ਸ਼ਹਿਨਾਜ਼ ਗਿੱਲ ਨੇ ਦਿਖਾਏ ਇੱਕ ਤੋਂ ਬਾਅਦ ਇੱਕ ਆਪਣੇ ਕਈ ਅਵਤਾਰ, ਆਪਣੀ ਦਿਲਕਸ਼ ਅਦਾਵਾਂ ਦੇ ਨਾਲ ਮਚਾਈ ਤਬਾਹੀ, ਦੇਖੋ ਵੀਡੀਓ

written by Lajwinder kaur | March 10, 2022

ਪੰਜਾਬੀ ਅਦਾਕਾਰਾ ਤੇ ਗਾਇਕਾ ਸ਼ਹਿਨਾਜ਼ ਗਿੱਲ Shehnaaz Gill ਅੱਜਕੱਲ੍ਹ ਕਿਸੇ ਪਹਿਚਾਣ ਦੀ ਮੁਹਤਾਜ ਨਹੀਂ ਹੈ। ਪੰਜਾਬ ਦੀ ਕੈਟਰੀਨਾ ਕੈਫ ਬਣ ਕੇ ਮੁੰਬਈ ਪਹੁੰਚੀ ਸ਼ਹਿਨਾਜ਼ ਨੇ ਬਿੱਗ ਬੌਸ 'ਚ ਆਪਣੀ ਅਸਲੀ ਸ਼ਖਸੀਅਤ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ। ਅੱਜ ਲੋਕ ਉਸ ਨੂੰ ਦੇਸ਼ ਦੀ ਸ਼ਹਿਨਾਜ਼ ਗਿੱਲ ਕਹਿ ਕੇ ਬੁਲਾਉਂਦੇ ਹਨ ਅਤੇ ਉਸ 'ਤੇ ਆਪਣਾ ਪਿਆਰ ਵੀ ਲੁਟਾਉਂਦੇ ਨੇ। ਕਰੋੜਾਂ ਲੋਕਾਂ ਦੇ ਦਿਲਾਂ 'ਚ ਵੱਸਣ ਵਾਲੀ ਸ਼ਹਿਨਾਜ਼ ਗਿੱਲ ਦੀ ਸੋਸ਼ਲ ਮੀਡੀਆ 'ਤੇ ਵੀ ਜ਼ਬਰਦਸਤ ਫੈਨ ਫਾਲੋਇੰਗ ਹੈ, ਜੋ ਉਸ ਦੀ ਇੱਕ ਝਲਕ ਲਈ ਬੇਤਾਬ ਰਹਿੰਦੇ ਹਨ। ਸ਼ਹਿਨਾਜ਼ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਆਪਣਾ ਇੱਕ ਨਵਾਂ ਵੀਡੀਓ ਸ਼ੇਅਰ ਕੀਤਾ ਹੈ, ਜੋ ਕਿ ਖੂਬ ਵਾਇਰਲ ਹੋ ਰਿਹਾ ਹੈ।

shehnaaz gill Latest pic image From instagarm

ਹੋਰ ਪੜ੍ਹੋ : ਜੌਰਡਨ ਸੰਧੂ ਨੇ ਆਪਣੀ ਪਤਨੀ ਦੇ ਨਾਲ ਸਾਂਝੀ ਕੀਤੀ ਪਿਆਰੀ ਜਿਹੀ ਤਸਵੀਰ, ਜੋੜੀ ਨੂੰ ਪ੍ਰਸ਼ੰਸਕਾਂ ਤੋਂ ਲੈ ਕੇ ਕਲਾਕਾਰਾਂ ਤੱਕ ਦੀਆਂ ਮਿਲੀਆਂ ਤਾਰੀਫ਼ਾਂ

ਸ਼ਹਿਨਾਜ਼ ਗਿੱਲ ਨੇ ਲੰਬੇ ਸਮੇਂ ਬਾਅਦ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀਡੀਓ ਸ਼ੇਅਰ ਕੀਤਾ ਹੈ, ਜੋ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਿਹਾ ਹੈ। ਇਸ ਵੀਡੀਓ 'ਚ ਸ਼ਹਿਨਾਜ਼ ਨੂੰ ਪੰਜ ਵੱਖ-ਵੱਖ ਪਹਿਰਾਵੇ ਅਤੇ ਲੁੱਕ 'ਚ ਦੇਖਿਆ ਜਾ ਸਕਦਾ ਹੈ। ਸਭ ਤੋਂ ਪਹਿਲਾਂ ਸ਼ਹਿਨਾਜ਼ ਗਿੱਲ ਪੀਲੇ ਰੰਗ ਦੇ ਪਹਿਰਾਵੇ ਅਤੇ ਖੁੱਲ੍ਹੇ ਵਾਲਾਂ ਚ ਨਜ਼ਰ ਆਉਂਦੀ ਹੈ। ਉਸ ਤੋਂ ਤੁਰੰਤ ਬਾਅਦ ਉਹ ਗੁਲਾਬੀ ਰੰਗ ਦੀ ਡਰੈੱਸ 'ਚ ਨਜ਼ਰ ਆਉਂਦੀ ਹੈ, ਇਸ ਤੋਂ ਇਲਾਵਾ ਉਹ ਵੱਖ-ਵੱਖ ਲੁੱਕ ਨਾਲ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਅੰਤ ਵਿੱਚ ਉਹ ਇੱਕ ਮੈਰੂਨ ਰੰਗ ਦੇ ਪੱਛਮੀ ਪਹਿਰਾਵੇ ਵਿੱਚ ਬਹੁਤ ਹੀ ਦਿਲਕਸ਼ ਨਜ਼ਰ ਆ ਰਹੀ ਹੈ।

shehnaaz gill new pics

ਹੋਰ ਪੜ੍ਹੋ : ਦਿਲਜੀਤ ਦੋਸਾਂਝ ਦੇ ਇਸ ਪਿਆਰੇ ਜਿਹੇ ਵੀਡੀਓ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਨਿੱਕੀ ਬੱਚੀ ਦੇ ਨਾਲ ਖੇਡਦੇ ਆਏ ਨਜ਼ਰ, ਦੇਖੋ ਵੀਡੀਓ

ਵੀਡੀਓ 'ਚ ਸ਼ਹਿਨਾਜ਼ ਗਿੱਲ ਕੈਲਾਸ਼ ਖੇਰ ਦੇ ਗੀਤ 'ਤੌਬਾ ਤੌਬਾ' 'ਤੇ ਪਰਫਾਰਮ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕ ਖੂਬ ਪਿਆਰ ਲੁਟਾ ਰਹੇ ਹਨ। ਪ੍ਰਸ਼ੰਸਕ ਕਮੈਂਟ ਬਾਕਸ ‘ਚ ਫਾਇਰ ਅਤੇ ਹਾਰਟ ਆਈਜ਼ ਵਾਲੇ ਇਮੋਜੀਜ਼ ਪੋਸਟ ਕਰ ਰਹੇ ਹਨ। ਇਸ ਵੀਡੀਓ ਉੱਤੇ ਪੰਜ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਹਨ ਤੇ ਵੱਡੀ ਗਿਣਤੀ 'ਚ ਕਮੈਂਟ ਆ ਚੁੱਕੇ ਹਨ। ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਏਨੀਂ ਦਿਨੀ ਮਾਇਆ ਨਗਰੀ 'ਚ ਕੰਮ ਕਰ ਰਹੀ ਹੈ। ਪਿਛਲੇ ਸਾਲ ਉਹ ਦਿਲਜੀਤ ਦੋਸਾਂਝ ਦੇ ਨਾਲ ਹੌਸਲਾ ਰੱਖ ਫ਼ਿਲਮ ਚ ਨਜ਼ਰ ਆਈ ਸੀ। ਇਸ ਫ਼ਿਲਮ ਨੇ ਬਾਕਸ ਆਫਿਸ ਉੱਤੇ ਕਮਾਲ ਦਾ ਪ੍ਰਦਰਸ਼ਨ ਕੀਤਾ ਸੀ।

 

 

View this post on Instagram

 

A post shared by Shehnaaz Gill (@shehnaazgill)

You may also like