ਸ਼ਿਲਪਾ ਸ਼ੈੱਟੀ ਪਟਿਆਲਾ ‘ਚ ‘ਸੁੱਖੀ’ ਫ਼ਿਲਮ ਦੀ ਸ਼ੂਟਿੰਗ ‘ਚ ਰੁੱਝੀ, ਵੇਖੋ ਤਸਵੀਰਾਂ

written by Shaminder | March 11, 2022

ਸ਼ਿਲਪਾ ਸ਼ੈੱਟੀ (Shilpa Shetty) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਜੌਨ ਅਬ੍ਰਾਹਮ ਦੇ ਨਾਲ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ । ਦੱਸ ਦਈਏ ਕਿ ਸ਼ਿਲਪਾ ਸ਼ੈਟੀ ਏਨੀਂ ਦਿਨੀਂ ਪਟਿਆਲਾ ‘ਚ ਆਪਣੀ ਫ਼ਿਲਮ ਸੁੱਖੀ’ (Sukhee) ਦੀ ਸ਼ੂਟਿੰਗ ‘ਚ ਰੁੱਝੀ ਹੋਈ ਹੈ । ਜਿਸ ਦੀਆਂ ਤਸਵੀਰਾਂ ਉਸ ਨੇ ਬੀਤੇ ਦਿਨੀਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ ।

Shilpa Shetty image From instagram

ਹੋਰ ਪੜ੍ਹੋ : ਬਜ਼ੁਰਗ ਜੋੜੇ ਦੇ ਪਿਆਰ ਨੂੰ ਬਿਆਨ ਕਰੇਗੀ ਰਾਜ ਬੱਬਰ ਅਤੇ ਪੂਨਮ ਢਿੱੱਲੋਂ ਦੀ ਫ਼ਿਲਮ ‘ਉਮਰਾਂ ‘ਚ ਕੀ ਰੱਖਿਆ’

ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਪੰਜਾਬ ਦੀ ਸਪੈਸ਼ਲ ਲੱਸੀ ਦਾ ਅਨੰਦ ਮਾਣਦੀ ਹੋਈ ਨਜ਼ਰ ਆਈ ਸੀ । ਦਰਅਸਲ ਸ਼ਿਲਪਾ ਸ਼ੈੱਟੀ ਆਪਣੀ ਫ਼ਿਲਮ ‘ਸੁੱਖੀ’ ਦੀ ਸ਼ੂਟਿੰਗ ‘ਚ ਰੁੱਝੀ ਨਜ਼ਰ ਆਈ ਸੀ । ਇਸ ਫ਼ਿਲਮ ‘ਚ ਅਦਾਕਾਰਾ ਪੰਜਾਬੀ ਕੁੜੀ ਦਾ ਕਿਰਦਾਰ ਨਿਭਾਉਂਦੀ ਹੋਈ ਨਜ਼ਰ ਆਏਗੀ । ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇਸ ਤੋਂ ਪਹਿਲਾਂ ਫ਼ਿਲਮ ‘ਹੰਗਾਮਾ-੨’ ‘ਚ ਕੰਮ ਕੀਤਾ ਸੀ ।

Sukhee

image From instagramਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਪਰੇਸ਼ ਰਾਵਲ ਨਜ਼ਰ ਆਏ ਸਨ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਸ਼ਿਲਪਾ ਸ਼ੈੱਟੀ ਅੱਜ ਕੱਲ੍ਹ ਆਪਣੀਆਂ ਫ਼ਿਲਮਾਂ ਦੀ ਸ਼ੂਟਿੰਗ ‘ਚ ਰੁੱਝੀ ਹੋਈ ਹੈ । ਪਰ ਕੁਝ ਮਹੀਨੇ ਪਹਿਲਾਂ ਉਹ ਆਪਣੇ ਪਤੀ ਰਾਜ ਕੁੰਦਰਾ ਦੇ ਕਾਰਨ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੀ ਸੀ । ਆਪਣੇ ਪਤੀ ਦੀ ਰਿਹਾਈ ਲਈ ਉਸ ਨੇ ਮਾਤਾ ਦੇ ਦਰਬਾਰ ‘ਚ ਮੱਥਾ ਵੀ ਟੇਕਿਆ ਸੀ । ਜਿਸ ਤੋਂ ਬਾਅਦ ਕਈ ਮਹੀਨੇ ਜੇਲ੍ਹ ‘ਚ ਰਹਿਣ ਤੋਂ ਬਾਅਦ ਉਸ ਦੀ ਰਿਹਾਈ ਸੰਭਵ ਹੋ ਸਕੀ ਸੀ ।

You may also like