Trending:
ਸ਼ਹਿਨਾਜ਼ ਗਿੱਲ ਨੇ ਆਪਣੀ ਗਾਇਕੀ ਨਾਲ ਜਿੱਤਿਆ ਦਰਸ਼ਕਾਂ ਦਾ ਦਿਲ, ਇੱਕ ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਇਹ ਵੀਡੀਓ
ਪੰਜਾਬੀ ਐਕਟਰੈੱਸ ਸ਼ਹਿਨਾਜ਼ ਗਿੱਲ ਜਿਸਨੇ ਆਪਣੇ ਚੁਲਬੁਲੇ ਅੰਦਾਜ਼ ਦੇ ਨਾਲ ਸਭ ਨੂੰ ਆਪਣਾ ਦੀਵਾਨਾ ਬਣਾਇਆ ਹੋਇਆ ਹੈ । ਸੋਸ਼ਲ ਮੀਡੀਆ ਉੱਤੇ ਲੋਕੀਂ ਉਨ੍ਹਾਂ ਖੂਬ ਪਸੰਦ ਕਰਦੇ ਨੇ । ਜਿਸ ਕਰਕੇ ਸ਼ਹਿਨਾਜ਼ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੁੰਦੀਆਂ ਰਹਿੰਦੀਆਂ ਨੇ ।
ਹੋਰ ਪੜ੍ਹੋ : ਸਪਨਾ ਚੌਧਰੀ ‘ਤੇ ਛਾਇਆ ਗਾਇਕ ਕਾਕਾ ਦੇ ਗੀਤ “ਕਹਿ ਲੈਣ ਦੇ” ਦਾ ਜਾਦੂ, ਦਰਸ਼ਕਾਂ ਨਾਲ ਸ਼ੇਅਰ ਕੀਤਾ ਇਹ ਖ਼ਾਸ ਵੀਡੀਓ
ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਇੱਕ ਗਾਇਕੀ ਵਾਲਾ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ‘ਵਾਅਦਾ ਹੈ’ ਗੀਤ ਗਾਉਂਦੀ ਹੋਈ ਦਿਖਾਈ ਦੇ ਰਹੀ ਹੈ । ਦਰਸ਼ਕਾਂ ਨੂੰ ਉਨ੍ਹਾਂ ਦਾ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ । ਇੱਕ ਮਿਲੀਅਨ ਤੋਂ ਵੱਧ ਲੋਕ ਇਸ ਨੂੰ ਦੇਖ ਚੁੱਕੇ ਨੇ ।

ਪ੍ਰਸ਼ੰਸਕ ਕਮੈਂਟ ਕਰਕੇ ਸ਼ਹਿਨਾਜ਼ ਗਿੱਲ ਦੀ ਗਾਇਕੀ ਦੀ ਤਾਰੀਫ਼ ਕਰ ਰਹੇ ਨੇ । ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਕਈ ਨਾਮੀ ਗਾਇਕਾਂ ਦੇ ਨਾਲ ਕੰਮ ਕਰ ਚੁੱਕੀ ਹੈ । ਹੁਣ ਉਹ ਮਾਇਆ ਨਗਰੀ ‘ਚ ਧਮਾਲ ਮਚਾ ਰਹੀ ਹੈ । ਹਾਲ ਹੀ ‘ਚ ਉਹ ਸਿਧਾਰਥ ਸ਼ੁਕਲਾ ਦੇ ਨਾਲ ਟੋਨੀ ਕੱਕੜ ਦੇ ਗਾਣੇ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਈ ਸੀ ।

View this post on Instagram