ਲੋਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਸ਼ਹਿਨਾਜ਼ ਗਿੱਲ ਦਾ ਸਿੱਧੂ ਮੂਸੇਵਾਲੇ ਦੇ ਗੀਤ 'ਤੇ ਬਣਾਇਆ ਗਿਆ ਇਹ ਵੀਡੀਓ

written by Lajwinder kaur | January 07, 2020

ਪੰਜਾਬੀ ਗਾਇਕਾ ਤੇ ਅਦਾਕਾਰਾ ਸ਼ਹਿਨਾਜ਼ ਕੌਰ ਗਿੱਲ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ‘ਚ ਉਹ ਸਿੱਧੂ ਮੂਸੇਵਾਲਾ ਦੇ ਮਸ਼ਹੂਰ ਗੀਤ ‘ਉੱਚੀਆਂ ਨੇ ਗੱਲਾਂ’ ਦੇ ਬੋਲਾਂ ਉੱਤੇ ਐਕਟ ਕਰਦੇ ਹੋਏ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ।

 
View this post on Instagram
 

It is better to fail in originality than to succeed in imitation URS SHEHNAZGILL ?? @badeshashehbaz

A post shared by Shehnaaz Shine (@shehnaazgill) on

ਹੋਰ ਵੇਖੋ:ਜੱਸੀ ਦੇ ਨਾਂਅ ਨਾਲ ਮਸ਼ਹੂਰ ਟੀਵੀ ਅਦਾਕਾਰਾ ਮੋਨਾ ਸਿੰਘ ਨੇ ਕਰਵਾਇਆ ਵਿਆਹ, ਲਾਲ ਰੰਗ ਦੇ ਲਹਿੰਗੇ ‘ਚ ਆਈ ਨਜ਼ਰ, ਦੇਖੋ ਤਸਵੀਰਾਂ ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਕੰਮ ਦੀ ਤਾਂ ਉਹ ਏਨੀਂ ਦਿਨੀਂ ਟੀਵੀ ਦੇ ਰਿਆਲਟੀ ਸ਼ੋਅ ‘ਚ ਖੂਬ ਸੁਰਖ਼ੀਆਂ ਵਟੋਰ ਰਹੇ ਹਨ। ਇਸ ਤੋਂ ਇਲਾਵਾ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕਾਫੀ ਸਰਗਰਮ ਨੇ। ਉਹ ਕਈ ਨਾਮੀ ਸਿੰਗਰ ਜਿਵੇਂ ਗੈਰੀ ਸੰਧੂ, ਗੁਰੀ,ਕੰਵਰ ਚਾਹਲ ਸਣੇ ਕਈ ਗਾਇਕਾਂ ਦੇ ਗੀਤਾਂ ‘ਚ ਅਦਾਕਾਰੀ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮ ‘ਕਾਲਾ ਸ਼ਾਹ ਕਾਲਾ’ ਤੇ ‘ਡਾਕਾ’ ‘ਚ ਵੀ ਆਪਣੀ ਅਦਾਕਾਰੀ ਦੇ ਨਾਲ ਵਾਹ ਵਾਹੀ ਖੱਟ ਚੁੱਕੇ ਹਨ। ਇਸ ਤੋਂ ਇਲਾਵਾ ਉਹ ਵਹਿਮ, ਆਂਟੀ ਆਂਟੀ ਕਹਿੰਦੇ ਨੇ, ਮਾਇੰਡ ਨਾ ਕਰੀ ਵਰਗੇ ਗੀਤਾਂ ਦੇ ਨਾਲ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੇ ਹਨ।      

0 Comments
0

You may also like