ਦੇਖੋ ਵੀਡੀਓ : ਸ਼ਹਿਨਾਜ਼ ਗਿੱਲ ਦਾ ਇਹ ਗਾਇਕੀ ਵਾਲਾ ਵੀਡੀਓ ਤੇਜ਼ੀ ਨਾਲ ਹੋ ਰਿਹਾ ਹੈ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਿਹਾ ਹੈ ਖੂਬ ਪਸੰਦ

written by Lajwinder kaur | October 11, 2020

ਪੰਜਾਬ ਦੀ ਐਕਟਰੈੱਸ ਸ਼ਹਿਨਾਜ਼ ਗਿੱਲ ਜੋ ਬਿੱਗ ਬੌਸ 13 ਦੇ ਨਾਲ ਖੂਬ ਸੁਰਖ਼ੀਆਂ ‘ਚ ਬਣੀ ਰਹੀ ਹੈ । ਇਸ ਸ਼ੋਅ ਤੋਂ ਉਨ੍ਹਾਂ ਦੀ ਲੋਕਪ੍ਰਿਯਤਾ ‘ਚ ਦੁਗਣਾ ਨਹੀਂ ਸਗੋ ਚੌਗਣਾ ਵਾਧਾ ਹੋਇਆ ਹੈ । ਜਿਸਦੇ ਚੱਲਦੇ ਉਨ੍ਹਾਂ ਦੀ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਟਰੈਂਡ ਕਰਦੀਆਂ ਹਨ ।

shehnaaz Gill pic ਹੋਰ ਪੜ੍ਹੋ : ਅਮਿਤਾਭ ਬੱਚਨ ਹੋਏ 78 ਸਾਲ ਦੇ, ਬਰਥਡੇਅ ਵਿਸ਼ ਲਈ ਫੈਨਜ਼ ਦਾ ਕੁਝ ਇਸ ਤਰ੍ਹਾਂ ਕੀਤਾ ਧੰਨਵਾਦ

ਅਜਿਹੇ ‘ਚ ਉਨ੍ਹਾਂ ਦਾ ਇੱਕ ਨਵਾਂ ਵੀਡੀਓ ਬਹੁਤ ਤੇਜ਼ੀ ਦੇ ਨਾਲ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਸ਼ਹਿਨਾਜ਼ ਗਿੱਲ ਦਿਲਜੀਤ ਦੋਸਾਂਝ ਦਾ ਨਵਾਂ ਗੀਤ ‘Born To Shine’ ਗਾਉਂਦੀ ਹੋਈ ਨਜ਼ਰ ਆ ਰਹੀ ਹੈ । ਦਰਸ਼ਕਾਂ ਨੂੰ ਸ਼ਹਿਨਾਜ਼ ਗਿੱਲ ਦੀ ਗਾਇਕੀ ਵੀ ਬਹੁਤ ਪਸੰਦ ਆ ਰਹੀ ਹੈ ।

shehnaaz gill1

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੀ ਤਾਂ ਉਹ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੀ ਹੈ । ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਹਿੱਟ ਗੀਤਾਂ ‘ਚ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ । ਇਸ ਸਾਲ ਉਹ ਦਰਸ਼ਨ ਰਾਵਲ ਦੇ ਹਿੰਦੀ ਗੀਤ Bhula Dunga ‘ਚ ਸਿਧਾਰਥ ਸ਼ੁਕਲਾ ਦੇ ਨਾਲ ਦਿਖਾਈ ਦਿੱਤੀ ਸੀ ।

shenaaz gill new pic

You may also like