
ਸ਼ਹਿਨਾਜ਼ ਗਿੱਲ (Shehnaaz Gill) ਅਕਸਰ ਸਿਧਾਰਥ ਸ਼ੁਕਲਾ (Sidharth Shukla) ਨੂੰ ਯਾਦ ਕਰਦੇ ਹੋਏ ਅਕਸਰ ਭਾਵੁਕ ਹੋ ਜਾਂਦੀ ਹੈ । ਉਸ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ । ਹੁਣ ਸ਼ਹਿਨਾਜ਼ ਗਿੱਲ ਦਾ ਇੱਕ ਹੋਰ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ‘ਦਿਲ ਕੋ ਕਰਾਰ ਆਇਆ’ ਗੀਤ ਗਾਉਂਦੀ ਹੋਈ ਨਜ਼ਰ ਆ ਰਹੀ ਹੈ । ਸ਼ਹਿਨਾਜ਼ ਗਿੱਲ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਵਾਇਰਲ ਹੋ ਰਿਹਾ ਹੈ ।

ਹੋਰ ਪੜ੍ਹੋ : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਅਰਵਿੰਦਰ ਖਹਿਰਾ ਨੇ ਕਰਵਾਇਆ ਵਿਆਹ
ਇਸ ਵੀਡੀਓ ਨੂੰ ਵੇਖ ਕੇ ਪ੍ਰਸ਼ੰਸਕ ਵੀ ਭਾਵੁਕ ਹੋ ਰਹੇ ਹਨ । ਸਿਧਾਰਥ ਸ਼ੁਕਲਾ ਦੇ ਲਈ ਹੀ ਸ਼ਹਿਨਾਜ਼ ਗਿੱਲ ਨੇ ਇਹ ਗੀਤ ਗਾਇਆ ਸੀ ।ਸ਼ਹਿਨਾਜ਼ ਗਿੱਲ ਹਾਲ ਹੀ ਵਿੱਚ ਦੁਬਈ ਗਈ ਸੀ, ਜਿੱਥੇ ਉਸਨੇ ਫਿਲਮ-ਫੇਅਰ ਮਿਡਲ ਈਸਟ ਅਚੀਵਰਸ ਨਾਈਟ ਵਿੱਚ ਸ਼ਿਰਕਤ ਕੀਤੀ ਸੀ। ਇਸ ਐਵਾਰਡ ਨਾਈਟ ਵਿੱਚ ਵੀ ਅਦਾਕਾਰਾ ਨੇ ਐਵਾਰਡ ਜਿੱਤ ਕੇ ਸਿਧਾਰਥ ਸ਼ੁਕਲਾ ਨੂੰ ਸ਼ਰਧਾਂਜਲੀ ਦਿੱਤੀ।
![Shehnaaz Gill recreates hit song 'Hasi Ban Gaye' song [Watch Video]](https://wp.ptcpunjabi.co.in/wp-content/uploads/2022/08/Shehnaaz-Gill-min-5.jpg)
ਐਵਾਰਡ ਲੈਣ ਤੋਂ ਬਾਅਦ ਸ਼ਹਿਨਾਜ਼ ਨੇ ਸਟੇਜ 'ਤੇ ਸਿਧਾਰਥ ਨੂੰ ਯਾਦ ਕੀਤਾ ।ਸ਼ਹਿਨਾਜ਼ ਗਿੱਲ ਅਤੇ ਸਿਧਾਰਥ ਸ਼ੁਕਲਾ ਦੀ ਜੋੜੀ ਬਿੱਗ ਬੌਸ ‘ਚ ਬਣੀ ਸੀ ਅਤੇ ਇਸ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਹ ਜੋੜੀ ਸਿਡਨਾਜ਼ ਦੇ ਨਾਂਅ ਨਾਲ ਮਸ਼ਹੂਰ ਹੋਈ ਸੀ । ਪਰ ਅਫਸੋਸ ਦੀ ਗੱਲ ਇਹ ਹੈ ਕਿ ਇਹ ਜੋੜੀ ਹਮੇਸ਼ਾ ਦੇ ਲਈ ਟੁੱਟ ਗਈ।

ਕਿਉਂਕਿ ਸਿਧਾਰਥ ਸ਼ੁਕਲਾ ਦਾ ਇੱਕ ਸਾਲ ਪਹਿਲਾਂ ਹੀ ਦਿਹਾਂਤ ਹੋਇਆ ਹੈ ।ਸਿਧਾਰਥ ਦੇ ਦਿਹਾਂਤ ਤੋਂ ਬਾਅਦ ਸ਼ਹਿਨਾਜ਼ ਗਿੱਲ ਪੂਰੀ ਤਰ੍ਹਾਂ ਟੁੱਟ ਗਈ ਸੀ ਅਤੇ ਕਾਫੀ ਸਮਾਂ ਉਹ ਪ੍ਰੇਸ਼ਾਨ ਰਹੀ ।ਪਰ ਹੌਲੀ ਹੌਲੀ ਉਸ ਨੇ ਖੁਦ ਨੂੰ ਸੰਭਾਲਿਆ ਅਤੇ ਹੁਣ ਉਸ ਦੀ ਜ਼ਿੰਦਗੀ ਪਟਰੀ ‘ਤੇ ਆ ਰਹੀ ਹੈ ।
Baby I'm not crying 😢.....#DilKoKaraarAaya #ShehnaazGill pic.twitter.com/u0aBi9jabV
— sal (@navion1990) November 24, 2022