ਸ਼ਿਲਪਾ ਸ਼ੈੱਟੀ ਪਤੀ ਰਾਜ ਕੁੰਦਰਾ ਦੇ ਨਾਲ ਸ਼ਿਰੜੀ ਦਰਬਾਰ ਪਹੁੰਚੀ, ਵੀਡੀਓ ਹੋ ਰਿਹਾ ਵਾਇਰਲ

Written by  Shaminder   |  January 06th 2022 10:38 AM  |  Updated: January 06th 2022 10:42 AM

ਸ਼ਿਲਪਾ ਸ਼ੈੱਟੀ ਪਤੀ ਰਾਜ ਕੁੰਦਰਾ ਦੇ ਨਾਲ ਸ਼ਿਰੜੀ ਦਰਬਾਰ ਪਹੁੰਚੀ, ਵੀਡੀਓ ਹੋ ਰਿਹਾ ਵਾਇਰਲ

ਸ਼ਿਲਪਾ ਸ਼ੈੱਟੀ (Shilpa Shetty ) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਸ਼ਿਲਪਾ ਸ਼ੈੱਟੀ ਆਪਣੇ ਪਤੀ ਦੇ ਨਾਲ ਨਜ਼ਰ ਆ ਰਹੀ ਹੈ । ਦੋਵੇਂ ਜਣੇ ਸ਼ਿਰੜੀ (Shirdi Dham) ਦੇ  ਸਾਈਂ ਮੰਦਰ ‘ਚ ਨਜ਼ਰ ਆ ਰਹੇ ਹਨ । ਦੋਵੇਂ ਜਣੇ ਸਾਈਂ ਬਾਬਾ ਦੇ ਅੱਗੇ ਪ੍ਰਾਰਥਨਾ ਕਰਦੇ ਹੋਏ ਨਜ਼ਰ ਆ ਰਹੇ ਨੇ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ‘ਸਬ ਕਾ ਮਾਲਿਕ ਏਕ, ਸ਼ਰਧਾ ਔਰ ਸਬੂਰੀ, ਓਮ ਸਾਈਂ ਰਾਮ’।

ਹੋਰ ਪੜ੍ਹੋ : ਦਿਲਜੀਤ ਦੋਸਾਂਝ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਗਾਇਕ ਦੀ ਜ਼ਿੰਦਗੀ ਨਾਲ ਜੁੜੀਆਂ ਦਿਲਚਸਪ ਗੱਲਾਂ

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਸਾਈਂ ਦੇ ਦਰਬਾਰ ‘ਚ ਮੱਥਾ ਟੇਕਦੇ ਹੋਏ ਨਜ਼ਰ ਆ ਰਹੇ ਹਨ । ਸ਼ਿਲਪਾ ਸ਼ੈੱਟੀ ਇਸ ਮੌਕੇ ਲਾਲ ਰੰਗ ਦੀ ਡਰੈੱਸ ‘ਚ ਨਜ਼ਰ ਆਈ । ਦੋਵਾਂ ਨੇ ਮਾਸਕ ਪਾਏ ਹੋਏ ਸਨ ਅਤੇ ਕੋਰੋਨਾ ਨਿਯਮਾਂ ਦਾ ਪਾਲਣ ਕਰਦੇ ਹੋਏ ਨਜ਼ਰ ਆ ਰਹੇ ਸਨ ।

shilpa shetty image From instagram

ਸ਼ਿਲਪਾ ਸ਼ੈੱਟੀ ਰਾਜ ਕੁੰਦਰਾ ਦੀ ਰਿਹਾਈ ਤੋਂ ਬਾਅਦ ਲਗਾਤਾਰ ਭਗਵਾਨ ਦੇ ਦਰਬਾਰ ‘ਚ ਜਾ ਕੇ ਮੱਥਾ ਟੇਕ ਰਹੀ ਹੈ । ਇਸ ਤੋਂ ਪਹਿਲਾਂ ਉਹ ਵੈਸ਼ਨੋ ਦੇਵੀ ਗਈ ਸੀ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਉਸ ਨੇ ਸਾਂਝੇ ਕੀਤੇ ਸਨ । ਸ਼ਿਲਪਾ ਸ਼ੈੱਟੀ ਨੇ ਰਾਜ ਕੁੰਦਰਾ ਦੀ ਰਿਹਾਈ ਲਈ ਕਈ ਮੰਨਤਾਂ ਮੰਗੀਆਂ ਸਨ, ਜਿਸ ਤੋਂ ਬਾਅਦ ਉਹ ਲਗਾਤਾਰ ਧਾਰਮਿਕ ਅਸਥਾਨਾਂ ‘ਤੇ ਦਰਸ਼ਨਾਂ ਦੇ ਲਈ ਜਾ ਰਹੀ ਹੈ । ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਹੰਗਾਮਾ-੨’ ਆਈ ਹੈ । ਜਿਸ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network