ਸਿਧਾਰਥ ਸ਼ੁਕਲਾ ਦੇ ਨਾਲ ਸ਼ਹਿਨਾਜ਼ ਗਿੱਲ ਦਾ ਆਖਰੀ ਗੀਤ 'ਹੈਬਿਟ' ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

written by Shaminder | October 21, 2021

ਸ਼ਹਿਨਾਜ਼ ਗਿੱਲ (Shehnaaz Gill ) ਅਤੇ ਸਿਧਾਰਥ ਸ਼ੁਕਲਾ (Sidharth Shukla) ਦਾ ਇੱਕਠਿਆਂ ਦਾ ਆਖਰੀ ਗੀਤ ਹੈਬਿਟ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਨੂੰ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ਸ਼੍ਰੇਆ ਘੋਸ਼ਾਲ ਅਤੇ ਆਰਕੋ ਨੇ । ਜਦੋਂਕਿ ਗੀਤ ਦੇ ਬੋਲ ਲਿਖੇ ਹਨ ਕੁਮਾਰ ਨੇ । ਗੀਤ ਦੀ ਫੀਚਰਿੰਗ ‘ਚ ਸ਼ਹਿਨਾਜ਼ ਗਿੱਲ ਅਤੇ ਸਿਧਾਰਥ ਸ਼ੁਕਲਾ ਨਜ਼ਰ ਆ ਰਹੇ ਹਨ । ਇਸ ਗੀਤ ‘ਚ ਸ਼ਹਿਨਾਜ਼ ਗਿੱਲ ਅਤੇ ਸਿਧਾਰਥ ਸ਼ੁਕਲਾ ਦੀ ਬਿਹਤਰੀਨ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ ।

Shehnaaz,, -min image From Shehnaaz Gill Song

ਹੋਰ ਪੜ੍ਹੋ : ਬਦਾਮ ਖਾਣ ਦੇ ਹਨ ਬਹੁਤ ਸਾਰੇ ਫਾਇਦੇ, ਕਈ ਬੀਮਾਰੀਆਂ ‘ਚ ਮਿਲਦੀ ਹੈ ਰਾਹਤ

ਇਸ ਦੇ ਨਾਲ ਹੀ ਗੀਤ ‘ਚ ਸ਼ਹਿਨਾਜ਼ ਗਿੱਲ ਕਾਫੀ ਉਦਾਸ ਲੱਗ ਰਹੀ ਹੈ । ਇਸ ਗੀਤ ‘ਚ ਇੱਕ ਕੁੜੀ ਦੇ ਦਿਲ ਦੇ ਜਜ਼ਬਾਤਾਂ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਜਦੋਂ ਕੋਈ ਮੁੰਡਾ ਕੁੜੀ ਦੇ ਦਿਲ ਨਾਲ ਖੇਡਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਹ ਹਾਰ ਕੇ ਆਖ ਹੀ ਦਿੰਦੀ ਹੈ ਕਿ ਉਸ ਨੂੰ ਦਿਲ ਤੋੜਨ ਦੀ ਉਸ ਦੀ ਹੈਬਿਟ ਹੈ ਤਾਂ ਉਹ ਤੋੜ ਦੇਵੇ ।

Shehnaaz Gill -min image From Shehnaaz Gill Song

ਇਸ ਗੀਤ ਨੂੰ ਸਰੋਤਿਆਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਸ ਗੀਤ ਨੂੰ ਸੁਣ ਕੇ ਹਰ ਕੋਈ ਭਾਵੁਕ ਵੀ ਹੋ ਰਿਹਾ ਹੈ । ਦੱਸ ਦਈਏ ਕਿ ਇਸ ਗੀਤ ਦੇ ਰਿਲੀਜ਼ ਤੋਂ ਪਹਿਲਾਂ ਹੀ ਸਿਧਾਰਥ ਸ਼ੁਕਲਾ ਦੀ ਮੌਤ ਹੋ ਚੁੱਕੀ ਹੈ । ਸ਼ਹਿਨਾਜ਼ ਗਿੱਲ ਅਤੇ ਸਿਧਾਰਥ ਸ਼ੁਕਲਾ ਦੀ ਜੋੜੀ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ ।ਦੋਵਾਂ ਦੀ ਜੋੜੀ ਬਿੱਗ ਬੌਸ ‘ਚ ਬਣੀ ਸੀ ।

You may also like