Trending:
ਸਲਮਾਨ ਖ਼ਾਨ ਦੀ ਫਿਲਮ 'ਕਭੀ ਈਦ ਕਭੀ ਦੀਵਾਲੀ' ਤੋਂ ਸ਼ਹਿਨਾਜ਼ ਕੱਢਿਆ ਗਿਆ? ਇਹ ਹੈ ਸੱਚ
ਪੰਜਾਬ ਦੀ ਕੈਟਰੀਨਾ ਕੈਫ ਯਾਨੀਕਿ ਸ਼ਹਿਨਾਜ਼ ਗਿੱਲ ਜੋ ਕਿ ਅਕਸਰ ਹੀ ਸੁਰਖੀਆਂ ਚ ਰਹਿੰਦੀ ਹੈ। ਅਜੇ ਇਹ ਖਬਰ ਆਈ ਸੀ ਕਿ ਉਨ੍ਹਾਂ ਨੂੰ ਸਲਮਾਨ ਖ਼ਾਨ ਦੀ ਫ਼ਿਲਮ ‘ਕਭੀ ਈਦ ਕਭੀ ਦੀਵਾਲੀ’ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਜਿਸ ਤੋਂ ਬਾਅਦ ਸ਼ਹਿਨਾਜ਼ ਗਿੱਲ ਦੇ ਫੈਨਜ਼ ਕਾਫੀ ਜ਼ਿਆਦਾ ਉਦਾਸ ਨਜ਼ਰ ਆ ਰਹੇ ਸਨ। ਪਰ ਹੁਣ ਇਸ ਖਬਰ ਨੂੰ ਲੈ ਕੇ ਨਵੀਂ ਅਪਟੇਡ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਸ਼ਹਿਨਾਜ਼ ਗਿੱਲ ਦੇ ਪ੍ਰਸ਼ੰਸਕਾਂ ਨੂੰ ਸੁੱਖ ਦਾ ਸਾਹ ਆਵੇਗਾ।
ਹੋਰ ਪੜ੍ਹੋ : ਤੇਜਸਵੀ ਪ੍ਰਕਾਸ਼ ਨੇ ਆਪਣੀ ਮਰਾਠੀ ਫ਼ਿਲਮ ‘Man Kasturi Re’ ਦਾ ਪੋਸਟਰ ਕੀਤਾ ਸਾਂਝਾ, ਪ੍ਰਸ਼ੰਸਕ ਦੇ ਰਹੇ ਨੇ ਵਧਾਈਆਂ
Image Source: Instagram
ਸੁਪਰਸਟਾਰ ਸਲਮਾਨ ਖ਼ਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਕਭੀ ਈਦ ਕਭੀ ਦੀਵਾਲੀ' ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਇਹ ਫਿਲਮ ਪਹਿਲਾਂ ਵੀ ਸੁਰਖੀਆਂ 'ਚ ਸੀ ਕਿ ਸਲਮਾਨ ਦੇ ਜੀਜਾ ਆਯੂਸ਼ ਸ਼ਰਮਾ ਨੂੰ ਕਿਸੇ ਕਾਰਨ ਇਸ ਫਿਲਮ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ । ਇਸ ਗੱਲ ਦੀ ਕਾਫੀ ਚਰਚਾ ਹੈ ਕਿ ਸ਼ਹਿਨਾਜ਼ ਗਿੱਲ ਨੂੰ ਸਲਮਾਨ ਦੀ ਫਿਲਮ 'ਕਭੀ ਈਦ ਕਭੀ ਦੀਵਾਲੀ' ਤੋਂ ਬਾਹਰ ਕਰ ਦਿੱਤਾ ਗਿਆ ਹੈ। ਪਰ ਤਾਜ਼ਾ ਰਿਪੋਰਟਾਂ ਵਿੱਚ ਇਸ ਖਬਰ ਦੀ ਸੱਚਾਈ ਸਭ ਦੇ ਸਾਹਮਣੇ ਆ ਗਈ ਹੈ।
Image Source: Instagram
ਰਿਪੋਰਟ ਮੁਤਾਬਕ ਸੂਤਰਾਂ ਨੇ ਇਨ੍ਹਾਂ ਸਾਰੀਆਂ ਖਬਰਾਂ ਦਾ ਖੰਡਨ ਕੀਤਾ ਹੈ। ਰਿਪੋਰਟ ਮੁਤਾਬਕ ਇਹ ਸਾਰੀਆਂ ਅਫਵਾਹਾਂ ਹਨ। ਮਿਲੀ ਜਾਣਕਾਰੀ ਮੁਤਾਬਕ ਸੂਤਰ ਨੇ ਦੱਸਿਆ ਕਿ ਸ਼ਹਿਨਾਜ਼ ਗਿੱਲ ਨੇ ਇਸ ਸਾਲ ਦੇ ਸ਼ੁਰੂ 'ਚ ਹੀ 'ਕਭੀ ਈਦ ਕਭੀ ਦੀਵਾਲੀ' ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਸੀ। ਇਸ ਤੋਂ ਇਲਾਵਾ ਫਿਲਮ 'ਚ ਸ਼ਹਿਨਾਜ਼ ਰਾਘਵ ਜੁਆਲ ਦੇ ਆਪੋਜਿਟ ਨਜ਼ਰ ਆਵੇਗੀ। ਸ਼ਹਿਨਾਜ਼ ਇਸ ਫਿਲਮ ਨਾਲ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ। ਸ਼ਹਿਨਾਜ਼ ਗਿੱਲ ਤੋਂ ਇਲਾਵਾ ਪਲਕ ਤਿਵਾਰੀ ਅਤੇ ਸਿਧਾਰਥ ਨਿਗਮ ਵੀ ਇਸ ਪ੍ਰੋਜੈਕਟ ਦਾ ਹਿੱਸਾ ਹਨ।
Image Source: Instagram
ਇਸ ਤੋਂ ਇਲਾਵਾ ਪਹਿਲਾਂ ਇਹ ਵੀ ਖਬਰਾਂ ਆਈਆਂ ਸਨ ਕਿ ਕਭੀ ਈਦ 'ਕਭੀ ਦੀਵਾਲੀ' ਦਾ ਨਾਂ ਬਦਲ ਕੇ ਭਾਈਜਾਨ ਕਰ ਦਿੱਤਾ ਗਿਆ ਹੈ। ਹਾਲਾਂਕਿ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਫਿਲਮ ਨੂੰ ਫਰਹਾਦ ਸਾਮਜੀ ਡਾਇਰੈਕਟ ਕਰ ਰਹੇ ਹਨ।
ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਕਈ ਪ੍ਰੋਜੈਕਟਾਂ 'ਚ ਰੁੱਝੀ ਹੋਈ ਹੈ। ਉਹ ਪਹਿਲਾਂ ਹੀ ਕੁਝ ਪੰਜਾਬੀ ਫਿਲਮਾਂ ਦਾ ਹਿੱਸਾ ਰਹੀ ਹੈ। ਬਿੱਗ ਬੌਸ ਸ਼ੋਅ ਤੋਂ ਵਿਸ਼ਵ ਪ੍ਰਸਿੱਧ ਹੋਈ ਸ਼ਹਿਨਾਜ਼ ਸੋਸ਼ਲ ਮੀਡੀਆ ਦੀ ਕਵੀਨ ਬਣ ਗਈ ਹੈ। ਇਸ ਤੋਂ ਇਲਾਵਾ ਸ਼ਹਿਨਾਜ਼ ਗਿੱਲ ਦੀ ਝੋਲੀ ਇੱਕ ਹੋਰ ਹਿੰਦੀ ਫ਼ਿਲਮ ਹੈ ਜਿਸ ਦੀ ਸ਼ੂਟਿੰਗ ਜਲਦ ਹੀ ਵਿਦੇਸ਼ ‘ਚ ਸ਼ੁਰੂ ਹੋਵੇਗੀ।
View this post on Instagram