
Shehnaaz Gill new pictures: ਪੰਜਾਬ ਦੀ ਮਸ਼ਹੂਰ ਗਾਇਕਾ ਅਤੇ ਅਦਾਕਾਰਾ ਸ਼ਹਿਨਾਜ਼ ਗਿੱਲ ਅਕਸਰ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਚਰਚਾ ਵਿੱਚ ਰਹਿੰਦੀ ਹੈ। ਬਿੱਗ ਬੌਸ ਤੋਂ ਬਾਅਦ ਪੰਜਾਬੀ ਫ਼ਿਲਮ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਵਿੱਚ ਆਪਣੀ ਵੱਖਰੀ ਪਛਾਣ ਬਨਾਉਣ ਵਾਲੀ ਸ਼ਹਿਨਾਜ਼ ਗਿੱਲ ਮੁੜ ਇੱਕ ਵਾਰ ਫਿਰ ਆਪਣੀ ਨਵੀਂ ਲੁੱਕਸ ਲਈ ਚਰਚਾ ਵਿੱਚ ਆ ਗਈ ਹੈ। ਜੀ ਹਾਂ ਇਸ ਵਾਰ ਟ੍ਰੈਡੀਸ਼ਨਲ ਲੁੱਕ ਵਿੱਚ ਨਜ਼ਰ ਆਈ ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।

ਹਾਲ ਹੀ ਵਿੱਚ ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਸ਼ਹਿਨਾਜ਼ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਬੇਹੱਦ ਖੂਬਸੂਰਤ ਲੁੱਕ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਸ਼ਹਿਨਾਜ਼ ਗਿੱਲ ਆਪਣੀ ਲੁੱਕ ਅਤੇ ਪਰਫੈਕਟ ਫਿਗਰ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਹਮੇਸ਼ਾ ਹੀ ਲਾਈਮਲਾਈਟ 'ਚ ਰਹਿੰਦੀ ਹੈ। ਸ਼ਹਿਨਾਜ਼ ਗਿੱਲ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੌਰਾਨ ਇੱਕ ਸ਼ਾਨਦਾਰ ਕਢਾਈ ਵਾਲਾ ਸ਼ਰਾਰਾ ਪਾਇਆ ਹੋਇਆ ਹੈ ਜਿਸ ਵਿੱਚ ਉਹ ਬਹੁਤ ਸੁੰਦਰ ਲੱਗ ਰਹੀ ਹੈ।
ਇਨ੍ਹਾਂ ਤਸਵੀਰਾਂ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਸ਼ਹਿਨਾਜ਼ ਨੇ ਆਪਣੀ ਇਸ ਡਰੈਸ ਨਾਲ ਭਾਰੀ ਗਹਿਣੇ ਅਤੇ ਘੱਟੋ-ਘੱਟ ਮੇਕਅੱਪ ਨਾਲ ਆਪਣੇ ਇਸ ਆਊਟਲੁੱਕ ਨੂੰ ਪੂਰਾ ਕੀਤਾ ਹੈ। ਸ਼ਹਿਨਾਜ਼ ਗਿੱਲ ਨੇ ਇੱਕ ਵਾਰ ਫਿਰ ਆਪਣੇ ਸਟਾਈਲਿਸ਼ ਲੁੱਕ ਨਾਲ ਪ੍ਰਸ਼ੰਸਕਾਂ ਦਾ ਮਨ ਮੋਹ ਲਿਆ ਹੈ।

ਸ਼ਹਿਨਾਜ਼ ਗਿੱਲ ਵੱਲੋਂ ਸ਼ੇਅਰ ਕੀਤੀਆਂ ਗਈਆਂ ਇਹ ਤਸਵੀਰਾਂ ਫੈਨਜ਼ ਨੂੰ ਬੇਹੱਦ ਪਸੰਦ ਆ ਰਹੀਆਂ ਹਨ। ਸਿਡਨਾਜ਼ ਦੇ ਫੈਨਜ਼ ਅਦਾਕਾਰਾ ਦੇ ਇਸ ਟ੍ਰੈਡੀਸ਼ਨਲ ਲੁੱਕ ਤੋਂ ਬੇਹੱਦ ਪ੍ਰਭਾਵਿਤ ਹੋਏ ਹਨ ਤੇ ਕਮੈਂਟ ਕਰਕੇ ਉਸ ਦੀ ਤਾਰੀਫ ਕਰ ਰਹੇ ਹਨ। ਸ਼ਹਿਨਾਜ਼ ਦੀਆਂ ਇਨ੍ਹਾਂ ਤਸਵੀਰਾਂ ਉੱਤੇ ਫੈਨਜ਼ ਦਿਲ ਖੋਲ੍ਹ ਕੇ ਪਿਆਰ ਬਰਸਾ ਰਹੇ ਹਨ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਕੌਰ ਗਿੱਲ ਨੇ ਬਿੱਗ ਬੌਸ 13 ਤੋਂ ਬਾਅਦ ਬਾਲੀਵੁੱਡ 'ਚ ਆਪਣੀ ਵੱਖਰੀ ਪਛਾਣ ਬਣਾ ਲਈ ਹੈ। ਬਿੱਗ ਬੌਸ ਹਾਊਸ ਵਿੱਚ ਸ਼ਹਿਨਾਜ਼ ਨੇ ਮਰਹੂਮ ਅਦਾਕਾਰ ਸਿਧਾਰਥ ਸ਼ੁਕਲਾ ਨਾਲ ਆਪਣੀ ਦੋਸਤੀ ਅਤੇ ਆਪਣੇ ਪਿਆਰੇ ਤੇ ਚੁੱਲਬੁਲੇ ਅੰਦਾਜ਼ ਨਾਲ ਦਰਸ਼ਕਾਂ ਦਿਲ ਜਿੱਤ ਲਿਆ ਸੀ।

ਜਲਦ ਹੀ ਸ਼ਹਿਨਾਜ਼ ਬਾਲੀਵੁੱਡ ਦੇ ਸੁਪਰ ਸਟਾਰ ਸਲਮਾਨ ਖ਼ਾਨ ਦੀ ਆਉਣ ਵਾਲੀ ਫ਼ਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਨਾਲ ਆਪਣਾ ਪਹਿਲਾ ਬਾਲੀਵੁੱਡ ਡੈਬਿਊ ਕਰਨ ਵਾਲੀ ਹੈ। ਫੈਨਜ਼ ਸ਼ਹਿਨਾਜ਼ ਦੀ ਇਸ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
View this post on Instagram