਿੱਚ ਗੋਲਾ ਹੀ ਨਜ਼ਰ ਆ ਰਿਹਾ ਹੈ ਤੇ ਸ਼ਹਿਨਾਜ਼ ਇਸ ਵੀਡੀਓ ਨੂੰ ਰਿਕਾਰਡ ਕਰ ਰਹੀ ਹੈ ਜਿਸ ਕਰਕੇ ਉਸਦੀ ਆਵਾਜ਼ ਹੀ ਸੁਣਾਈ ਦੇ ਰਹੀ ਹੈ। ਵੀਡੀਓ ਵਿੱਚ ਦੇਖ ਸਕਦੇ ਹੋ ਗੋਲਾ ਸ਼ਹਿਨਾਜ਼ ਦੇ ਹੱਥਾਂ ਦੇ ਨਾਲ ਖੇਡਦਾ ਹੋਇਆ ਨਜ਼ਰ ਆ ਰਿਹਾ ਹੈ।
image source: Instagram
ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸ਼ਹਿਨਾਜ਼ ਗਿੱਲ ਨੇ ਕੈਪਸ਼ਨ ਵਿੱਚ ਲਿਖਿਆ ਹੈ- ‘ਮੇਰਾ ਨੋਨਾ ਮੇਰਾ ਗੋਲੂ ਮੇਰਾ ਹੀਰਾ @bharti.laughterqueen thank you gole ke saath milane ke liye’। ਇਸ ਪੋਸਟ ਉੱਤੇ ਲੱਖਾਂ ਦੀ ਗਿਣਤੀ ਵਿੱਚ ਲਾਈਕਸ ਆ ਚੁੱਕੇ ਹਨ। ਪ੍ਰਸ਼ੰਸਕਾਂ ਨੂੰ ਸ਼ਹਿਨਾਜ਼ ਦਾ ਇੱਹ ਅੰਦਾਜ਼ ਖੂਬ ਪਸੰਦ ਆ ਰਿਹਾ ਹੈ।
image source: Instagram
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
